Wednesday, April 17, 2024

ਵਾਹਿਗੁਰੂ

spot_img
spot_img

ਜਲੰਧਰ ’ਚ ਸਮਲਿੰਗ ਹੋਈ ਤਾਂ ਅਧਿਕਾਰੀਆਂ ਦੀ ਜਵਾਬਦੇਹੀ ਨਿਰਧਾਰਿਤ ਕੀਤੀ ਜਾਵੇਗੀ: ਸੀ.ਪੀ. ਗੁਰਪ੍ਰੀਤ ਭੁੱਲਰ

- Advertisement -

ਯੈੱਸ ਪੰਜਾਬ
ਜਲੰਧਰ, 28 ਅਕਤੂਬਰ, 2020 –
ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਫੀਲਡ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਨਸ਼ਿਆਂ ਅਤੇ ਗੈਰ ਕਾਨੂੰਨੀ ਸ਼ਰਾਬ ਦੀ ਸਮੱਗਲਿੰਗ ਵਿੱਚ ਲਿਪਤ ਲੋਕਾਂ ਖਿਲਾਫ਼ ਸ਼ਖਤ ਤੋਂ ਸਖ਼ਤ ਨੂੰ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਸ਼ਹਿਰ ਵਿੱਚ ਨਸ਼ਿਆਂ ਦੀ ਸਮੱਗਲਿੰਗ ਸਬੰਧੀ ਹੋਈ ਕਿਸੇ ਵੀ ਗਤੀਵਿਧੀ ਲਈ ਉਨਾਂ ਦੀ ਜਵਾਬਦੇਹੀ ਨਿਰਧਾਰਿਤ ਕੀਤੀ ਜਾਵੇਗੀ।

ਪੁਲਿਸ ਕਮਿਸ਼ਨਰ ਵਲੋਂ ਪੁਲਿਸ ਲਾਈਨ ਵਿਖੇ ਨਸ਼ਾਂ ਸਮੱਗਲਿੰਗ ਅਤੇ ਗੈਰ ਕਾਨੂੰਨੀ ਸ਼ਰਾਬ ਨੂੰ ਠੱਲ੍ਹ ਪਾਉਣ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਗਈ ਅਤੇ ਇਸ ਮੌਕੇ ਪੁਲਿਸ ਅਧਿਕਾਰੀਆਂ ਨੂੰ ਨਸ਼ਿਆਂ ਦੇ ਕਾਰੋਬਾਰ ਵਿੱਚ ਲਿਪਤ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਜਾਰੀ ਕਰਨ ਸਮੇਂ ਡਿਪਟੀ ਕਮਿਸ਼ਨਰ ਪੁਲਿਸ ਬਲਕਾਰ ਸਿੰਘ, ਨਰੇਸ਼ ਗੁਪਤਾ ਅਤੇ ਅਰੁਣ ਸੈਣੀ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਪੁਲਿਸ , ਸਹਾਇਕ ਕਮਿਸ਼ਨਰ ਪੁਲਿਸ ਅਤੇ ਪੁਲਿਸ ਕਮਿਸ਼ਨਰੇਟ ਨਾਲ ਸਬੰਧਤ ਸਮੂਹ ਐਸ.ਐਚ.ਓਜ਼ ਮ”ੌਜੂਦ ਸਨ।

ਸ੍ਰੀ ਭੁੱਲਰ ਨੇ ਫੀਲਡ ਪੁਲਿਸ ਅਫ਼ਸਰਾਂ ਨੂੰ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪੂਰਨ ਤੌਰ ’ਤੇ ਤੋੜਨ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਸ੍ਰੀ ਦਿਨਕਰ ਗੁਪਤਾ ਵਲੋਂ ਸੂਬੇ ਵਿਚੋਂ ਨਸ਼ਿਆਂ ਦੀ ਲਾਹਨਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਪੁਲਿਸ ਅਧਿਕਾਰੀਆ ਨੂੰ ਤਾੜਨਾ ਕੀਤੀ ਕਿ ਇਸ ਗੰਭੀਰ ਮੁੱਦੇ ਸਬੰਧੀ ਕੋਈ ਲਾਪ੍ਰਵਾਹੀ ਨਾ ਕੀਤੀ ਜਾਵੇ।

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਐਨ.ਡੀ.ਪੀ.ਐਸ.ਐਕਟ ਦੇ ਤਹਿਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਸਬੰਧੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇ।

ਪੁਲਿਸ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਨਸ਼ਿਆਂ ਦੇ ਕੇਸਾਂ ਵਿੱਚ ਯੋਜਨਾਬੱਧ ਢੰਗ ਨਾਲ ਵਿਸਥਾਰਪੂਰਵਕ ਪੜਤਾਲ ਕੀਤੀ ਜਾਵੇ ਤਾਂ ਜੋ ਸ਼ਹਿਰ ਵਿੱਚ ਨਸ਼ਿਆਂ ਦੀ ਲਾਹਨਤ ਨੂੰ ਮੁਕੰਮਲ ਤੌਰ ’ਤੇ ਖ਼ਤਮ ਕੀਤਾ ਜਾ ਸਕੇ।

ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਦੇ ਆਦੀ ਲੋਕਾਂ ਦੀ ਪਹਿਚਾਣ ਕਰਕੇ ਉਨਾ ਖਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਉਨ੍ਹਾਂ ਵਲੋਂ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਕੀਤੇ ਜਾ ਰਹੇ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਪੁਆਇੰਟਾਂ ਅਤੇ ਖਾਸ ਕਰਕੇ ਜਨਤਕ ਥਾਵਾਂ ਦੇ ਸੁਰੱਖਿਆ ਪ੍ਰਬੰਧਾ ਨੂੰ ਮਜ਼ਬੂਤ ਕੀਤਾ ਜਾਵੇ।

ਉਨ੍ਹਾਂ ਪੁਲਿਸ ਪੈਟਰੋਲਿੰਗ ਪਾਰਟੀਆਂ ਨੂੰ ਕਿਹਾ ਕਿ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਗਸ਼ਤ ਨੂੰ ਹੋਰ ਵਧਾਇਆ ਜਾਵੇ ਤਾਂ ਜੋ ਲੋਕ ਸੁਰੱਖਿਆ ਪ੍ਰਬੰਧਾਂ ਦੀ ਚਿੰਤਾਂ ਤੋਂ ਮੁਕਤ ਹੋ ਕੇ ਬਿਨਾਂ ਕਿਸੇ ਡਰ ਦੇ ਤਿਉਹਾਰ ਮਨਾ ਸਕਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਵਤਸਲਾ ਗੁਪਤਾ ਅਤੇ ਹੋਰ ਵੀ ਹਾਜ਼ਰ ਸਨ।


Click here to Like us on Facebook


 

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,205FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...