Tuesday, April 23, 2024

ਵਾਹਿਗੁਰੂ

spot_img
spot_img

ਜਲ੍ਹਿਆਂਵਾਲਾ ਬਾਗ ਦੇ ਮੂਲ ਸਰੂਪ ਦੀ ਬਹਾਲੀ ਲਈ ਵਿਸ਼ਾਲ ਰੈਲੀ ਤੇ ਮੁਜ਼ਾਹਰੇ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਲਵਾਈ ਭਰਵੀਂ ਹਾਜ਼ਰੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 24 ਅਕਤੂਬਰ, 2021 (ਦਲਜੀਤ ਕੌਰ ਭਵਾਨੀਗੜ੍ਹ)
ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਅਹਿਮ ਸਥਾਨ ਰਖਦੇ ਜਲ੍ਹਿਆਂਵਾਲਾ ਬਾਗ ਦੇ ਮੂਲ ਸਰੂਪ ਨੂੰ ਵਿਗਾੜਣ ਖਿਲਾਫ ਅੱਜ ਦੇਸ਼ ਭਗਤ ਯਾਦਗਾਰ ਕਮੇਟੀ, ਜਲੰਧਰ ਦੀ ਅਗਵਾਈ ਵਿੱਚ ਸਥਾਨਕ ਭੰਡਾਰੀ ਪੁਲ ਤੋਂ ਜਲ੍ਹਿਆਂਵਾਲਾ ਬਾਗ ਤੱਕ ਰੋਹ ਭਰਪੂਰ ਮਾਰਚ ਕਰਕੇ ਬਾਗ ਦੇ ਮੁੱਖ ਗੇਟ ‘ਤੇ ਵਿਸ਼ਾਲ ਰੈਲੀ ਕੀਤੀ ਗਈ।

ਜਿਸ ਵਿੱਚ ਹੋਰਨਾਂ ਜਥੇਬੰਦੀਆਂ ਦੇ ਨਾਲ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਵੀ ਚਾਰ ਜ਼ਿਲ੍ਹਿਆਂ ‘ਚੋਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਦੀ ਅਗਵਾਈ ਵਿੱਚ ਔਰਤਾਂ ਸਮੇਤ ਸੈਂਕੜਿਆਂ ਦੀ ਤਾਦਾਦ ਵਿੱਚ ਭਰਵੀਂ ਸ਼ਮੂਲੀਅਤ ਕੀਤੀ।

ਇਸ ਮੌਕੇ ਸ੍ਰੀ ਕੋਕਰੀ ਕਲਾਂ ਨੇ ਪ੍ਰੈੱਸ ਨੂੰ ਦੱਸਿਆ ਕਿ ਮੋਦੀ ਹਕੂਮਤ ਵੱਲੋਂ ਸੁੰਦਰੀਕਰਨ ਦੇ ਨਾਂ ਹੇਠ ਸ਼ਹੀਦਾਂ ਦੀ ਇਤਿਹਾਸਕ ਜੁਝਾਰੂ ਯਾਦਗਾਰ ਨੂੰ ਸੈਰ ਸਪਾਟਾ ਕੇਂਦਰ ਵਿਚ ਤਬਦੀਲ ਕਰਨ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ, ਤਾਂ ਕਿ ਸ਼ਹੀਦਾਂ ਦੇ ਵਾਰਿਸ ਲੋਕਾਂ ਦੀਆਂ ਅਗਲੀਆਂ ਨਸਲਾਂ ਸਾਡੇ ਸ਼ਾਨਾਂਮੱਤੇ ਜੁਝਾਰੂ ਇਤਿਹਾਸ ਤੋਂ ਜਾਣੂੰ ਨਾ ਹੋ ਸਕਣ।

ਉਹਨਾਂ ਕਿਹਾ ਕਿ ਅਜਿਹਾ ਮੋਦੀ ਵੱਲੋਂ ਆਪਣੇ ਹਿੰਦੂਤਵਾ ਦੇ ਫਿਰਕੂ ਫਾਸ਼ੀਵਾਦੀ ਏਜੰਡੇ ਨੂੰ ਲਾਗੂ ਕਰਨ ਲਈ ਕੀਤਾ ਜਾ ਰਿਹਾ ਹੈ। ਕਿਸਾਨ ਆਗੂ ਨੇ ਕਿਹਾ ਕਿ 13ਅਪਰੈਲ 1919 ਨੂੰ ਬਰਤਾਨਵੀ ਸਾਮਰਾਜ ਦੇ ਕਾਲੇ ਕਾਨੂੰਨ ਰੌਲਟ ਐਕਟ ਵਿਰੁੱਧ ਇੱਕਜੁਟ ਹੋ ਕੇ ਜੂਝਦਿਆਂ ਹਿੰਦੂ ਸਿੱਖਾਂ ਅਤੇ ਮੁਸਲਮਾਨਾਂ ਦਾ ਸਾਂਝਾ ਖੂਨ ਡੁੱਲ੍ਹਿਆ ਸੀ।

ਉਨ੍ਹਾਂ ਕਿਹਾ ਕਿ ਇਸ ਲਹੂ ਭਿੱਜੀ ਮਿੱਟੀ ਨੂੰ ਮੱਥੇ ਲਾ ਕੇ ਊਧਮ ਸਿੰਘ ਵਰਗੇ ਅਨੇਕਾਂ ਜੰਗਜੂ ਸ਼ਹੀਦਾਂ ਨੇ ਮੁਲਕ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਆਜ਼ਾਦ ਕਰਾਉਣ ਲਈ ਆਪਣੀਆਂ ਜਾਨਾਂ ਨਿਸ਼ਾਵਰ ਕੀਤੀਆਂ ਸਨ। ਅੱਜ ਉਸ ਜੁਝਾਰੂ ਧਰੋਹਰ ਨੂੰ ਮਿਟਾਉਣ ਦੇ ਕੋਝੇ ਯਤਨ ਕੀਤੇ ਜਾ ਰਹੇ ਹਨ, ਜਿਸਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਆਪਣੇ ਸੈਂਕੜੇ ਸਾਥੀਆਂ ਸਮੇਤ ਜ਼ਿਲ੍ਹਾ ਆਗੂ ਸਰਵ ਸ਼੍ਰੀ ਗੁਰਬਾਜ ਸਿੰਘ ਸਿੱਧਵਾਂ (ਤਰਨਤਾਰਨ), ਗੁਰਬਚਨ ਸਿੰਘ ਤੇ ਪਲਵਿੰਦਰ ਕੌਰ ਗੋਸਲ (ਅੰਮ੍ਰਿਤਸਰ), ਮੋਹਣ ਸਿੰਘ ਨਕੋਦਰ ਤੇ ਬਲਜੀਤ ਕੌਰ ਮਲਸੀਹਾਂ (ਜਲੰਧਰ) ਅਤੇ ਲਖਵਿੰਦਰ ਸਿੰਘ ਮੰਜਿਆਂਵਾਲੀ (ਗੁਰਦਾਸਪੁਰ) ਆਦਿ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,187FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...