Thursday, March 28, 2024

ਵਾਹਿਗੁਰੂ

spot_img
spot_img

ਜਮਹੂਰੀ ਕਿਸਾਨ ਸਭਾ ਪੰਜਾਬ ਪਹਿਲੀ ਅਕਤੂਬਰ ਤੋਂ ਕੀਤੇ ਜਾ ਰਹੇੇ ‘ਰੇਲ ਰੋਕੋ ਸੰਘਰਸ਼’ ਵਿੱਚ ਸ਼ਮੂਲੀਅਤ ਕਰੇਗੀ

- Advertisement -

ਜਲੰਧਰ, 28 ਸਤੰਬਰ, 2020:
ਸੂਬਾ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ ਦੀ ਪ?ਧਾਨਗੀ ਹੇਠ ਹੋਈ ਸਭਾ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਦੇ ਫੈਸਲੇ ਜਾਰੀ ਕਰਦਿਆਂ, ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਉਕਤ ਜਾਣਕਾਰੀ ਦਿੱਤੀ।

ਮੀਟਿੰਗ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੰਜਾਬ ਦੇ ਸਮੂਹ ਵਰਗਾਂ ਵੱਲੋ ਦਿੱਤੀ ਪੂਰਨ ਹਮਾਇਤ ਲਈ ਸਮੂਹ ਪੰਜਾਬੀਆਂ ਦਾ ਅਤੇ ਪੰਜਾਬ ਬੰਦ ਨੂੰ ਭਾਰਤ ਬੰਦ ਵਿੱਚ ਤਬਦੀਲ ਕਰਨ ਲਈ ਦੇਸ਼ ਦੀਆਂ ਕਿਸਾਨ ਜੱਥੇਬੰਦੀਆਂ ਅਤੇ ਲੋਕ ਹਿੱਤੂ ਤਾਕਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਸਮੂਹ ਕਿਸਾਨ ਜੱਥੇਬੰਦੀਆਂ ਨੂੰ ਪੰਜਾਬੀਆਂ ਦੀਆਂ ਭਾਵਨਾਵਾਂ ਮੁਤਾਬਕ ਏਕਤਾ ਨੂੰ ਮਜਬੂਤ ਕਰਕੇ ਦਿੱਲੀ ਸਰਕਾਰ ਦੇ ਕਿਸਾਨ ਵਿਰੋਧੀ ਫੈਸਲਿਆ ਨੂੰ ਹਰਾਉਣ ਦਾ ਸੱਦਾ ਦਿੱਤਾ।

ਮੀਟਿੰਗ ਵੱਲੋਂ ਕਾਰਪੋਰੇਟ ਘਰਾਣਿਆ ਦੀਆਂ ਹਮਾਇਤੀ ਕੁਝ ਰਾਜਸੀ ਤਾਕਤਾਂ ਵੱਲੋਬ ਸੰਘਰਸ਼ ਨੂੰ ਅਗਵਾ ਕਰਨ ਦੀਆਂ ਕੋਸ਼ਿਸ਼ਾਂ ਦਾ ਗੰਭੀਰ ਨੋਟਿਸ ਲੈਂਦਿਆਂ ਸੰਘਰਸ਼ੀ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਗਿਆ ਕਿ ਸਥਾਪਤੀ ਪੱਖੀ ਧਿਰਾਂ ਕਿਸਾਨੀ ਸੰਘਰਸ਼ ਨੂੰ ਲੀਹੋਂ ਲਾਹ ਕੇ ਰਾਜਸੀ ਲਾਭ ਲੈਣ ਦੇ ਯਤਨ ਵਿੱਚ ਹਨ।

ਮੀਟਿੰਗ ਵਿੱਚ ਨੋਟ ਕੀਤਾ ਗਿਆ ਕਿ ਕਿਸਾਨ ਸੰਘਰਸ਼ ਦੇ ਦਬਾਅ ਸਦਕਾ ਝੋਨੇ ਦੀ ਸਰਕਾਰੀ ਖਰੀਦ ਦਾ 26 ਸਤੰਬਰ ਤੋ ਸ਼ੁਰੂ ਕਰਨ ਦਾ ਸਰਕਾਰੀ ਐਲਾਨ ਹੋਇਆ ਹੈ ਜੋ ਕਿ ਆਮ ਤੌਰ ‘ਤੇ ਹਰ ਸਾਲ 1ਅਕਤੂਬਰ ਨੂੰ ਸ਼ੁਰੂ ਹੁੰਦੀ ਸੀ।

ਜਿਕਰਯੋਗ ਹੈ ਕਿ ਕਿਸਾਨ ਜੱਥੇਬੰਦੀਆਂ ਇਸ ਸਰਕਾਰੀ ਖਰੀਦ ਦੇ ਪਰਬੰਧ ਨੂੰ ਹਰ ਹਾਲਤ ਵਿੱਚ ਬਰਕਰਾਰ ਰੱਖਣਾ ਚਾਹੁੰਦੀਆਂ ਹਨ ਜਦਕਿ ਮੋਦੀ ਸਰਕਾਰ ਇਸ ਨੂੰ ਤੋੜਨ ਲਈ ਕਨੂੰਨ ਬਣਾ ਚੁੱਕੀ ਹੈ।

ਮੀਟਿੰਗ ਵਿੱਚ ਹਾਜਰ ਆਗੂਆਂ ਦੀ ਸਰਵਸੰਮਤ ਰਾਇ ਅਨੁਸਾਰ ਮੋਦੀ ਸਰਕਾਰ ਅਤੇ ਕੁਝ ਹੋਰ ਰਾਜਸੀ ਧਿਰਾਂ ਕਿਸਾਨਾਂ ਨੂੰ ਗੁਮਰਾਹ ਕਰਨ ਦਾ ਯਤਨ ਕਰਨਗੀਆਂ ਪ੍ਰੰਤੂ ਪੰਜਾਬ ਦੇ ਜਾਗਰੂਕ ਤੇ ਮਹਾਨ ਵਿਰਸੇ ਦੇ ਮਾਲਕ ਲੋਕ ਇਹਨਾਂ ਭੈੜੇ ਮਨਸੂਬਿਆਂ ਨੂੰ ਕਾਮਯਾਬ ਨਹੀ ਹੋਣ ਦੇਣਗੇ।

ਮੀਟਿੰਗ ਵੱਲੋਂ ਕਿਸਾਨਾਂ ਨੂੰ ਹਰ ਸਾਜ਼ਿਸ਼ ਦਾ ਮੁਕਾਬਲਾ ਕਰਦਿਆਂ 1 ਅਕਤੂਬਰ ਦੇ ਰੇਲ ਰੋਕੋ ਅੰਦੋਲਨ ਵਿੱਚ ਵੱਡੀ ਗਿਣਤੀ ਵਿੱਚ ਪੁੱਜਣ ਦਾ ਸੱਦਾ ਦਿੱਤਾ ਗਿਆ ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਰਘਬੀਰ ਸਿੰਘ ਪਕੀਵਾਂ,ਪਰਗਟ ਸਿੰਘ ਜਾਮਾਰਾਏ,ਮੋਹਣ ਸਿੰਘ ਧਮਾਣਾ, ਭੀਮ ਸਿਘ ਆਲਮਪੁਰ,ਬਲਵਿੰਦਰ ਸਿੰਘ ਰਵਾਲ,ਮੁਖਤਾਰ ਸਿੰਘ ਮੱਲਾ, ਜਸਵਿੰਦਰ ਸਿੰਘ ਢੇਸੀ, ਮਨੋਹਰ ਸਿੰਘ ਗਿੱਲ, ਗੁਰਮੇਜ ਸਿੰਘ ਤਿੰਮੋਵਾਲ, ਸ਼ੀਤਲ ਸਿੰਘ ਤਲਵੰਡੀ ਹਾਜਰ ਸਨ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,261FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...