Tuesday, March 19, 2024

ਵਾਹਿਗੁਰੂ

spot_img
spot_img

ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਰਿਟਰਨਿੰਗ ਅਫ਼ਸਰਾਂ, ਨੋਡਲ ਅਫ਼ਸਰਾਂ ਨੂੰ ਚੋਣ ਲਈ ਲੋੜੀਂਦੀਆਂ ਤਿਆਰੀਆਂ ਕਰਨ ਦੇ ਨਿਰਦੇਸ਼

- Advertisement -

ਯੈੱਸ ਪੰਜਾਬ
ਜਲੰਧਰ, 22 ਜਨਵਰੀ, 2022 –
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਵਿਧਾਨ ਸਭਾ ਚੋਣਾਂ-2022 ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੇ ਖਾਕੇ ਨੂੰ ਅੰਤਿਮ ਰੂਪ ਦਿੰਦਿਆਂ ਸਾਰੇ ਰਿਟਰਨਿੰਗ ਅਤੇ ਨੋਡਲ ਅਫ਼ਸਰਾਂ ਨੂੰ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਅਮਲੀ ਜਾਮਾ ਪਹਿਨਾਉਣ ਲਈ ਤਿਆਰ-ਬਰ-ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ।

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੋਣਾਂ ਨਾਲ ਸਬੰਧਤ ਸਮੂਹ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪ੍ਰਬੰਧਾਂ ਆਦਿ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਰਿਟਰਨਿੰਗ ਅਫ਼ਸਰਾਂ ਨੂੰ ਕਿਹਾ ਕਿ ਐਤਵਾਰ ਨੂੰ ਹੋਣ ਵਾਲੀ ਪੋਲਿੰਗ ਸਟਾਫ਼ ਦੀ ਪਹਿਲੀ ਟ੍ਰੇਨਿੰਗ ਦੌਰਾਨ ਚੋਣ ਅਮਲੇ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਵੋਟਿੰਗ ਆਦਿ ਬਾਰੇ ਮੁਕੰਮਲ ਸਿਖਲਾਈ ਦੇਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਵੋਟਾਂ ਵਾਲੇ ਦਿਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਚੋਣ ਪ੍ਰਬੰਧਨ ਪਲਾਨ ਵੀ ਸਮੇਂ ਸਿਰ ਤਿਆਰ ਕਰਕੇ ਪ੍ਰਿੰਟਿੰਗ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਚੋਣ ਨਿਗਰਾਨਾਂ ਦੇ ਆਉਣ ਵੇਲੇ ਉਨ੍ਹਾਂ ਨੂੰ ਇਹ ਪਲਾਨ ਸੌਂਪਿਆ ਜਾ ਸਕੇ।

ਇਲੈਕਟ੍ਰਾਨਿਕ ਫੋਟੋ ਸ਼ਨਾਖਤੀ ਕਾਰਡਾਂ ਦੀ ਵੰਡ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਨਵੰਬਰ ਅਤੇ ਦਸੰਬਰ ਮਹੀਨੇ ਵਿੱਚ 66601 ਐਪਿਕ ਕਾਰਡਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚ ਫਿਲੌਰ ਹਲਕੇ ਵਿੱਚ 7095, ਨਕੋਦਰ ਵਿੱਚ 7582, ਸ਼ਾਹਕੋਟ ਵਿੱਚ 6994, ਕਰਤਾਰਪੁਰ ਵਿੱਚ 9114, ਜਲੰਧਰ ਪੱਛਮੀ ਵਿੱਚ 7041, ਜਲੰਧਰ ਕੇਂਦਰੀ ਵਿੱਚ 6628, ਜਲੰਧਰ ਉੱਤਰੀ ਵਿੱਚ 7330, ਜਲੰਧਰ ਛਾਉਣੀ 8340 ਅਤੇ ਆਦਮਪੁਰ ਹਲਕੇ ਵਿੱਚ 5977 ਕਾਰਡ ਵੰਡੇ ਜਾ ਚੁੱਕੇ ਹਨ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਚੋਣ ਜ਼ਾਬਤੇ ਦੀ ਉਲੰਘਣਾਂ ਦੇ ਮਾਮਲਿਆਂ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਣਦੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਉਣ ਦੇ ਨਾਲ-ਨਾਲ 25 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀਆਂ ਨਾਮਜ਼ਦਗੀਆਂ ਵੇਲੇ ਵੀ ਕੋਵਿਡ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਨੇ ਆਰ.ਓਜ਼ ਨੂੰ ਨਾਮਜ਼ਦਗੀ ਪ੍ਰਕਿਰਿਆ ਸਬੰਧੀ ਸਮੁੱਚੀਆਂ ਤਿਆਰੀਆਂ ਅਗਾਊਂ ਮੁਕੰਮਲ ਕਰ ਲੈਣ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਨਾਮਜ਼ਦਗੀਆਂ ਦੇ ਸਮੇਂ ਦੌਰਾਨ ਆਰ.ਓ. ਦੇ ਕਮਰੇ ਵਿੱਚ 360 ਡਿਗਰੀ ਵਿਊ ਵਾਲੇ ਸੀ.ਸੀ.ਟੀ.ਵੀ ਕੈਮਰੇ ਲੱਗੇ ਹੋਣ ਤੋਂ ਇਲਾਵਾ ਨਾਮਜ਼ਦਗੀ ਟੀਮ ਤਾਇਨਾਤ ਕੀਤੀ ਜਾਵੇ ਤਾਂ ਜੋ ਇਸ ਕਾਰਜ ਨੂੰ ਸੁਚਾਰੂ ਢੰਗ ਨਾਲ ਸਿਰੇ ਚਾੜ੍ਹਿਆ ਜਾ ਸਕੇ।

ਇਸ ਦੌਰਾਨ ਉਨ੍ਹਾਂ ਵਿਧਾਨ ਸਭਾ ਹਲਕਾਵਾਰ ਸਵੀਪ ਗਤੀਵਿਧੀਆਂ, ਮਾਡਲ ਪੋਲਿੰਗ ਸਟੇਸ਼ਨਾਂ, ਬੂਥਾਂ ਤੋਂ ਇਲਾਵਾ ਸੀ-ਵਿਜਲ ਪੈਂਡੈਂਸੀ, ਵੋਟਰ ਸਲਿੱਪਾਂ ਵੰਡਣ ਸਬੰਧੀ ਯੋਜਨਾ, ਇਲੈਕ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਤਿਆਰੀ ਆਦਿ ਸਮੇਤ ਗਿਣਤੀ ਕੇਂਦਰਾਂ ਸਬੰਧੀ ਕੀਤੇ ਪ੍ਰਬੰਧਾਂ ਦਾ ਵੀ ਜਾਇਜ਼ਾ ਵੀ ਲਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਬੈਂਸ, ਸਮੂਹ ਰਿਟਰਨਿੰਗ ਅਫ਼ਸਰ ਅਤੇ ਵੱਖ-ਵੱਖ ਨੋਡਲ ਅਫ਼ਸਰ, ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ ਮਨਾਇਆ ਗਿਆ

ਯੈੱਸ ਪੰਜਾਬ ਨਵੀਂ ਦਿੱਲੀ, 15 ਮਾਰਚ, 2024 ਸਿੱਖ ਜਰਨੈਲਾਂ ਵੱਲੋਂ 15 ਮਾਰਚ 1783 ਨੂੰ ਕੀਤੀ ਗਈ ਦਿੱਲੀ ਫਤਿਹ ਨੁੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ...

ਖ਼ਡੂਰ ਸਾਹਿਬ ਤੋਂ ਅਕਾਲੀ ਦਲ ਪੀਰਮੁਹੰਮਦ, ਵਲਟੋਹਾ ਜਾਂ ਭਾਈ ਮਨਜੀਤ ਸਿੰਘ ਨੂੰ ਉਮੀਦਵਾਰ ਬਣਾਵੇ: ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ

ਯੈੱਸ ਪੰਜਾਬ 14 ਮਾਰਚ, 2024 ਪੰਥਕ ਹਲਕੇ ਖਡੂਰ ਸਾਹਿਬ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਆਪਣਾ ਦਾਅਵਾ ਅਕਾਲੀ ਲੀਡਰਸ਼ਿਪ ਅੱਗੇ ਰੱਖਿਆ---ਕਰਨੈਲ ਸਿੰਘ ਪੀਰਮੁਹੰਮਦ , ਵਿਰਸਾ ਸਿੰਘ ਵਲਟੋਹਾ ਜਾ ਭਾਈ ਮਨਜੀਤ...

ਮਨੋਰੰਜਨ

ਰੈਪਰ ਮੈਂਡੀਜ਼ ਦਾ ਨਵਾਂ ਟਰੈਕ “ਅੱਜ ਦੀ ਘੜੀ” ਰਿਲੀਜ਼

ਯੈੱਸ ਪੰਜਾਬ ਮਾਰਚ 16, 2024 VYRL ਹਰਿਆਣਵੀ ਮੈਂਡੀਜ਼ ਦੁਆਰਾ "ਅੱਜ ਦੀ ਘੜੀ" ਦੀ ਆਗਾਮੀ ਰਿਲੀਜ਼ ਦੀ ਘੋਸ਼ਣਾ ਕਰਨ ਲਈ ਬਹੁਤ ਖੁਸ਼ ਹੈ, ਜੋ ਕਿ ਸਮਕਾਲੀ ਸ਼ਹਿਰੀ ਹਰਿਆਣਵੀ ਰੈਪ ਅਤੇ ਕਲਾਸਿਕ ਲੋਕ ਧੁਨ ਦਾ ਸਦੀਵੀ ਤੱਤ ਹੈ। ਇਹ...

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

ਸੋਸ਼ਲ ਮੀਡੀਆ

223,283FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...