Friday, March 29, 2024

ਵਾਹਿਗੁਰੂ

spot_img
spot_img

ਜਲਾਲਪੁਰ ਕੇਸ: ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ ਪੀੜਤ ਪਰਿਵਾਰ ਨੂੰ ਇਕ ਮਹੀਨੇ ਦੇ ਅੰਦਰ ਪਲਾਟ ਦੇਣ ਦੇ ਨਿਰਦੇਸ਼

- Advertisement -

ਯੈੱਸ ਪੰਜਾਬ
ਟਾਂਡਾ (ਹੁਸ਼ਿਆਰਪੁਰ), 26 ਅਕਤੂਬਰ, 2020 –
ਪੰਜਾਬ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਅਤੇ ਸਾਬਕਾ ਆਈ.ਪੀ.ਐਸ. ਅਧਿਕਾਰੀ ਰਜਿੰਦਰ ਸਿੰਘ ਨੇ ਕੌਮੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਮੈਂਬਰ ਯਸ਼ਵੰਤ ਜੈਨ ਸਮੇਤ ਪਿੰਡ ਜਲਾਲਪੁਰ ਪਹੁੰਚ ਕੇ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।

ਇਸ ਹੌਲਨਾਕ ਘਟਨਾ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਪ੍ਰਗਟ ਕਰਨ ਉਪਰੰਤ ਕਮਿਸ਼ਨ ਦੇ ਚੇਅਰਮੈਨ ਰਜਿੰਦਰ ਸਿੰਘ, ਕਮਿਸ਼ਨ ਦੇ ਵਾਈਸ ਚੇਅਰਮੈਨ ਸੇਬੀ ਥੋਮਸ ਅਤੇ ਕੌਮੀ ਕਮਿਸ਼ਨ ਦੇ ਮੈਂਬਰ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਅਪਨੀਤ ਰਿਆਤ ਅਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਮੀਟਿੰਗ ਕਰਕੇ ਹੋ ਰਹੀ ਕਾਰਵਾਈ ਦਾ ਜਾਇਜ਼ਾ ਲਿਆ।

ਚੇਅਰਮੈਨ ਰਜਿੰਦਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਪੀੜਤ ਪਰਿਵਾਰ ਨਾਲ ਸਰਕਾਰ ਵਲੋਂ ਕੀਤੇ ਵਾਅਦੇ ਸਮੇਂ ਸਿਰ ਪੂਰੇ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਸਰਕਾਰ ਵਲੋਂ ਪੀੜਤ ਪਰਿਵਾਰ ਨੂੰ ਪਿੰਡ ਵਿੱਚ ਪਲਾਟ ਦੇਣ ਦਾ ਵਾਅਦਾ ਇਕ ਮਹੀਨੇ ਦੇ ਅੰਦਰ-ਅੰਦਰ ਪੂਰਾ ਕੀਤਾ ਜਾਵੇ ਜਿਸ ’ਤੇ ਡਿਪਟੀ ਕਮਿਸ਼ਨਰ ਨੇ ਕਮਿਸ਼ਨ ਨੂੰ ਜਾਣੂ ਕਰਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਸਬੰਧੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਕ ਮਹੀਨੇ ਵਿੱਚ ਪਰਿਵਾਰ ਨੂੰ ਪਲਾਟ ਮੁਹੱਈਆ ਕਰਵਾ ਦਿੱਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਮਿਸ਼ਨ ਨੂੰ ਇਸ ਗੱਲ ਤੋਂ ਵੀ ਜਾਣੂ ਕਰਵਾਇਆ ਕਿ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਪੀੜਤ ਪਰਿਵਾਰ ਦੀਆਂ 5 ਧੀਆਂ ਦੇ ਨਾਂ ’ਤੇ ਆਪਣੀ ਜੇਬ ਵਿੱਚੋਂ 50-50 ਹਜ਼ਾਰ ਰੁਪਏ ਦੀ ਐਫ.ਡੀ. ਵੀ ਦੋ-ਚਾਰ ਦਿਨਾਂ ਵਿੱਚ ਪਰਿਵਾਰ ਦੇ ਸਪੁਰਦ ਕੀਤੀ ਜਾ ਰਹੀ ਹੈ।

ਚੇਅਰਮੈਨ ਰਜਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਨਾਲ ਮੁਲਾਕਾਤ ਦੌਰਾਨ ਕਮਿਸ਼ਨ ਦੇ ਮੈਂਬਰ ਯਸ਼ਵੰਤ ਜੈਨ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਲੋਂ ਸਮੇਂ ਸਿਰ ਕੀਤੀ ਤੁਰੰਤ ਕਾਰਵਾਈ ’ਤੇ ਤਸੱਲੀ ਪ੍ਰਗਟਾਈ। ਯਸ਼ਵੰਤ ਜੈਨ ਨੇ ਪੀੜਤ ਪਰਿਵਾਰ ਨੂੰ ਭਰੋਸਾ ਦੁਆਇਆ ਕਿ ਕੌਮੀ ਅਤੇ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪਰਿਵਾਰ ਨੂੰ ਹਰ ਸੰਭਵ ਮਦਦ ਅਤੇ ਨਿਆਂ ਦੁਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਜ਼ਿਲ੍ਹਾ ਪੁਲਿਸ ਮੁੱਖੀ ਨਵਜੋਤ ਸਿੰਘ ਮਾਹਲ ਨੇ ਕਮਿਸ਼ਨ ਨੂੰ ਦੱਸਿਆ ਕਿ ਪੁਲਿਸ ਵਲੋਂ ਜਲਦ ਹੀ ਮਾਮਲੇ ਸਬੰਧੀ ਚਲਾਨ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ ਤਾਂ ਜੋ ਅਦਾਲਤੀ ਕਾਰਵਾਈ ਪੂਰੀ ਤੇਜ਼ੀ ਨਾਲ ਅਮਲ ਵਿੱਚ ਲਿਆਂਦੀ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਡਾਇਰੈਕਟਰ ਰਾਜਵਿੰਦਰ ਸਿੰਘ ਆਦਿ ਵੀ ਮੌਜੂਦ ਸਨ।


Click here to Like us on Facebook


 

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...