Friday, April 19, 2024

ਵਾਹਿਗੁਰੂ

spot_img
spot_img

ਜਬਰ ਜਨਾਹ ਦੇ ਦੋਸ਼ੀ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦੇਣ ਨਾਲ ਖਿੱਤੇ ਵਿੱਚ ਪੈਦਾ ਹੋ ਰਹੀ ਹੈ ਫ਼ਿਰਕੂ ਕੁੜੱਤਣ: ਹਰਸਿਮਰਤ ਕੌਰ ਬਾਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 30 ਜਨਵਰੀ, 2023:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਜ਼ਬਰ ਜਨਾਹ ਦੇ ਦੋਸ਼ੀ ਠਹਿਰਾਏ ਗੁਰਮੀਤ ਰਾਮ ਰਹੀਮ ਨੂੰ ਸੱਤਾਧਾਰੀ ਧਿਰ ਵੱਲੋਂ ਵਾਰ ਵਾਰ ਪੈਰੋਲ ਦਿੱਤੇ ਜਾਣ ਨਾਲ ਖਿੱਤੇ ਵਿਚ ਫਿਰਕੂ ਕੁੜਤਣ ਪੈਦਾ ਹੋ ਰਹੀ ਹੈ।

ਹਰਸਿਮਰਤ ਕੌਰ ਬਾਦਲ ਨੇ ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਹੋਈ ਸਰਬ ਪਾਰਟੀ ਮੀਟਿੰਗ ਵਿਚ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸਾਰਿਆਂ ਲਈ ਕਾਨੂੰਨ ਇਕ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜਿਸ ਤਰੀਕੇ ਵਾਰ ਵਾਰ ਚੋਣਵੇਂ ਢੰਗ ਨਾਲ ਜ਼ਬਰ ਜਨਾਹ ਤੇ ਕਤਲਾਂ ਦੇ ਦੋਸ਼ੀਆਂ ਨੂੰ ਪੈਰੋਲ ਦਿੱਤੀਆਂ ਜਾ ਰਹੀਆਂ ਹਨ ਤੇ ਉਹਨਾਂ ਦੀ ਸਜ਼ਾ ਮੁਆਫ ਕੀਤੀ ਜਾ ਰਹੀ ਹੈ, ਉਹ ਬਹੁਤ ਹੈਰਾਨੀ ਭਰਿਆ ਤੇ ਮੰਦਭਾਗਾ ਹੈ।

ਉਹਨਾਂ ਕਿਹਾ ਕਿ ਇਹ ਸਭ ਕੁਝ ਹੋਣ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ ਕਿਉਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ ਪਰ ਇਸ ਫੈਸਲੇ ਨੂੰ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ।

ਉਹਨਾਂ ਕਿਹਾ ਕਿ ਸਿੱਖ ਕੌਮ ਸਵਾਲ ਪੁੱਛ ਰਹੀ ਹੈ ਕਿ ਜੇਕਰ ਇਕ ਜ਼ਬਰ ਜਨਾਹ ਦੇ ਦੋਸ਼ੀ ਨੂੰ ਥੋੜ੍ਹੇ ਚਿਰਾਂ ਮਗਰੋਂ ਹੀ ਵਾਰਵਾਰ ਪੈਰੋਲ ਦਿੱਤੀ ਜਾ ਰਹੀ ਹੈ ਤਾਂ ਫਿਰ ਪਿਛਲੇ 30 ਸਾਲਾਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਬਗੈਰ ਪੈਰੋਲਾਂ ਤੋਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਰਿਹਾ।

ਉਹਨਾਂ ਕਿਹਾ ਕਿ ਇਹ ਪ੍ਰਭਾਵ ਜ਼ੋਰ ਫੜ ਰਿਹਾ ਹੈ ਕਿ ਗੁਰਮੀਤ ਰਹੀਮ ਤੋਂ ਚੋਣਾਂ ਵਿਚ ਸਿਆਸੀ ਲਾਹਾ ਲੈਣ ਵਾਸਤੇ ਉਸ ਨਾਲ ਤਰਜੀਹੀ ਵਿਹਾਰ ਕੀਤਾ ਜਾ ਰਿਹਾ ਹੈ। ਬਾਦਲ ਨੇ ਕਿਹਾ ਕਿ ਜਿਸ ਤਰੀਕੇ ਗੁਰਮੀਤ ਰਾਮ ਰਹੀਮ ਵਰਚੁਅਲੀ ਸਤਿਸੰਗ ਕਰ ਰਿਹਾ ਹੈ, ਇਹ ਵੀ ਇਸ ਗੱਲ ਦਾ ਸੰਕੇਤ ਹੈ। ਉਹਨਾਂ ਕਿਹਾ ਕਿ ਇਸ ਕਦਮ ਵਿਚ ਬੇਟੀ ਪੜ੍ਹਾਚ, ਬੇਟੀ ਬਚਾਓ ਪਹਿਲਕਦਮੀ ਨੂੰ ਲੀਹੋ ਲਾਹੁਣ ਦੀਸਮਰਥਾ ਹੈ ਤੇ ਇਹ ਸਭਿਅਕ ਸਮਾਜ ਵਿਚ ਗਲਤ ਸੰਦੇਸ਼ ਵੀ ਦਿੰਦਾ ਹੈ।

ਬਠਿੰਡਾ ਦੇ ਐਮ ਪੀ ਨੇ ਕੇਂਦਰ ਸਰਕਾਰ ਵੱਲੋਂ ਸਿੰਧੂ ਜਲ ਸੰਧੀ ’ਤੇ ਮੁੜ ਗੱਲਬਾਤ ਕਰਨ ਦੀ ਪਹਿਲਕਦਮੀ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੇ ਰਾਜਸਥਾਨ ਤੇ ਹਰਿਆਣਾ ਸਮੇਤ ਹੋਰ ਰਾਜਾਂ ਨਾਲ ਹੋਏ ਪਾਣੀਆਂ ਦੇ ਸਮਝੌਤਿਆਂ ਦੀ ਵੀ ਇਸੇ ਤਰੀਕੇ ਸਮੀਖਿਆ ਹੋਣੀ ਚਾਹੀਦੀ ਹੈ।

ਉਹਨਾਂ ਕਿਹਾ ਕਿ ਅਜਿਹਾ ਰਾਈਪੇਰੀਅਨ ਸਿਧਾਂਤ ਅਨੂਸਾਰ ਹੋਣਾ ਚਾਹੀਦਾ ਹੈ ਜਿਸ ਤਹਿਤ ਜਿਸ ਸੂਬੇ ਵਿਚੋਂ ਦਰਿਆ ਲੰਘਦਾ ਹੈ, ਉਸ ’ਤੇ ਉਸ ਰਾਜ ਦਾ ਅਨਿੱਖੜਵਾਂ ਅਧਿਕਾਰ ਬਣ ਜਾਂਦਾ ਹੈ। ਬਾਦਲ ਨੇ ਕਿਹਾ ਕਿ ਸਤਲੁਜ ਯਮੁਨਾ ਲਿੰਕ ਨਹਿਰ ਸਮਝੌਤਾ ਵੀ ਖਾਰਜ ਹੋਣਾ ਚਾਹੀਦਾ ਹੈ ਕਿਉਂਕਿ ਪਹਿਲਾਂ ਕਾਂਗਰਸ ਸਰਕਾਰ ਨੇ ਪੰਜਾਬ ਨੂੰ ਆਪਣਾ ਪਾਣੀ ਹਰਿਆਣਾ ਨੂੰ ਦੇਣ ਲਈ ਮਜਬੂਰ ਕੀਤਾ ਸੀ।

ਉਹਨਾਂ ਕਿਹਾ ਕਿ ਅਜਿਹਾ ਕਰਨਾ ਇਸ ਲਈ ਵੀ ਲਾਜ਼ਮੀ ਹੈ ਕਿਉਂਕਿ ਪੰਜਾਬੀਆਂ ਨੂੰ ਇਹ ਵਿਸ਼ਵਾਸ ਨਹੀਂ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਸੂਬੇ ਦੇ ਦਰਿਆਈ ਪਾਣੀਆਂ ਦੀ ਰਾਖੀ ਕਰ ਸਕਦੀ ਹੈ। ਉਹਨਾਂ ਕਿਹਾ ਕਿ ਆਪ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪ ਇਹ ਮੰਗ ਕੀਤੀ ਹੈ ਕਿ ਪੰਜਾਬ ਦੇ ਦਰਿਆਈ ਪਾਣੀ ਹਰਿਆਣਾ ਤੇ ਦਿੱਲੀ ਨੂੰ ਦਿੱਤੇ ਜਾਣੇ ਚਾਹੀਦੇ ਹਨ।

ਬਾਦਲ ਨੇ ਇਹ ਵੀ ਮੰਗ ਕੀਤੀ ਕਿ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਚੱਲੇ ਕਿਸਾਨ ਅੰਦੋਲਨ ਦੇ ਖਤਮ ਹੋਣ ਵੇਲੇ ਬਣਾਈ ਐਮ ਐਸ ਪੀ ਕਮੇਟੀ ਦਾ ਪੁਨਰਗਠਨ ਹੋਣਾ ਚਾਹੀਦਾ ਹੈ। ਉਹਨਾਂ ਕਿਹਾਕਿ ਕੇਂਦਰ ਸਰਕਾਰ ਨੇ ਭਰੋਸਾ ਦੁਆਇਆ ਸੀ ਕਿ ਐਮ ਐਸ ਪੀ ਕਮੇਟੀ ਵਿਚ ਪ੍ਰਮੁੱਖ ਕਿਸਾਨ ਤੇ ਮਾਹਿਰਾਂ ਦੇ ਨਾਲ ਨਾਲ ਕਿਸਾਨ ਅੰਦੋਲਨ ਦੇ ਪ੍ਰਤੀਨਿਧ ਵੀ ਹੋਣਗੇ।

ਉਹਨਾਂ ਕਿਹਾ ਕਿ ਮੌਜੂਦਾ ਕਮੇਟੀ ਵਿਚ ਸਿਰਫ ਸਰਕਾਰੀ ਪ੍ਰਤੀਨਿਧਾਂ ਦੀ ਭਰਮਾਰ ਹੈ ਤੇ ਪੰਜਾਬ ਸਰਕਾਰ ਜਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਕੋਈ ਪ੍ਰਤੀਨਿਧ ਨਹੀਂ ਹੈ। ਉਹਨਾਂ ਇਹ ਵੀ ਮੰਗ ਕੀਤੀ ਕਿ ਕਮੇਟੀ ਦੀਆਂ ਸ਼ਰਤਾਂ ਵਿਚ ਵੀ ਤਬਦੀਲੀ ਹੋਣੀ ਚਾਹੀਦੀ ਹੈ ਤੇ ਕਮੇਟੀ ਨੂੰ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਵਿਚ ਤਬਦੀਲ ਕਰਨ ਦੇ ਤੌਰ ਤਰੀਕੇ ਤੈਅ ਕਰਨ ਦਾ ਹੱਕ ਹੋਣਾ ਚਾਹੀਦਾਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...