Thursday, March 28, 2024

ਵਾਹਿਗੁਰੂ

spot_img
spot_img

ਜਲੰਧਰ ਦੇ ਨਿੱਕੂ ਪਾਰਕ ਵਿੱਚ ‘ਬਰਮਾ ਬ੍ਰਿਜ’ ਦੀ ਸ਼ੁਰੂਆਤ – ਡੀ.ਸੀ. ਘਨਸ਼ਿਆਮ ਥੋਰੀ ਨੇ ਪਾਰਕ ਦੀ ਸ਼ਾਨ ਬਹਾਲ ਕਰਨ ਦੀ ਵਚਨਬੱਧਤਾ ਦੁਹਰਾਈ

- Advertisement -

ਯੈੱਸ ਪੰਜਾਬ
ਜਲੰਧਰ, 26 ਜਨਵਰੀ, 2022 –
ਸ਼ਹਿਰ ਦੇ ਸਭ ਤੋਂ ਪੁਰਾਣੇ ਪਾਰਕ ਵਿੱਚ ਮਨੋਰੰਜਨ ਗਤੀਵਿਧੀਆਂ ਨੂੰ ਹੋਰ ਹੁਲਾਰਾ ਦਿੰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਅੱਜ ਨਿੱਕੂ ਪਾਰਕ ਵਿਖੇ ਕਰੀਬ 7 ਲੱਖ ਰੁਪਏ ਦੀ ਲਾਗਤ ਨਾਲ ‘ਬਰਮਾ ਬ੍ਰਿਜ’ ਦੀ ਸ਼ੁਰੂਆਤ ਕੀਤੀ ਗਈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਨਵਾਂ ਬਰਮਾ ਬ੍ਰਿਜ ਪਾਰਕ ਦੇ ਆਕਰਸ਼ਣ ਵਿੱਚ ਹੋਰ ਵਾਧਾ ਕਰੇਗਾ, ਜਿਥੇ ਪ੍ਰਸ਼ਾਸਨ ਵੱਲੋਂ ਮਾਮੂਲੀ ਕੀਮਤ ‘ਤੇ ਮਨੋਰੰਜਨ ਦੀਆਂ ਕਈ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਰਮਾ ਬ੍ਰਿਜ ਇੱਕ ਲੰਬਾ ਰੱਸੀ ਵਾਲਾ ਪੁਲ ਹੈ, ਜਿਸ ਨੂੰ ਉੱਚਾਈ ‘ਤੇ ਲਟਕਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਇਸ ਪੁਲ ‘ਤੇ ਸੈਰ ਕਰ ਸਕਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦੋਵੇਂ ਪੁਲ ਤਿੰਨ ਝੌਪੜੀਆਂ ਨਾਲ ਜੁੜੇ ਹੋਏ ਹਨ, ਜਿੱਥੇ ਬੱਚੇ ਪੁਲ ਦੀ ਸੈਰ ਦੌਰਾਨ ਆਰਾਮ ਕਰਨ ਲਈ ਕੁਝ ਸਮਾਂ ਗੁਜ਼ਾਰ ਸਕਦੇ ਹਨ।

ਇਸ ਮਨੋਰੰਜਨ ਪਾਰਕ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਘਨਸ਼ਿਆਮ ਥੋਰੀ ਨੇ ਕਿਹਾ ਕਿ ਇੱਥੇ ਪਹਿਲਾਂ ਹੀ 12 ਲੱਖ ਰੁਪਏ ਦੀ ਲਾਗਤ ਨਾਲ ਮੁਰੰਮਤ ਅਤੇ ਦਿੱਖ ਸੰਵਾਰਨ ਦੇ ਪ੍ਰਾਜੈਕਟ ਸਮੇਤ ਕਈ ਪਹਿਲਕਦਮੀਆਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਕੰਧ ਚਿੱਤਰਕਾਰੀ, ਸੀ.ਸੀ.ਟੀ.ਵੀ. ਕੈਮਰੇ, ਬੰਦ ਪਈਆਂ ਰਾਈਡਾਂ ਅਤੇ ਝੂਲਿਆਂ ਦਾ ਮੁੜ ਸੰਚਾਲਨ, ਕ੍ਰਿਕਟ ਬਾਲਿੰਗ ਮਸ਼ੀਨ ਦੀ ਸਥਾਪਨਾ ਤੋਂ ਇਲਾਵਾ ਹੋਰ ਕਈ ਕਾਰਜ ਪਹਿਲਾਂ ਹੀ ਯਕੀਨੀ ਬਣਾਏ ਗਏ ਹਨ।

ਸ਼ਹਿਰ ਦੇ ਬਿਲਕੁਲ ਵਿਚਕਾਰ 4.5 ਏਕੜ ਵਿੱਚ ਸਥਿਤ ਨਿੱਕੂ ਪਾਰਕ ਕੋਵਿਡ -19 ਮਹਾਂਮਾਰੀ ਕਾਰਨ ਲਗਭਗ ਇਕ ਸਾਲ ਬੰਦ ਰਹਿਣ ਕਾਰਨ ਸਾਂਭ-ਸੰਭਾਲ ਦੀ ਘਾਟ ਕਰ ਕੇ ਖਸਤਾ ਹਾਲਤ ਵਿੱਚ ਸੀ ਅਤੇ ਡਿਪਟੀ ਕਮਿਸ਼ਨਰ ਵੱਲੋਂ ਪਾਰਕ ਦੀ ਹਾਲਤ ਦਾ ਜਾਇਜ਼ਾ ਲੈਣ ਉਪਰੰਤ 12 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਸੀ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਨਿੱਕੂ ਪਾਰਕ ਦੇ ਮੈਨੇਜਰ ਐਸ.ਐਸ.ਸਿੱਧੂ ਨੇ ਦੱਸਿਆ ਕਿ ਪਾਰਕ ਦੇ ਸਾਰੇ ਮੁੱਖ ਝੂਲੇ ਅਤੇ ਰਾਈਡਜ਼, ਜਿਨ੍ਹਾਂ ਵਿੱਚ ਅਮਊਜ਼ਮੈਂਟ ਬੱਸ, ਫੁਹਾਰਾ, ਟ੍ਰੇਨ, ਫਲੱਡ ਲਾਈਟਾਂ, ਬਰੇਕ ਡਾਂਸ ਸਵਿੰਗ ਅਤੇ ਕ੍ਰਿਕੇਟ ਬਾਲਿੰਗ ਆਦਿ ਸ਼ਾਮਲ ਹੈ, ਹਾਲ ਹੀ ਵਿੱਚ ਚਾਲੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਇਹ ਨਵਾਂ ਬਰਮਾ ਬ੍ਰਿਜ ਇਸ ਪਾਰਕ ਵਿੱਚ ਖਿੱਚ ਦਾ ਇੱਕ ਹੋਰ ਕੇਂਦਰ ਬਣੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...