Friday, April 19, 2024

ਵਾਹਿਗੁਰੂ

spot_img
spot_img

ਜਲੰਧਰ ਦੇ ਡੀ.ਸੀ. ਵੱਲੋਂ ਸ਼ਮਸ਼ੇਰ ਹਸਪਤਾਲ ਵਿਖ਼ੇ ਖ਼ਾਮੀਆਂ ਪਾਏ ਜਾਣ ’ਤੇ ਕੋਵਿਡ ਕੇਅਰ ਸਹੂਲਤ ਮੁਅੱਤਲ

- Advertisement -

ਯੈੱਸ ਪੰਜਾਬ
ਜਲੰਧਰ, 18 ਮਈ, 2021 –
ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਦੌਰਾਨ ਖਾਮੀਆਂ ਪਾਏ ਜਾਣ ’ਤੇ ਪ੍ਰਾਈਵੇਟ ਹਸਪਤਾਲ ਵਿਰੁੱਧ ਸਖ਼ਤ ਰੁਖ ਅਖ਼ਤਿਆਰ ਕਰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਵਲੋਂ ਅੱਜ ਸ਼ਮਸ਼ੇਰ ਹਸਪਤਾਲ ਵਿੱਚ ਪਾਈਆਂ ਗਈਆਂ ਖਾਮੀਆਂ ਅਤੇ ਵਾਧੂ ਪੈਸੇ ਵਸੂਲਣ ਸਬੰਧੀ ਸਿਹਤ ਅਥਾਰਟੀਆਂ ਵਲੋਂ ਰਿਪੋਰਟ ਮਿਲਣ ਤੋਂ ਬਾਅਦ ਲੈਵਲ-2 ਕੋਵਿਡ ਕੇਅਰ ਸਹੂਲਤ (ਨਵੇਂ ਮਰੀਜ਼ਾਂ ਦੇ ਦਾਖਲੇ) ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ ਵਾਰਡ ਵਿੱਚ ਦਾਖਲ ਮਰੀਜ਼ ਦੀ ਮੌਤ ਉਪਰੰਤ ਪਰਿਵਾਰਕ ਮੈਂਬਰਾਂ ਵਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਸਬੰਧੀ ਪੜਤਾਲ ਡਿਪਟੀ ਮੈਡੀਕਲ ਕਮਿਸ਼ਨਰ ਜਲੰਧਰ ਨੂੰ ਸੌਂਪੀ ਗਈ ਸੀ, ਜਿਨਾਂ ਵਲੋਂ ਲੈਵਲ-2 ਸਹੂਲਤ ਵਿੱਚ ਨਵੇਂ ਮਰੀਜ਼ਾਂ ਦੇ ਦਾਖਲੇ ਨੂੰ ਮੁਅੱਤਲ ਕਰਨ ਦੀ ਸ਼ਿਫਾਰਸ ਕੀਤੀ ਗਈ ਸੀ।

ਡਿਪਟੀ ਕਮਿਸ਼ਨਰ ਵਲੋਂ ਕੋਵਿਡ ਦੇ ਮਰੀਜ਼ਾਂ ਦੇ ਇਲਾਜ ਦੌਰਾਨ ਵੱਧ ਪੈਸੇ ਵਸੂਲਣ, ਦਵਾਈਆਂ ਦੀ ਖ਼ਰੀਦ, ਵੰਡ ਅਤੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਤਿੰਨ ਦਿਨਾਂ ਵਿੱਚ ਜਾਂਚ ਕਰਨ ਲਈ ਚਾਰ ਮੈਂਬਰੀ ਕਮੇਟੀ ਜਿਸ ਵਿੱਚ ਉਪ ਮੰਡਲ ਮੈਜਿਸਟਰੇਟ-1, ਸਿਵਲ ਸਰਜਨ, ਜ਼ੋਨਲ ਲਾਇਸੈਂਸਿੰਗ ਅਥਾਰਟੀ ਅਤੇ ਡਾ.ਅਸ਼ੋਕੇ ਸੀਨੀਅਰ ਮੈਡੀਕਲ ਅਫ਼ਸਰ ਵਡਾਲਾ ਸ਼ਾਮਿਲ ਹਨ ਦਾ ਗਠਨ ਕੀਤਾ ਗਿਆ।

ਸ਼ਿਕਾਇਤ ਮੁਤਾਬਿਕ ਮਰੀਜ਼ ਸਮਸ਼ੇਰ ਹਸਪਤਾਲ ਗਿਆ ਜਿਥੇ ਉਸ ਨੂੰ ਲੈਵਲ-2 ਕੋਵਿਡ ਕੇਅਰ ਵਾਰਡ ਵਿੱਚ ਬਿਨਾਂ ਆਰਟੀਪੀਸੀਆਰ ਟੈਸਟ ਕੀਤੇ ਦਾਖਲ ਕਰ ਲਿਆ ਗਿਆ। ਮਰੀਜ਼ਾਂ ਦਾ ਲੈਵਲ-3 ਦਾ ਇਲਾਜ ਵੀ ਕੀਤਾ ਗਿਆ ਜੋ ਕੇਵਲ ਮਾਹਿਰਾਂ ਦੇ ਗਰੁੱਪ ਨਾਲ ਸਲਾਹ ਮਸ਼ਵਰਾ ਕਰਕੇ ਕੀਤਾ ਜਾਂਦਾ ਹੈ।

ਸ਼ਿਕਾਇਤਕਰਤਾ ਵਲੋਂ ਦਵਾਈਆਂ ਅਤੇ ਟੀਕਿਆਂ ਦੇ ਵੱਧ ਮੁੱਲ ਵਸੂਲਣ ਸਬੰਧੀ ਦੋਸ਼ ਲਗਾਏ ਗਏ ਸਨ, ਜੋ ਕਿ ਜਾਂਚ ਦਾ ਮੁੱਦਾ ਸੀ। ਡਿਪਟੀ ਕਮਿਸ਼ਨਰ ਨੇ ਕਮੇਟੀ ਨੂੰ ਹਦਾਇਤ ਕੀਤੀ ਕਿ ਸਾਰੇ ਪੱਖਾਂ ਤੋਂ ਜਾਂਚ ਕਰਕੇ ਵਿਸਥਾਰਤ ਰਿਪੋਰਟ ਤਿੰਨ ਦਿਨਾਂ ਵਿੱਚ ਪੇਸ਼ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਇਸ ਔਖੀ ਘੜੀ ਵਿੱਚ ਗਲਤ ਤਰੀਕੇ ਅਪਣਾਉਣ ਵਾਲੀਆਂ ਸਿਹਤ ਸੰਸਥਾਵਾਂ ਨੂੰ ਤਾੜਨਾ ਕਰਦਿਆਂ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਦੇ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...