Thursday, April 25, 2024

ਵਾਹਿਗੁਰੂ

spot_img
spot_img

ਜਲ੍ਹਿਆਂਵਾਲੇ ਬਾਗ ਦੇ ਮੂਲ ਸਰੂਪ ਦੀ ਬਹਾਲੀ ਲਈ ਦੇਸ਼ ਭਗਤ ਯਾਦਗਾਰ ਕਮੇਟੀ ਦੀ ਅਗਵਾਈ ‘ਚ ਜਨਤਕ ਜੱਥੇਬੰਦੀਆਂ ਵੱਲੋਂ ਰੋਸ ਰੈਲੀ

- Advertisement -

ਯੈੱਸ ਪੰਜਾਬ
ਅਮ੍ਰਿਤਸਰ, 23 ਅਕਤੂਬਰ, 2021 (ਦਲਜੀਤ ਕੌਰ ਭਵਾਨੀਗੜ੍ਹ)
ਦੇਸ਼ ਭਗਤ ਯਾਦਗਾਰ ਕਮੇਟੀ ਦੀ ਅਗਵਾਈ ‘ਚ ਦਰਜਨਾਂ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਅੱਜ ਭੰਡਾਰੀ ਪੁਲ ਤੇ ਇਕੱਠੇ ਹੋ ਕੇ, ਜਲ੍ਹਿਆਂਵਾਲਾ ਬਾਗ਼ ਤੱਕ ਰੋਹ ਭਰਿਆ ਵਿਖਾਵਾ ਕਰਨ ਉਪਰੰਤ ਬਾਗ਼ ਦੇ ਦੁਆਰ ਅੱਗੇ ਰੈਲੀ ਕਰਕੇ ਜ਼ੋਰਦਾਰ ਮੰਗ ਕੀਤੀ ਗਈ ਕਿ ਜਲ੍ਹਿਆਂਵਾਲਾ ਬਾਗ਼ ਦੀ ਮਹਾਨ ਸਾਂਝੀ ਇਤਿਹਾਸਕ ਵਿਰਾਸਤ ਦੇ ਮੂਲ ਸਰੂਪ ਦੀ ਬਹਾਲੀ ਕੀਤੀ ਜਾਏ।

ਆਗੂਆਂ ਨੇ ਕਿਹਾ ਕਿ ਮੁਲਕ ਦੀ ਆਜ਼ਾਦੀ ਲਈ 1913 ਵਿੱਚ ਅਮਰੀਕਾ ਦੀ ਧਰਤੀ ਤੇ ਬਣੀ ਗ਼ਦਰ ਪਾਰਟੀ ਦੇ ਝੰਡਿਆਂ ਦੇ ਨਾਲ ਨਾਲ ਭਰਾਤਰੀ ਜਥੇਬੰਦੀਆਂ ਦੇ ਝੰਡੇ ਉਠਾਕੇ ਮਾਰਚ ਕਰਦੇ ਸੈਂਕੜੇ ਪ੍ਰਦਰਸ਼ਨਕਾਰੀ ਨਾਅਰਿਆਂ ਰਾਹੀਂ ਸੁਨੇਹਾ ਦੇ ਰਹੇ ਸਨ ਕਿ ਜੇਕਰ ਲੋਕ ਆਵਾਜ਼ ਵੱਲ ਕੰਨ ਨਾ ਕੀਤਾ ਗਿਆ ਤਾਂ ਅਗਲੇ ਦਿਨਾਂ ਵਿਚ ਕਮੇਟੀ ਵਲੋਂ ਕੀਤੇ ਜਾਣ ਵਾਲੇ ਤਿੱਖੇ ਰੋਸ ਐਕਸ਼ਨਾਂ ਦੀ ਜ਼ਿੰਮੇਵਾਰੀ ਹਕੂਮਤ ਦੀ ਹੋਏਗੀ।

ਜਲਿਆਂਵਾਲਾ ਬਾਗ਼ ਅੱਗੇ ਹੋਈ ਰੈਲੀ ‘ਚ ਖੜ੍ਹੇ ਹੋ ਕੇ ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਅਤੇ ਬਾਗ਼ ਦੇ ਸਾਕੇ ਤੋਂ ਪ੍ਰਭਾਵਿਤ ਹੋ ਕੇ ਅੱਗੇ ਤੁਰੀਆਂ ਲਹਿਰਾਂ ਦੇ ਸੰਗਰਾਮੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।

ਰੈਲੀ ਨੂੰ ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਮੀਤ ਪ੍ਰਧਾਨ ਸੀਤਲ ਸਿੰਘ ਸੰਘਾ, ਕਮੇਟੀ ਮੈਂਬਰ ਮੰਗਤ ਰਾਮ ਪਾਸਲਾ, ਦਰਸ਼ਨ ਖਟਕੜ, ਅਮੋਲਕ ਸਿੰਘ, ਹਰਦੇਵ ਅਰਸ਼ੀ ਨੇ ਸੰਬੋਧਨ ਕੀਤਾ।

ਬੁਲਾਰਿਆਂ ਨੇ ਕਿਹਾ ਕਿ ਕਰੋਨਾ ਦੀ ਆੜ ਲੈਕੇ ਗਿਣੀ ਮਿਥੀ ਯੋਜਨਾ ਤਹਿਤ ਮੋਦੀ ਦੀ ਸਰਪ੍ਰਸਤੀ ਹੇਠ ਭਾਜਪਾ ਹਕੂਮਤ ਨੇ ਜਲ੍ਹਿਆਂਵਾਲਾ ਬਾਗ਼ ਅੰਦਰ ਦਾਖਲਾ ਬੰਦ ਕਰਕੇ ਇਤਿਹਾਸਕਾਰਾਂ, ਦੇਸ਼ ਭਗਤ ਸੰਸਥਾਵਾਂ ਪੱਤਰਕਾਰਾਂ ਤੋਂ ਓਹਲਾ ਰੱਖਕੇ, ਆਜ਼ਾਦੀ ਦੀ ਰੌਸ਼ਨ ਮਸ਼ਾਲ ਬਾਗ ਦੀ ਇਤਿਹਾਸਕਾਰੀ ਨਾਲ ਖਿਲਵਾੜ ਕਰਨ ਦਾ ਨਾ ਕਾਬਲੇ ਮਾਫ਼ ਕੁਕਰਮ ਕੀਤਾ ਹੈ।

ਬੁਲਾਰਿਆਂ ਨੇ ਕਿਹਾ ਕਿ ਵਰ੍ਹਿਆਂ ਤੋਂ ਜ਼ੋ ਦੇਸ਼ ਭਗਤਾਂ ਵੱਲੋਂ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਸੀ ਉਹੀ ਹੋਇਆ। ਬੁਲਾਰਿਆਂ ਦੋਸ਼ ਲਾਇਆ ਕਿ ਮੋਦੀ ਹਕੂਮਤ ਨੇ ਬਾਗ਼ ਸਮੇਤ ਸਭਨਾਂ ਹੀ ਯਾਦਗਾਰਾਂ, ਇਤਿਹਾਸਕ ਸਿਲੇਬਸਾਂ, ਸਾਹਿਤ, ਕਲਾ ਕਿਰਤਾਂ ਨਾਲ਼ ਛੇੜ ਛਾੜ ਕਰਨ, ਬਦਲਣ, ਮਿਟਾਉਣ ਖੋਟ ਰਲਾਉਣ ਦਾ ਧੰਦਾ ਫੜ ਰੱਖਿਆ ਹੈ।

ਰੈਲੀ ਦੌਰਾਨ ਦੇਸ਼ ਭਗਤ ਯਾਦਗਾਰ ਕਮੇਟੀ ਦੇ ਖਜ਼ਾਨਚੀ ਰਣਜੀਤ ਸਿੰਘ ਔਲਖ ਵੱਲੋਂ ਰੱਖੇ ਮਤੇ ਹੱਥ ਖੜ੍ਹੇ ਕਰਕੇ ਪਾਸ ਕੀਤੇ ਗਏ ਕਿ ਜਲ੍ਹਿਆਂਵਾਲਾ ਬਾਗ਼ ਦਾ ਮੂਲ ਸਰੂਪ ਬਹਾਲ ਕੀਤਾ ਜਾਏ, ਅੱਧੇ ਪੰਜਾਬ ਨੂੰ ਸੀਮਾ ਸੁਰੱਖਿਆ ਦਲ ਦੇ ਹਵਾਲੇ ਕਰਨ ਦਾ ਫ਼ੈਸਲਾ ਰੱਦ ਕੀਤਾ ਜਾਵੇ, ਲਖੀਮਪੁਰ ਕਿਸਾਨਾਂ ਦੇ ਵਹਿਸੀਆਨਾ ਕਾਰੇ ਦੇ ਦੋਸ਼ੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਤੇ ਉਸਦੇ ਪੁੱਤਰ ਬਾਰੇ ਕਿਸਾਨ ਅਤੇ ਲੋਕ ਪੱਖੀ ਸੰਸਥਾਵਾਂ ਵੱਲੋਂ ਕਾਰਵਾਈ ਦੀ ਕੀਤੀ ਜਾ ਰਹੀ ਮੰਗ ਪ੍ਰਵਾਨ ਕੀਤੀ ਜਾਏ ਅਤੇ ਦਿੱਲੀ ਮੋਰਚੇ ਤੇ ਭਾਜਪਾ ਹਕੂਮਤ ਦੇ ਸ਼ਿਸ਼ਕਰੇ ਹੋਏ ਤੱਤਾਂ ਵੱਲੋਂ ਘ੍ਰਿਣਤ ਕਾਰਵਾਈਆਂ ਕਰਕੇ ਫਿਰਕੂ ਫਾਸ਼ੀ ਝੱਖੜ ਝੁਲਾਉਣ ਲਈ ਕੀਤੇ ਜਾ ਰਹੇ ਕਾਰੇ ਬੰਦ ਕੀਤੇ ਜਾਣ।

ਇੱਕ ਹੋਰ ਮਤੇ ਰਾਹੀਂ ਇਹ ਐਲਾਨ ਵੀ ਕੀਤਾ ਗਿਆ ਕਿ ਜੇਕਰ ਅੱਜ ਦੇ ਰੋਸ ਪ੍ਰਦਰਸ਼ਨ ਮਗਰੋਂ ਵੀ ਜਲ੍ਹਿਆਂਵਾਲੇ ਬਾਗ਼ ਦਾ ਮੂਲ ਸਰੂਪ ਬਹਾਲ ਨਾ ਕੀਤਾ ਗਿਆ ਤਾਂ ਪਹਿਲੀ ਨਵੰਬਰ ਗ਼ਦਰੀ ਬਾਬਿਆਂ ਦੇ ਮੇਲੇ ਮੌਕੇ ਜੁੜੇ ਇਕੱਠ ਦੀ ਪ੍ਰਵਾਨਗੀ ਲੈਕੇ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਏਗਾ।

ਇਸ ਮੌਕੇ ਉੱਤੇ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੀ ਅਸਥੀ ਯਾਤਰਾ ਪਹੁੰਚੀ ਜਿਸਨੂੰ ਰੈਲੀ ਵਿਚ ਸ਼ਾਮਿਲ ਸਾਰੇ ਲੋਕਾਂ ਵਲੋਂ ਖੜੇ ਹੋ ਕੇ ਜ਼ੋਰਦਾਰ ਨਾਅਰਿਆਂ ਦੀ ਗੂੰਜ ਵਿਚ ਸ਼ਰਧਾਂਜਲੀ ਭੇਟ ਕੀਤੀ ਗਈ।

ਸਮਾਗਮ ਦੇ ਸਿਖ਼ਰ ਤੇ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ ਨੇ ਕਿਹਾ ਕਿ ਜਦੋ ਤੱਕ ਬਾਗ਼ ਦਾ ਮੂਲ ਸਰੂਪ ਬਹਾਲ ਨਹੀਂ ਕੀਤਾ ਜਾਂਦਾ ਉਸ ਵੇਲੇ ਤੱਕ ਅਸੀਂ ਜੱਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਜਾਰੀ ਰੱਖਾਂਗੇ। ਅੱਜ ਦੇ ਸਮਾਗਮ ਦਾ ਮੰਚ ਸੰਚਾਲਨ ਦੇਸ਼ ਭਗਤ ਯਾਦਗਾਰ ਕਮੇਟੀ ਦੇ ਸਹਾਇਕ ਸਕੱਤਰ ਡਾ਼ ਪਰਮਿੰਦਰ ਸਿੰਘ ਨੇ ਕੀਤਾ।

ਇਸ ਸਮੁੱਚੇ ਰੋਸ ਪ੍ਰਦਰਸ਼ਨ ਨੂੰ ਸਫਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਜਮਹੂਰੀ ਕਿਸਾਨ ਸਭਾ, ਕੁੱਲ ਹਿੰਦ ਕਿਸਾਨ ਸਭਾ, ਕਿਰਤੀ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ ਪੰਜਾਬ, ਤਰਕਸ਼ੀਲ ਸੁਸਾਇਟੀ ਪੰਜਾਬ, ਜਮਹੂਰੀ ਅਧਿਕਾਰ ਸਭਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਦਿਹਾਤੀ ਖੇਤ ਮਜ਼ਦੂਰ ਸਭਾ, ਟੈਕਨੀਕਲ ਸਰਵਿਸ ਯੂਨੀਅਨ, ਸੀਟੂ, ਏਟਕ, ਪੰਜਾਬ ਸਟੂਡੈਂਟਸ ਯੂਨੀਅਨ, ਪੀ ਐੱਸ ਯੂ ਸ਼ਹੀਦ ਰੰਧਾਵਾ, ਪੀ ਐਸ ਯੂ ਲਲਕਾਰ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਪੰਜਾਬ ਇਸਤਰੀ ਸਭਾ, ਫੋਕੋਲੋਰ ਰਿਸਰਚ ਅਕਾਦਮੀ, ਜਲ੍ਹਿਆਂਵਾਲਾ ਬਾਗ਼ ਸੰਘਰਸ਼ ਕਮੇਟੀ, ਬੀ ਕੇ ਯੂ ਰਾਜੇਵਾਲ, ਡੀ ਟੀ ਐੱਫ, ਡੀ ਐੱਮ ਐੱਫ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂਆਂ ਅਤੇ ਸੈਂਕੜੇ ਕਾਰਕੁਨਾਂ ਨੇ ਸ਼ਮੂਲੀਅਤ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...