Friday, April 26, 2024

ਵਾਹਿਗੁਰੂ

spot_img
spot_img

ਜਲ੍ਹਿਆਂਵਾਲਾ ਬਾਗ਼ ਦੀ ਵਿਰਾਸਤ ਨਾਲ ਛੇੜ ਛਾੜ ਦਾ ਖ਼ਦਸ਼ਾ, ਦੇਸ਼ ਭਗਤ ਯਾਦਗਾਰ ਕਮੇਟੀ ਦਾ ਵਫ਼ਦ ਬਾਹਰੋਂ ਹੀ ਪਰਤਿਆ

- Advertisement -

ਯੈੱਸ ਪੰਜਾਬ
ਜਲੰਧਰ: 2 ਅਗਸਤ, 2021 –
ਦੇਸ਼ ਭਗਤ ਯਾਦਗਾਰ ਕਮੇਟੀ ਦੇ ਵਫ਼ਦ ਨੇ ਜਲ੍ਹਿਆਂਵਾਲਾ ਬਾਗ਼ ਅੰਮ੍ਰਿਤਸਰ ਅੰਦਰ ਚੱਲ ਰਹੇ ਕੰਮ ਕਾਰ ਦਾ ਜਾਇਜ਼ਾ ਨਾ ਲੈ ਸਕਣ ਅਤੇ ਬਾਗ਼ ਦੇ ਬਾਹਰੋਂ ਹੀ ਵਾਪਸ ਪਰਤਕੇ ਦੇਸ਼ ਭਗਤ ਯਾਦਗਾਰ ਹਾਲ ਦਫ਼ਤਰ ਆਪਣੀ ਰਿਪੋਰਟ ਕਮੇਟੀ ਨਾਲ ਸਾਂਝੀ ਕਰਦਿਆਂ ਦੱਸਿਆ ਕਿ ਜਲ੍ਹਿਆਂਵਾਲਾ ਬਾਗ਼ ਦਾ ਮੁੱਖ ਦਰਵਾਜ਼ਾ ਅੰਦਰੋਂ ਬੰਦ ਕਰਕੇ, ਨਵੀਨੀਕਰਣ ਅਤੇ ਸੁੰਦਰੀਕਰਣ ਦੇ ਨਾਂਅ ਹੇਠ ਕੀ ਕੀਤਾ ਜਾ ਰਿਹਾ ਹੈ, ਇਹ ਕੌਮੀ ਇਤਿਹਾਸਕ ਵਿਰਾਸਤ ਦੇ ਸਭਨਾਂ ਵਾਰਸਾਂ ਲਈ ਗਹਿਰੀ ਘੋਖ-ਪੜਤਾਲ ਅਤੇ ਗੰਭੀਰ ਸਰੋਕਾਰ ਦਾ ਮਾਮਲਾ ਹੈ।

ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਜਲ੍ਹਿਆਂਵਾਲਾ ਬਾਗ਼ ਜਾ ਕੇ ਆਏ ਵਫ਼ਦ ਵਿੱਚ ਸ਼ਾਮਲ ਕਮੇਟੀ ਦੇ ਸਹਾਇਕ ਸਕੱਤਰ ਡਾ.ਪਰਮਿੰਦਰ ਸਿੰਘ, ਵਿੱਤ ਸਕੱਤਰ ਰਣਜੀਤ ਸਿੰਘ ਔਲਖ, ਸੀਨੀਅਰ ਟਰੱਸਟੀ ਸੁਰਿੰਦਰ ਕੁਮਾਰੀ ਕੋਛੜ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਸ਼ਾਮਲ ਸਨ।

ਵਫ਼ਦ ਨੇ ਕਮੇਟੀ ਨੂੰ ਦੱਸਿਆ ਕਿ ਜਲ੍ਹਿਆਂਵਾਲਾ ਬਾਗ਼ ਦੇ ਇਕੋ-ਇੱਕ ਪ੍ਰਵੇਸ਼ ਦੁਆਰ ਨੂੰ ਅੰਦਰੋਂ ਬੰਦ ਕੀਤਾ ਹੋਇਆ ਹੈ। ਅੰਦਰ ਪੁਲਸ ਗਾਰਦ ਲੱਗੀ ਹੋਈ ਹੈ। ਦਰਵਾਜੇ ਦੀਆਂ ਝੀਖਾਂ ਵਿੱਚੀਂ ਹੀ ਵਫ਼ਦ ਨੇ ਪੁਲਸ ਗਾਰਦ ਨਾਲ ਜਦੋਂ ਗੱਲ ਕੀਤੀ ਤਾਂ ਉਹਨਾਂ ਨੇ ਆਪਣੀ ਮਜ਼ਬੂਰੀ ਜ਼ਾਹਰ ਕਰਦਿਆਂ ਦੱਸਿਆ ਕਿ ਸਾਨੂੰ ਹੁਕਮ ਹੈ ਕਿ ਅਸੀਂ ਦਰਵਾਜ਼ਾ ਖੋਲ੍ਹਕੇ ਕਿਸੇ ਵੀ ਦਰਸ਼ਕ ਜਾਂ ਵਫ਼ਦ ਨੂੰ ਅੰਦਰ ਆਉਣ ਦੀ ਇਜਾਜ਼ਤ ਨਹੀਂ ਦੇ ਸਕਦੇ।

ਵਫ਼ਦ ਦੇ ਮੰਗ ਕਰਨ ’ਤੇ ਜਲ੍ਹਿਆਂਵਾਲਾ ਬਾਗ਼ ਟ੍ਰਸਟ ਦੇ ਮੁਖੀਏ ਐਸ.ਕੇ. ਮੁਖ਼ਰਜੀ ਦਾ ਜੋ ਟੈਲੀਫੋਨ ਨੰਬਰ ਮਿਲਿਆ, ਉਹ ਵਾਰ-ਵਾਰ ਯਤਨ ਕਰਨ ’ਤੇ ਵੀ ਨਹੀਂ ਲੱਗਾ। ਵਫ਼ਦ ਨੂੰ ਇਹ ਜਾਣਕਾਰੀ ਵੀ ਦਿੱਤੀ ਗਈ ਕਿ ਐਸ.ਕੇ.ਮੁਖ਼ਰਜੀ ਕਲਕੱਤੇ ਹਨ।

ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਗੁਰਮੀਤ ਸਿੰਘ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਕਮੇਟੀ ’ਚ ਵਫ਼ਦ ਦੀ ਰਿਪੋਰਟ ’ਤੇ ਹੋਈ ਵਿਚਾਰ-ਚਰਚਾ ਉਪਰੰਤ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਖ਼ਦਸ਼ਾ ਪ੍ਰਗਟ ਕੀਤਾ ਹੈ ਕਿ ਜਲ੍ਹਿਆਂਵਾਲਾ ਬਾਗ਼ ਅੰਦਰ ਜਨਤਕ ਦਾਖਲਾ ਰੋਕ ਕੇ ਅੰਦਰੇ-ਅੰਦਰ ਨਵੀਨੀਕਰਣ ਅਤੇ ਸੁੰਦਰੀਕਰਣ ਦੇ ਨਾਂਅ ਹੇਠ ਇਤਿਹਾਸਕ ਵਿਰਾਸਤ ਨਾਲ ਛੇੜਛਾੜ ਕੀਤੀ ਜਾ ਰਹੀ ਹੈ।

ਕਮੇਟੀ ਨੇ ਮੰਗ ਕੀਤੀ ਹੈ ਕਿ ਖ਼ਦਸ਼ੇ ਦੂਰ ਕਰਨ ਲਈ ਜਲ੍ਹਿਆਂਵਾਲਾ ਬਾਗ਼ ਨੂੰ ਆਮ ਜਨਤਾ ਲਈ ਖੋਲ੍ਹਿਆ ਜਾਏ। ਕਮੇਟੀ ਨੇ ਇਹ ਵੀ ਕਿਹਾ ਹੈ ਕਿ ਜੇਕਰ ਗੋਲੀਆਂ ਦੇ ਨਿਸ਼ਾਨ, ਸ਼ਹੀਦੀ ਖੂਹ, ਦੀਵਾਰਾਂ, ਫਾਇਰਿੰਗ ਸਥਾਨ, ਪ੍ਰਮਾਣਿਕ ਇਤਿਹਾਸ ਨੂੰ ਰੱਦੋ ਬਦਲ ਕਰਕੇ ਜਾਂ ਲਾਈਟ ਐਂਡ ਸਾਊਂਡ ਪ੍ਰੋਗਰਾਮ ਜਰੀਏ ਇਤਿਹਾਸ ਦਾ ਹੁਲੀਆ ਵਿਗਾੜਨ ਦਾ ਯਤਨ ਹੋਇਆ ਤਾਂ ਇਸ ਵਿਰੁੱਧ ਉੱਠਣ ਵਾਲੀ ਆਵਾਜ਼ ਦਾ ਸਰਕਾਰ, ਪ੍ਰਬੰਧਕੀ ਕਮੇਟੀ ਅਤੇ ਪ੍ਰਸਾਸ਼ਨ ਨੂੰ ਸਾਹਮਣਾ ਕਰਨਾ ਪਵੇਗਾ।

ਕਮੇਟੀ ਨੇ ਜੋਰਦਾਰ ਮੰਗ ਕੀਤੀ ਹੈ ਕਿ ਬਾਗ਼ ਦੇ ਅੰਦਰ ਦੋ ਸਾਲ ਤੋਂ ਦਾਖ਼ਲਾ ਬੰਦ ਕਰਕੇ ਕੀ ਕੀਤਾ ਜਾ ਰਿਹਾ ਹੈ, ਤੁਰੰਤ ਇਸ ਬਾਰੇ ਕਮੇਟੀ ਅਤੇ ਸਮੂਹ ਲੋਕਾਂ ਨੂੰ ਜਾਣਕਾਰੀ ਜਨਤਕ ਕੀਤੀ ਜਾਏ। ਕਮੇਟੀ ਨੇ ਸੋਹਣ ਲਾਲ ਪਾਠਕ ਪੱਟੀ, ਤਰਨਤਾਰਨ ਦੀ ਸ਼ਹੀਦੀ ਸਮਾਰਕ ਨਾਲ ਛੇੜ- ਛਾੜ ਬੰਦ ਕਰਨ ਦੀ ਵੀ ਮੰਗ ਕੀਤੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...