Friday, April 26, 2024

ਵਾਹਿਗੁਰੂ

spot_img
spot_img

ਜਲੰਧਰ ਦੇ ਐਮ.ਪੀ. ਚੌਧਰੀ ਸੰਤੋਖ਼ ਸਿੰਘ ਨੇ ਪ੍ਰਵਾਸੀ ਭਾਰਤੀ ਅਮੋਲਕ ਸਿੰਘ ਗਾਖ਼ਲ ਵੱਲੋਂ ਛੱਪੜ ਦੀ ਕਾਇਆ ਕਲਪ ਕਰਕੇ ਬਣਾਏ ਪਾਰਕ ਦਾ ਕੀਤਾ ਉਦਘਾਟਨ

- Advertisement -

ਯੈੱਸ ਪੰਜਾਬ
ਗਾਖਲ (ਜਲੰਧਰ), 24 ਅਕਤੂਬਰ, 2021:
ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਅੱਜ ਪ੍ਰਵਾਸੀ ਭਾਰਤੀਆਂ ਨੂੰ ਸੂਬੇ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।

ਸੰਸਦ ਮੈਂਬਰ, ਜਿਨ੍ਹਾਂ ਨਾਲ ਸਾਬਕਾ ਐਮ.ਪੀ. ਅਤੇ ਪੰਜਾਬ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਮੋਹਿੰਦਰ ਸਿੰਘ ਕੇ ਪੀ, ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਅਤੇ ਚੌਧਰੀ ਸੁਰਿੰਦਰ ਸਿੰਘ ਵੀ ਮੌਜੂਦ ਸਨ, ਇੱਥੇ ਸ਼ਹੀਦ ਨਾਇਕ ਕੁਲਵਿੰਦਰ ਸਿੰਘ ਦੇ ਨਾਂ ‘ਤੇ ਬਣੇ ਪਾਰਕ ਦਾ ਉਦਘਾਟਨ ਕਰਨ ਲਈ ਪੁੱਜੇ ਸਨ। ਇਸ ਪਾਰਕ ਨੂੰ ਪ੍ਰਵਾਸੀ ਭਾਰਤੀ ਸ੍ਰੀ ਅਮੋਲਕ ਸਿੰਘ ਗਾਖਲ ਵੱਲੋਂ ਪਿੰਡ ਦੇ ਛੱਪੜ ਦੀ ਕਾਇਆ ਕਲਪ ਕਰ ਕੇ ਵਿਕਸਤ ਕੀਤਾ ਗਿਆ ਹੈ।

ਸੰਸਦ ਮੈਂਬਰ ਨੇ ਪ੍ਰਵਾਸੀ ਭਾਰਤੀਆਂ ਦੀ ਸ਼ਾਨਦਾਰ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਵਿਸ਼ਵ ਭਰ ਵਿੱਚ ਆਪਣੇ ਲਈ ਖਾਸ ਜਗ੍ਹਾ ਬਣਾਈ ਹੈ । ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਨੇ ਵਿਦੇਸ਼ੀ ਧਰਤੀ ‘ਤੇ ਆਪਣੇ ਮਿਸਾਲੀ ਕਾਰਜਾਂ ਰਾਹੀਂ ਹਰੇਕ ਪੰਜਾਬੀ ਨੂੰ ਮਾਣ ਮਹਿਸੂਸ ਕਰਵਾਇਆ ਹੈ। ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਭਾਵੇਂ ਪ੍ਰਵਾਸੀ ਭਾਰਤੀਆਂ ਵੱਲੋਂ ਹਮੇਸ਼ਾ ਹੀ ਸੂਬੇ ਦੇ ਵਿਕਾਸ ਲਈ ਬਹੁਤ ਕੁਝ ਕੀਤਾ ਗਿਆ ਹੈ ਪਰ ਹੁਣ ਸੂਬੇ ਦੇ ਸਮੁੱਚੇ ਵਿਕਾਸ ਲਈ ਹੋਰ ਯਤਨ ਕਰਨ ਦੀ ਲੋੜ ਹੈ।

ਸੰਸਦ ਮੈਂਬਰ ਨੇ ਸਪੱਸ਼ਟ ਕਿਹਾ ਕਿ ਪ੍ਰਵਾਸੀ ਭਾਰਤੀਆਂ ਵੱਲੋਂ ਆਪਣੇ ਜੱਦੀ ਪਿੰਡਾਂ ਅਤੇ ਕਸਬਿਆਂ ਦੇ ਵਿਕਾਸ ਲਈ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਠੋਸ ਉਪਰਾਲੇ ਸਮੇਂ ਦੀ ਲੋੜ ਹਨ ਤਾਂ ਜੋ ਸੂਬੇ ਨੂੰ ਵਿਕਾਸ ਦੀਆਂ ਉੱਚ ਲੀਹ ‘ਤੇ ਲਿਜਾਇਆ ਜਾ ਸਕੇ। ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਜਾ ਰਹੀ ਹੈ।

ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬੀਆਂ, ਖਾਸ ਕਰਕੇ ਪ੍ਰਵਾਸੀ ਭਾਰਤੀਆਂ ਵੱਲੋਂ ਸੂਬਾ ਸਰਕਾਰ ਦੇ ਯਤਨਾਂ ਦਾ ਸਮਰਥਨ ਕਰਨ ਸਦਕਾ ਅਜਿਹੇ ਉਪਰਾਲਿਆਂ ਨੂੰ ਵੱਡਾ ਹੁਲਾਰਾ ਮਿਲ ਸਕਦਾ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਰਾਜ ਸਰਕਾਰ ਹਰ ਉਹ ਕੋਸ਼ਿਸ਼ ਕਰਨ ਲਈ ਤਿਆਰ ਹੈ, ਜਿਸ ਰਾਹੀਂ ਪ੍ਰਵਾਸੀ ਭਾਰਤੀ ਪੰਜਾਬ ਦੇ ਸਰਵਪੱਖੀ ਵਿਕਾਸ ਵਿੱਚ ਪ੍ਰਮੁੱਖ ਭਾਈਵਾਲ ਬਣ ਕੇ ਉਭਰਣ । ਚੌਧਰੀ ਸੰਤੋਖ ਸਿੰਘ ਨੇ ਪ੍ਰਵਾਸੀ ਭਾਰਤੀ ਅਮੋਲਕ ਸਿੰਘ ਗਾਖਲ ਅਤੇ ਉਨ੍ਹਾਂ ਦੇ ਸਾਰੇ ਸਾਥੀਆਂ ਦੀ ਇਸ ਬੇਮਿਸਾਲ ਕਾਰਜ ਲਈ ਸ਼ਲਾਘਾ ਕੀਤੀ।

ਸੰਸਦ ਮੈਂਬਰ ਨੇ ਪਾਰਕ ਨੂੰ ਸ਼ਹੀਦ ਨਾਇਕ ਕੁਲਵਿੰਦਰ ਸਿੰਘ ਨੂੰ ਨਿਮਾਣੀ ਜਿਹੀ ਸ਼ਰਧਾਂਜਲੀ ਦੱਸਦਿਆਂ ਕਿਹਾ ਕਿ ਇਸ ਬਹਾਦਰ ਜਵਾਨ ਵੱਲੋਂ ਦੇਸ਼ ਦੇ ਸਨਮਾਨ ਅਤੇ ਅਖੰਡਤਾ ਦੀ ਰਾਖੀ ਕਰਦੇ ਹੋਏ ਮਾਤ ਭੂਮੀ ਲਈ ਆਪਣੀ ਜਾਨ ਵਾਰ ਦਿੱਤੀ ਗਈ । ਉਨ੍ਹਾਂ ਕਿਹਾ ਕਿ ਇਹ ਪਾਰਕ ਜਿਥੇ ਸ਼ਹੀਦ ਦੀ ਯਾਦ ਨੂੰ ਹਮੇਸ਼ਾ ਤਾਜ਼ਾ ਰੱਖੇਗਾ ਉਥੇ ਆਉਣ ਵਾਲੀ ਪੀੜ੍ਹੀ ਨੂੰ ਵੀ ਪ੍ਰੇਰਨਾ ਦੇਵੇਗਾ।

ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਅਤੇ ਚੌਧਰੀ ਸੁਰਿੰਦਰ ਸਿੰਘ ਨੇ ਵੀ ਆਪਣੇ ਸੰਬੋਧਨ ਵਿੱਚ ਪ੍ਰਵਾਸੀ ਭਾਰਤੀਆਂ ਵੱਲੋਂ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੱਤ ਸਮੁੰਦਰ ਪਾਰ ਇਨ੍ਹਾਂ ਪ੍ਰਵਾਸੀ ਭਾਰਤੀ ਭਰਾਵਾਂ ਵੱਲੋਂ ਹਾਸਲ ਕੀਤੀਆਂ ਉਪਲਬਧੀਆਂ ‘ਤੇ ਹਰ ਪੰਜਾਬੀ ਨੂੰ ਮਾਣ ਹੈ। ਚੌਧਰੀ ਸੰਤੋਖ ਸਿੰਘ ਨੇ ਇਹ ਵੀ ਕਿਹਾ ਕਿ ਗਾਖਲ ਪਰਿਵਾਰ ਜ਼ਮੀਨੀ ਪੱਧਰ ‘ਤੇ ਆਪਣੇ ਪਿੰਡ ਨਾਲ ਬਹੁਤ ਜੁੜਿਆ ਹੋਇਆ ਹੈ ਅਤੇ ਪਿੰਡਾਂ ਦੇ ਵਿਕਾਸ ਲਈ ਅਣਥੱਕ ਯਤਨ ਕਰਦਾ ਆ ਰਿਹਾ ਹੈ।

ਇਸ ਦੌਰਾਨ ਸ਼੍ਰੀ ਅਮੋਲਕ ਸਿੰਘ ਗਾਖਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਿੰਡ ਦੇ ਛੱਪੜ ਨੂੰ ਇਸ ਸੁੰਦਰ ਪਾਰਕ ਵਿੱਚ ਤਬਦੀਲ ਕਰਨ ਲਈ 2.5 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਪੂਰੇ ਪਿੰਡ ਵਿੱਚ ਸੀਵਰੇਜ ਦੀਆਂ ਪਾਈਪਾਂ ਵਿਛਾਈਆਂ ਗਈਆਂ ਹਨ ਅਤੇ ਨਵਾਂ ਛੱਪੜ ਬਣਾ ਕੇ ਗੰਦੇ ਪਾਣੀ ਦੀ ਨਿਕਾਸੀ ਨੂੰ ਪਿੰਡ ਦੇ ਬਾਹਰ ਯਕੀਨੀ ਬਣਾਇਆ ਗਿਆ ਹੈ। ਸ਼੍ਰੀ ਅਮੋਲਕ ਸਿੰਘ ਗਾਖਲ ਵੱਲੋਂ ਪਾਰਕ ਦੇ ਉਦਘਾਟਨ ਮੌਕੇ ਸ਼ਾਮਲ ਹੋਣ ਲਈ ਸਮੁੱਚੇ ਪਤਵੰਤਿਆਂ ਦਾ ਧੰਨਵਾਦ ਵੀ ਕੀਤਾ ਗਿਆ।

ਇਸ ਮੌਕੇ ਵਿਧਾਇਕ ਸ਼੍ਰੀ ਸੁਸ਼ੀਲ ਕੁਮਾਰ ਰਿੰਕੂ ਤੇ ਚੌਧਰੀ ਸੁਰਿੰਦਰ ਸਿੰਘ, ਸਾਬਕਾ ਵਿਧਾਇਕ ਸ਼੍ਰੀ ਸੁਖਪਾਲ ਸਿੰਘ ਖਹਿਰਾ, ਡੀ.ਐਸ.ਪੀ. ਸ਼੍ਰੀ ਸਰਬਜੀਤ ਸਿੰਘ ਰਾਏ, ਐਨ.ਆਰ.ਆਈ ਸਭਾ ਦੇ ਪ੍ਰਧਾਨ ਸ਼੍ਰੀ ਕਿਰਪਾਲ ਸਿੰਘ ਸਹੋਤਾ, ਸ਼੍ਰੀ ਸੁਰਿੰਦਰ ਸਿੰਘ ਭੱਪਾ, ਸ਼੍ਰੀ ਇਕਬਾਲ ਸਿੰਘ, ਸ਼੍ਰੀ ਰਣਜੀਤ ਸਿੰਘ ਰਾਣਾ, ਸ਼੍ਰੀ ਨੱਥਾ ਸਿੰਘ ਗਾਖਲ ਅਤੇ ਹੋਰ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...