Friday, March 29, 2024

ਵਾਹਿਗੁਰੂ

spot_img
spot_img

ਜਲੰਧਰ ਡਿਸਟ੍ਰਿਕਟ ਬੈਡਮਿੰਟਨ ਚੈਂਪੀਅਨਸ਼ਿਪ 3 ਅਗਸਤ ਤੋਂ, ਡੀ. ਸੀ. ਘਨਸ਼ਿਆਮ ਥੋਰੀ ਨੇ ਜਾਰੀ ਕੀਤਾ ਚੈਂਪੀਅਨਸ਼ਿਪ ਦਾ ਪੋਸਟਰ

- Advertisement -

ਯੈੱਸ ਪੰਜਾਬ
ਜਲੰਧਰ, ਜੁਲਾਈ 7, 2022 –
ਡਿਸਟ੍ਰਿਕਟ ਬੈਡਮਿੰਟਨ ਐਸੋਸੀਏਸ਼ਨ, ਜਲੰਧਰ ਵੱਲੋਂ ਥਿੰਕ-ਗੈਸ ਅਤੇ ਐਡੀਡਾਸ ਦੇ ਸਹਿਯੋਗ ਨਾਲ 3 ਅਗਸਤ ਤੋਂ 7 ਅਗਸਤ ਤੱਕ ਰਾਏਜਾਦਾ ਹੰਸਰਾਜ ਸਟੇਡੀਅਮ ਵਿੱਚ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। ਵੀਰਵਾਰ ਨੂੰ ਡੀ. ਬੀ. ਏ. ਪ੍ਰਧਾਨ ਅਤੇ ਡੀ. ਸੀ., ਜਲੰਧਰ ਸ਼੍ਰੀ ਘਨਸ਼ਿਆਮ ਥੋਰੀ (ਆਈ. ਏ. ਐੱਸ.) ਨੇ ਚੈਂਪੀਅਨਸ਼ਿਪ ਦਾ ਅਧਿਕਾਰਕ ਪੋਸਟਰ ਜਾਰੀ ਕੀਤਾ।

ਡੀ. ਬੀ. ਏ. ਦੇ ਸਕੱਤਰ ਅਤੇ ਸਾਬਕਾ ਰਾਸ਼ਟਰੀ ਖਿਡਾਰੀ ਸ਼੍ਰੀ ਰਿਤਿਨ ਖੰਨਾ ਨੇ ਦੱਸਿਆ ਕਿ ਚੈਂਪੀਅਨਸ਼ਿਪ ਦੇ ਦੌਰਾਨ ਅੰਡਰ-11, 13, 15, 17 ਅਤੇ 19 ’ਚ ਲੜਕੇ-ਲੜਕੀਆਂ ਅਤੇ ਪੁਰਸ਼ ਤੇ ਮਹਿਲਾ ਵਰਗ ਦੇ ਸਿੰਗਲਸ, ਡਬਲਸ ਅਤੇ ਮਿਕਸ ਡਬਲਸ ਮੁਕਾਬਲੇ ਕਰਵਾਏ ਜਾਣਗੇ। ਵੈਟਰਨ ਕੈਟਾਗਰੀ ਵਿੱਚ 35 ਪਲੱਸ ਤੋਂ ਲੈ ਕੇ 60 ਪਲੱਸ ਉਮਰ ਦੇ ਈਵੈਂਟ ਹੋਣਗੇ।

ਹਰ ਖਿਡਾਰੀ ਦੇ ਲਈ ਪ੍ਰਤੀ ਈਵੈਂਟ 750 ਰੁਪਏ ਫੀਸ ਹੈ ਅਤੇ 28 ਜੁਲਾਈ ਤੱਕ ਖਿਡਾਰੀ ਆਪਣਾ ਨਾਮ ਦਰਜ ਕਰਵਾ ਸਕਦੇ ਹਨ।

ਸ਼੍ਰੀ ਰਿਤਿਨ ਖੰਨਾ ਨੇ ਦੱਸਿਆ ਕਿ ਬਿਨਾਂ ਐਂਟਰੀ ਫੀਸ ਰਸੀਦ ਅਤੇ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ ਤੋਂ ਬਾਅਦ ਕੋਈ ਐਂਟਰੀ ਨਹੀਂ ਲਈ ਜਾਵੇਗੀ। ਟੂਰਨਾਮੈਂਟ ’ਚ ਭਾਗ ਲੈਣ ਵਾਲੇ ਖਿਡਾਰੀ ਨੂੰ ਉਮਰ ਪ੍ਰਮਾਣ ਪੱਤਰ ਲਿਆਉਣਾ ਜ਼ਰੂਰੀ ਹੈ। ਜੇਕਰ ਕੋਈ ਵਿਵਾਦ ਹੁੰਦਾ ਹੈ ਤਾਂ ਉਸ ਵਿੱਚ ਡੀ. ਬੀ. ਏ. ਦਾ ਫੈਸਲਾ ਆਖਰੀ ਮੰਨਿਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਪ੍ਰਤੀਭਾਗੀ 2 ਪਾਸਪੋਰਟ ਸਾਈਜ਼ ਤਸਵੀਰਾਂ ਦੇ ਨਾਲ ਐਡਮਨਿਸਟ੍ਰੇਟਰ ਗੁਰਜੀਤ ਸਿੰਘ ਅਤੇ ਕੋਚ ਭਾਸਕਰ ਮੁਖਰਜੀ ਨਾਲ ਸੰਪਰਕ ਕਰਕੇ ਆਪਣੀ ਐਂਟਰੀ ਜਮ੍ਹਾਂ ਕਰਵਾ ਸਕਦੇ ਹਨ।

ਰਿਤਿਨ ਖੰਨਾ ਨੇ ਦੱਸਿਆ ਕਿ 7 ਅਗਸਤ ਨੂੰ ਡੀ. ਸੀ. ਜਲੰਧਰ ਸ਼੍ਰੀ ਘਨਸ਼ਿਆਮ ਥੋਰੀ ਜੇਤੂਆਂ ਨੂੰ ਸਨਮਾਨਿਤ ਕਰਨਗੇ। ਚੈਂਪੀਅਨਸ਼ਿਪ ਦੇ ਦੌਰਾਨ ਫਰੀ ਰਿਫਰੈਸ਼ਮੈਂਟ ਦਾ ਪ੍ਰਬੰਧ ਹੋਵੇਗਾ। ਮੈਚਾਂ ਦੀ ਲਾਈਵ ਸਟ੍ਰੀਮਿੰਗ ਹੋਵੇਗੀ। ਡੀ. ਬੀ. ਏ. ਦੇ 50 ਵਰ੍ਹਿਆਂ ਦੇ ਇਤਿਹਾਸ ’ਚ ਪਹਿਲੀ ਵਾਰ ਜੇਤੂਆਂ ਨੂੰ 3 ਲੱਖ ਦੇ ਆਕਰਸ਼ਕ ਅਤੇ ਨਕਦ ਪੁਰਸਕਾਰ ਦਿੱਤੇ ਜਾਣਗੇ। ਹਰ ਪ੍ਰਤੀਭਾਗੀ ਨੂੰ ਸਰਟੀਫਿਕੇਟ ਅਤੇ ਟਰਾਫੀ ਦਿੱਤੀ ਜਾਵੇਗੀ।

ਮਹਿਲਾ ਅਤੇ ਪੁਰਸ਼ ਮੁਕਾਬਲੇ ਦੇ ਜੇਤੂਆਂ ਨੂੰ ਸਿੰਧੂ ਅਤੇ ਗੋਪੀਚੰਦ ਰਨਿੰਗ ਟਰਾਫੀ ਦਿੱਤੀ ਜਾਵੇਗੀ। ਇਸ ਆਯੋਜਨ ’ਚ ਥਿੰਕ ਗੈਸ, ਐਡੀਡਾਸ, ਐੱਮ. ਕੇ. ਵਾਇਰਸ, ਮੈਟਰੋ ਮਿਲਕ, ਜਗਤਜੀਤ ਇੰਡਸਟਰੀਸ, ਸਾਵੀ ਇੰਟਰਨੈਸ਼ਨਲ ਅਤੇ ਐੱਲ. ਪੀ. ਯੂ. ਦਾ ਸਹਿਯੋਗ ਪ੍ਰਾਪਤ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...