Saturday, April 20, 2024

ਵਾਹਿਗੁਰੂ

spot_img
spot_img

ਜਲੰਧਰ ਦੇ ਨਿੱਕੂ ਪਾਰਕ ਨੂੰ ਮਿਲ ਰਹੀ ਹੈ ਨਵੀਂ ਦਿੱਖ

- Advertisement -

ਯੈੱਸ ਪੰਜਾਬ
ਜਲੰਧਰ, 03 ਮਾਰਚ, 2021 –
ਸ਼ਹਿਰ ਦੀ ਸਭ ਤੋਂ ਪ੍ਰਮੁੱਖ ਪਾਰਕਾਂ ਵਿਚੋ ਨਿੱਕੂ ਪਾਰਕ ਵਿੱਚ ਵੱਖ-ਵੱਖ ਮਨੋਰੰਜਕ ਗਤੀਵਿਧੀਆ ਨੂੰ ਹੋਰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਪਾਰਕ ਨੂੰ ਨਵੀਂ ਦਿੱਖ ਦੇਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਇਸ ਗਰਮੀ ਦੇ ਮੌਸਮ ਵਿੱਚ ਆਉਣ ਵਾਲੇ ਲੋਕਾਂ ਨੂੰ ਨਵਾਂ ਅਨੁਭਵ ਮਹਿਸੂਸ ਹੋਵੇਗਾ।

ਨਿੱਕੂ ਪਾਰਕ ਜੋ ਕਿ ਸ਼ਹਿਰ ਦਾ ਦਿਲ ਕਹੇ ਜਾਣ ਵਾਲੇ ਖੇਤਰ ਵਿੱਚ ਸਥਿਤ ਹੈ ਕੋਵਿਡ-19 ਮਹਾਂਮਾਰੀ ਕਰਕੇ ਪਿਛਲੇ ਇਕ ਸਾਲ ਤੋਂ ਬੰਦ ਰਹਿਣ ਕਰਕੇ ਦੇਖ ਭਾਲ ਦੀ ਘਾਟ ਹੋਣ ਕਰਕੇ ਖਸਤਾ ਹਾਲਤ ਵਿੱਚ ਸੀ। ਡਿਪਟੀ ਕਮਿਸ਼ਨਰ ਵਲੋਂ ਦੋ ਮਹੀਨੇ ਪਹਿਲਾਂ ਇਸ ਪਾਰਕ ਦਾ ਦੌਰਾ ਕਰਕੇ ਇਸ ਸ਼ਾਨਦਾਰ ਦਿੱਖ ਨੂੰ ਮੁੜ ਬਹਾਲ ਕਰਨ ਲਈ 5 ਲੱਖ ਰੁਪਏ ਦੇ ਫੰਡ ਜਾਰੀ ਕੀਤੇ ਗਏ ਸਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦਸਿਆ ਕਿ ਇਸ ਪਾਰਕ ਨੂੰ ਨਵੀਂ ਦਿੱਖ ਦੇਣ ਤੋਂ ਇਲਾਵਾ ਪਿਛਲੇ ਦੋ ਮਹੀਨਿਆਂ ਤੋਂ ਇਸ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਪਾਰਕ ਵਿੱਚ ਸਾਰੇ ਝੂਲੇ ਅਤੇ ਸਲਾਈਡਾਂ ਜਿਸ ਵਿੱਚ ਮਨੋਰੰਜਕ ਬੱਸ, ਫ਼ੁਹਾਰੇ, ਰੇਲ, ਮਿਊਜ਼ਿਕ ਫ਼ੁਹਾਰੇ , ਫਲੱਡ ਲਾਈਟਾਂ ਅਤੇ ਹੋਰ ਚੀਜਾਂ ਨੂੰ ਚਾਲੂ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਾਰਕ ਵਿੱਚ ਰੰਗ-ਰੋਗਨ ਦਾ ਕੰਮ ਚੱਲ ਰਿਹਾ ਹੈ ਜਿਸ ਨੂੰ ਆਉਣ ਵਾਲੇ ਕੁਝ ਦਿਨਾਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਿੱਕੂ ਪਾਰਕ ਦੇ ਸਾਰੇ ਕੰਮਾਂ ’ਤੇ 5,41,428 ਰੁਪਏ ਖ਼ਰਚੇ ਜਾ ਚੁੱਕੇ ਹਨ ਅਤੇ ਨਵੇਂ ਕੰਮਾਂ ਜਿਸ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣਾ ਅਤੇ ਹੋਰ ਝੂਲਿਆਂ ਦੀ ਮੁਰੰਮਤ ਦਾ ਕੰਮ ਸ਼ਾਮਿਲ ਹੈ ਨੂੰ ਵੀ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਪਾਰਕ ਦੀ ਸ਼ਾਨਦਾਰ ਦਿੱਖ ਨੂੰ ਬਹਾਲ ਕਰਨ ਦੀ ਵਚੱਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਪਾਰਕ ਵਿੱਚ ਹੋਰ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵਲੋਂ ਪਾਰਕ ਦੀ ਸਾਂਭ ਸੰਭਾਲ ਨੂੰ ਯਕੀਨੀ ਬਣਾਉਣ ਲਈ ਜੁਆਇੰਟ ਕਮਿਸ਼ਨਰ ਨਗਰ ਨਿਗਮ ਹਰਚਰਨ ਸਿੰਘ ਦੀ ਪ੍ਰਧਾਨਗੀ ਹੇਠ ਕਮੇਟੀ ਦਾ ਵੀ ਗਠਨ ਕੀਤਾ ਜਾ ਚੁੱਕਾ ਹੈ।

ਜੁਆਇੰਟ ਕਮਿਸ਼ਨਰ ਹਰਚਰਨ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਾਰਕ ਦੀ ਨੁਹਾਰ ਬਦਲਣ ਉਪਰੰਤ ਇਥੇ ਆਉਣ ਵਾਲਿਆਂ ਦੀ ਗਿਣਤੀ ਵਿੱਚ ਵੱਡਾ ਵਾਧਾ ਹੋਵੇਗਾ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...