Friday, April 19, 2024

ਵਾਹਿਗੁਰੂ

spot_img
spot_img

ਜਰਖੜ ਖੇਡਾਂ ਦਾ 7ਵਾਂ ਦਿਨ – ਸਬ ਜੂਨੀਅਰ ਵਰਗ ਵਿੱਚ ਅਮਰਗੜ੍ਹ ਅਤੇ ਚਚਰਾੜੀ ਸੈਂਟਰ, ਸੀਨੀਅਰ ਵਰਗ ਵਿੱਚ ਕਿਲ੍ਹਾ ਰਾਏਪੁਰ ਅਤੇ ਸਾਹਨੇਵਾਲ ਸੈਮੀ ਚ ਪੁੱਜੇ

- Advertisement -

ਯੈੱਸ ਪੰਜਾਬ
ਲੁਧਿਆਣਾ, 26 ਮਈ, 2022:
ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਪਿੰਡ ਜਰਖੜ ਵੱਲੋਂ ਕਰਵਾਏ ਜਾ ਰਹੇ 35ਵੀਆਂ ਜਰਖੜ ਖੇਡਾਂ ਦੀ ਕੜੀ ਦੇ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦੇ 7ਵੇਂ ਦਿਨ ਅੱਜ ਜਿੱਥੇ ਜੂਨੀਅਰ ਸਬ ਜੂਨੀਅਰ ਵਰਗ ਵਿੱਚ ਨਨਕਾਣਾ ਸਾਹਿਬ ਪਬਲਿਕ ਸਕੂਲ ਰਾਮਪੁਰ ਅਮਰਗਡ਼੍ਹ ਅਤੇ ਚਚਰਾੜੀ ਹਾਕੀ ਸੈਂਟਰ ਨੇ ਸੈਮੀਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ ਉੱਥੇ ਸੀਨੀਅਰ ਵਰਗ ਵਿੱਚ ਕਿਲ੍ਹਾ ਰਾਏਪਰ ਅਤੇ ਸਾਹਨੇਵਾਲ ਕਲੱਬ ਨੇ ਵੀ ਆਖਰੀ ਚਾਰਾਂ ਵਿਚ ਆਪਣਾ ਨਾਂ ਦਰਜ ਕੀਤਾ ।

ਮਾਤਾ ਸਾਹਿਬ ਕੌਰ ਖੇਡ ਕੰਪਲੈਕਸ ਵਿੱਚ ਫਲੱਡ ਲਾਈਟਾਂ ਦੀ ਰੋਸ਼ਨੀ ਵਿੱਚ ਖੇਡੇ ਜਾ ਰਹੇ ਓਲੰਪੀਅਨ ਪ੍ਰਿਥੀਪਾਲ ਹਾਕੀ ਫੈਸਟੀਵਲ ਦੇ ਸਬ ਜੂਨੀਅਰ ਵਰਗ ਦੇ ਮੈਚਾਂ ਵਿੱਚ ਨਨਕਾਣਾ ਸਾਹਿਬ ਪਬਲਿਕ ਸਕੂਲ ਰਾਮਪੁਰ ਛੰਨਾਂ ਅਮਰਗੜ੍ਹ ਨੇ ਜਟਾਣਾ ਹਾਕੀ ਸੈਂਟਰ ਨੂੰ ਨਿਰਧਾਰਤ ਸਮੇਂ ਤੱਕ 2-2 ਗੋਲਾਂ ਦੀ ਬਰਾਬਰੀ ਤੋਂ ਬਾਅਦ ਪੈਨਲਟੀ ਸ਼ੂਟ ਆਊਟ ਵਿੱਚ 5-4 ਗੋਲਾਂ ਦੀ ਜਿੱਤ ਨਾਲ ਸੈਮੀਫਾਈਨਲ ਵਿੱਚ ਆਪਣੀ ਐਂਟਰੀ ਪੱਕੀ ਕੀਤੀ ।ਅੱਜ ਦੇ ਦੂਸਰੇ ਕੁਆਰਟਰ ਫਾਈਨਲ ਮੁਕਾਬਲੇ ਵਿਚ ਚਚਰਾੜੀ ਹਾਕੀ ਸੈਂਟਰ ਨੇ ਏਕ ਨੂਰ ਅਕੈਡਮੀ ਨੂੰ 4-0 ਗੋਲਾਂ ਨਾਲ ਹਰਾ ਕੇ ਆਪਣੇ ਜੇਤੂ ਕਦਮ ਅੱਗੇ ਵਧਾਏ ।

ਸੀਨੀਅਰ ਵਰਗ ਵਿੱਚ ਅੱਜ ਪਹਿਲਾ ਕੁਆਰਟਰ ਫਾੲੀਨਲ ਕਿਲ੍ਹਾ ਰਾਏਪਰ ਅਤੇ ਜਟਾਣਾ ਹਾਕੀ ਕਲੱਬ ਵਿਚਕਾਰ ਖੇਡਿਆ ਗਿਆ। ਜਿਸ ਵਿਚ ਕਿਲ੍ਹਾ ਰਾਏਪੁਰ 9-8 ਗੋਲਾਂ ਨਾਲ ਜੇਤੂ ਰਿਹਾ । ਬਹੁਤ ਹੀ ਰੋਮਾਂਚਕ ਅਤੇ ਸੰਘਰਸ਼ਪੂਰਨ ਮੁਕਾਬਲੇ ਵਿੱਚ ਦੋਹਾਂ ਟੀਮਾਂ ਨੇ ਹਾਕੀ ਪ੍ਰੇਮੀਆਂ ਦੀ ਆਖ਼ਰੀ ਪਲਾਂ ਤੱਕ ਅਸ਼ ਅਸ਼ ਕਰਵਾਈ । ਭਾਵੇਂ ਗੋਲਾਂ ਦੇ ਅੰਤਰ ਵਿੱਚ ਕਿਲਾ ਰਾਏਪੁਰ ਜੇਤੂ ਰਿਹਾ ਪਰ ਲੋਕਾਂ ਦੇ ਦਿਲਾਂ ਵਿੱਚ ਜਟਾਣਾ ਦੀ ਟੀਮ ਜੇਤੂ ਰਹੀ ।

ਕਿਲਾ ਰਾਏਪੁਰ ਦੀ ਜਿੱਤ ਦੇ ਮੁੱਖ ਹੀਰੋ ਨਵਜੋਤ, ਸਰਬਜੋਤ , ਸੁਖਬੰਤ ਸਿੰਘ ਰਹੇ । ਜਿੰਨਾਂ ਨੇ 3-3 ਗੋਲ ਕੀਤੇ। ਸੀਨੀਅਰ ਵਰਗ ਦੇ ਦੂਸਰੇ ਕੁਆਰਟਰ ਫਾਈਨਲ ਮੁਕਾਬਲੇ ਵਿੱਚ ਬੈਚਮੇਟ ਕਲੱਬ ਸਾਹਨੇਵਾਲ ਨੇ ਰਾਮਪੁਰ ਹਾਕੀ ਸੈਂਟਰ ਨੂੰ 6- 2 ਗੋਲਾਂ ਨਾਲ ਹਰਾ ਕੇ ਸੈਮੀਫਾਈਨਲ ਵਿਚ ਪ੍ਰਵੇਸ਼ ਪਾਇਆ । ਜੇਤੂ ਟੀਮ ਵੱਲੋਂ ਰਾਜਵੀਰ ਸਿੰਘ, ਮਨਪ੍ਰੀਤ ਸਿੰਘ ਨੇ ਜੇਤੂ ਹੈਟ੍ਰਿਕ ਜੜੀ ।

ਅੱਜ ਦੇ ਮੈਚਾਂ ਦੌਰਾਨ ਸ ਹਰਜੀਤ ਸਿੰਘ ਗਿੱਲ ਚੀਫ ਇੰਜਨੀਅਰ ਕੇਂਦਰੀ ਜ਼ੋਨ ਊਰਜਾ ਨਿਗਮ ਲੁਧਿਆਣਾ, ਨਿਰਮਲ ਸਿੰਘ ਜੌੜਾ ਡਾਇਰੈਕਟਰ ਯੂਥ ਵੈੱਲਫੇਅਰ ਪੀਏਯੂ ਲੁਧਿਆਣਾ ,ਰਵਿੰਦਰ ਸਿੰਘ ਰੰਗੂਵਾਲ ਵੀਡੀਓ ਡਾਇਰੈਕਟਰ ਮੁੱਖ ਮਹਿਮਾਨ ਵਜੋਂ ਵੱਖ ਵੱਖ ਟੀਮਾਂ ਦੇ ਨਾਲ ਜਾਣ ਪਹਿਚਾਣ ਕੀਤੀ ।

ਇਸ ਮੌਕੇ ਆਈਆਂ ਸ਼ਖਸੀਅਤਾਂ ਨੂੰ ਵਿਸ਼ੇਸ਼ ਐਵਾਰਡਾਂ ਨਾਲ ਸਨਮਾਨਿਆ ਗਿਆ, ਜਦਕਿ ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ।ਇਸ ਮੌਕੇ ਸ: ਫਤਿਹ ਸਿੰਘ ਉਪ ਮੰਡਲ ਅਫਸਰ ਬਿਜਲੀ ਬੋਰਡ ਆਲਮਗੀਰ ਸਬ ਡਵੀਜ਼ਨ, ਗੁਰਮੀਤ ਸਿੰਘ ਸੰਗੋਵਾਲ ਜੂਨੀਅਰ ਇੰਜਨੀਅਰ , ਅਰਵਿੰਦਰ ਕੌਰ ਗਰੇਵਾਲ , ਸ਼ਾਨਪ੍ਰੀਤ ਸਿੰਘ ਗਿੱਲ ਕੈਨੇਡਾ ਬਾਬਾ ਰੁਲਦਾ ਸਿੰਘ ਸਾਇਆਂ ਕਲਾਂ , ਸਾਹਿਬਜੀਤ ਸਿੰਘ ਸਾਬੀ, ਗੁਰਸਤਿੰਦਰ ਸਿੰਘ ਪਰਗਟ ਸੰਦੀਪ ਸਿੰਘ ਪੰਧੇਰ ਰਜਿੰਦਰ ਸਿੰਘ ਜਰਖੜ, ਲਖਬੀਰ ਸਿੰਘ ਜਰਖੜ , ਗੁਰਵਿੰਦਰ ਸਿੰਘ ਕਿਲਾ ਰਾਏਪੁਰ, ਗੁਰਤੇਜ ਸਿੰਘ ਬੋਹੜਾਈ ਕੋਚ ਬਾਕਸਿੰਗ , ਪੰਮਾਂ ਗਰੇਵਾਲ ਆਦਿ ਹੋਰ ਸ਼ਖਸੀਅਤਾਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

ਜਗਰੂਪ ਸਿੰਘ ਜਰਖੜ ਨੇ ਦੱਸਿਆ ਕਿ 28 ਮਈ ਨੂੰ ਸਬ ਜੂਨੀਅਰ ਵਰਗ ਦੇ ਸੈਮੀਫਾਈਨਲ ਮੁਕਾਬਲੇ ਰਾਮਪੁਰ ਹਾਕੀ ਸੈਂਟਰ ਦੋਰਾਹਾ ਬਨਾਮ ਨਨਕਾਣਾ ਸਾਹਿਬ ਸਕੂਲ ਰਾਮਪੁਰ ਛੰਨਾ ਅਮਰਗੜ੍ਹ ਵਿਚਕਾਰ ਦੂਸਰਾ ਮੈਚ ਜਰਖੜ ਹਾਕੀ ਅਕੈਡਮੀ ਬਨਾਮ ਚਚਰਾੜੀ ਹਾਕੀ ਸੈਂਟਰ ਵਿਚਕਾਰ ਖੇਡੇ ਜਾਣਗੇ । ਸੀਨੀਅਰ ਵਰਗ ਦੇ ਸੈਮੀਫਾਈਨਲ ਮੁਕਾਬਲੇ ਜਰਖੜ ਹਾਕੀ ਅਕੈਡਮੀ ਬਨਾਮ ਕਿਲਾ ਰਾਏਪਰ ਅਤੇ ਦੂਸਰਾ ਮੈਚ ਸਾਹਨੇਵਾਲ ਕਲੱਬ ਬਨਾਮ ਫਰੈਂਡਜ਼ ਕਲੱਬ ਰੂਮੀ ਵਿਚਕਾਰ ਖੇਡੇ ਜਾਣਗੇ । ਇਹ ਮੈਚ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਹੋਣਗੇ । ਜੇਤੂ ਟੀਮਾਂ ਦਾ ਫਾਈਨਲ ਮੁਕਾਬਲਾ 29 ਮਈ ਨੂੰ ਹੋਵੇਗਾ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...