Tuesday, April 23, 2024

ਵਾਹਿਗੁਰੂ

spot_img
spot_img

ਜਲੰਧਰ ਦੇ ਡੀ.ਸੀ. ਵੱਲੋਂ ਸੁਰਜੀਤ ਹਾਕੀ ਸੁਸਾਇਟੀ ਦੇ ਯੋਗਦਾਨ ਦੀ ਸ਼ਲਾਘਾ, ਉੱਭਰਦੇ ਖ਼ਿਡਾਰੀਆਂ ਨੂੰ ਸਪੋਰਟਸ ਕਿੱਟਾਂ ਵੰਡੀਆਂ

- Advertisement -

ਜਲੰਧਰ, 21 ਸਤੰਬਰ, 2020 –

ਡਿਪਟੀ ਕਮਿਸ਼ਨਰ, ਜਲੰਧਰ ਘਨਸ਼ਿਆਮ ਥੋਰੀ ਨੇ ਜ਼ਿਲ੍ਹੇ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਦਹੁਰਾਉਂਦਿਆਂ ਸੋਮਵਾਰ ਨੂੰ ਨੌਜਵਾਨ ਹਾਕੀ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਦੀ ਵੰਡ ਦੀ ਸ਼ੁਰੂਆਤ ਕੀਤੀ।

ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ 16 ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਸੌਂਪੀਆਂ। ਨਾਲ ਹੀ ਕਿਹਾ ਕਿ ਇਸ ਵਾਰ ਕੋਰੋਨਾ ਵਾਇਰਸ ਮਹਾਂਮਾਰੀ ਦੇ ਬਾਵਜੂਦ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਖਿਡਾਰੀਆਂ ਨੂੰ 100 ਤੋਂ ਜ਼ਿਆਦਾ ਸਪੋਰਸਟ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਸ ਦੀ ਸ਼ੁਰੂਆਤ ਅੱਜ ਦੇ ਪ੍ਰੋਗਰਾਮ ਵਿੱਚ ਮੌਜੂਦ ਖਿਡਾਰੀਆਂ ਨੂੰ ਕਿੱਟਾਂ ਵੰਡ ਕੇ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡਾਂ ਸਾਡੀ ਜ਼ਿੰਦਗੀ ਦਾ ਅਹਿਮ ਅੰਗ ਹਨ। ਇਹ ਨਾ ਸਿਰਫ ਸਾਡੀ ਜ਼ਿੰਦਗੀ ਵਿੱਚ ਅਨੁਸ਼ਾਸਨ ਲਿਆਉਂਦੀਆਂ ਹਨ ਬਲਕਿ ਸਾਨੂੰ ਸਰੀਰਿਕ ਤੌਰ ‘ਤੇ ਫਿੱਟ ਵੀ ਰੱਖਦੀਆਂ ਹਨ।ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਜ਼ਿੰਦਗੀ ਵਿੱਚ ਕੋਈ ਨਾ ਕੋਈ ਖੇਡ ਗਤੀਵਿਧੀ ਜ਼ਰੂਰ ਕਰਦੇ ਰਹਿਣਾ ਚਾਹੀਦਾ ਹੈ ਤਾਂ ਹੀ ਅਸੀਂ ਸਰੀਰਿਕ ਤੌਰ ‘ਤੇ ਚੁਸਤ-ਦਰੱਸਤ ਰਹਿ ਸਕਾਂਗੇ।

ਬਤੌਰ ਪ੍ਰਧਾਨ ਉਨ੍ਹਾਂ ਓਲੰਪੀਅਨ ਸੁਰਜੀਤ ਹਾਕੀ ਸੁਸਾਇਟੀ ਵੱਲੋਂ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਨਾਲ ਹੀ ਸੁਸਾਇਟੀ ਦੇ ਮੈਂਬਰਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਹਾਕੀ ਦੇ ਪੱਧਰ ਨੂੰ ਉਪਰ ਉਠਾਉਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਖੇਡਾਂ ਸਬੰਧੀ ਕਈ ਵੱਡੇ ਪ੍ਰੋਗਰਾਮ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਅਜਿਹੇ ਆਯੋਜਨ ਬੇਹਦ ਅਹਿਮ ਹਨ।

ਇਸ ਦੌਰਾਨ ਨੌਜਵਾਨ ਹਾਕੀ ਖਿਡਾਰੀਆਂ ਕੁੰਦਨ, ਮੋਹਿਤ ਕੁਮਾਰ, ਅੰਕਿਤ, ਰੌਸ਼ਨ ਪ੍ਰੀਤ ਸਿੰਘ, ਸਿਮਰਪ੍ਰੀਤ ਸਿੰਘ, ਯੁਵਰਾਜ ਸਿੰਘ, ਗੁਰਨੂਰ ਸਿੰਘ, ਦਿਨੇਸ਼ ਕੁਮਾਰ, ਮੌਰਿਸ, ਸਾਹਿਲ ਸੈਮੂਅਲ, ਨੀਰਜ, ਹੈਰੀ ਕੁਮਾਰ, ਜਸਪ੍ਰੀਤ ਕੌਰ, ਜਾਵੇਦ, ਪ੍ਰਭਦੀਪ ਸਿੰਘ ਅਤੇ ਸੁਖਦੀਪ ਸਿੰਘ ਨੂੰ ਇਹ ਕਿੱਟਾਂ ਸੌਂਪੀਆਂ ਗਈਆਂ।

ਇਸ ਮੌਕੇ ਓਲੰਪੀਅਨ ਸੁਰਜੀਤ ਹਾਕੀ ਸੁਸਾਇਟੀ ਦੇ ਸਕੱਤਰ ਇਕਬਾਲ ਸਿੰਘ ਸੰਧੂ, ਸੀਨੀਅਰ ਵਾਈਸ ਪ੍ਰਧਾਨ ਅਮਰੀਕ ਸਿੰਘ ਪਵਾਰ, ਲਖਵਿੰਦਰਪਾਲ ਸਿੰਘ ਖਹਿਰਾ, ਸੁਰਿੰਦਰ ਸਿੰਘ ਭਾਪਾ, ਸਯੁੰਕਤ ਸਕੱਤਰ ਰਣਬੀਰ ਸਿੰਘ ਰਾਣਾ ਟੁਟ, ਰਾਮ ਪ੍ਰਤਾਪ ਸਿੰਘ ਅਤੇ ਹੋਰ ਮੌਜੂਦ ਸਨ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...