Saturday, April 20, 2024

ਵਾਹਿਗੁਰੂ

spot_img
spot_img

ਜਲੰਧਰ ਦੇ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਵੱਲੋਂ ਅਧਿਕਾਰੀਆਂ ਨੂੰ ਬਕਾਇਆ ਦਰਖਾਸਤਾਂ ਦਾ ਜਲਦ ਨਿਪਟਾਰਾ ਕਰਨ ਦੇ ਨਿਰਦੇਸ਼

- Advertisement -

ਯੈੱਸ ਪੰਜਾਬ
ਜਲੰਧਰ, 23 ਜੂਨ, 2022 –
ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਅੱਜ ਅਧਿਕਾਰੀਆਂ ਨੂੰ ਕਮਿਸ਼ਨਰੇਟ ਪੁਲਿਸ ਦੀਆਂ ਵੱਖ-ਵੱਖ ਸ਼ਾਖਾਵਾਂ ਵਿੱਚ ਪੈਂਡਿੰਗ ਦਰਖਾਸਤਾਂ ਦਾ ਜਲਦ ਨਿਪਟਾਰਾ ਕਰਨ ਅਤੇ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਮਿਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਵੱਖ-ਵੱਖ ਸ਼ਾਖਾਵਾਂ ਦੇ ਮੁਖੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਜਲੰਧਰ ਦੇ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਨੂੰ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਦਰਖਾਸਤਾਂ ਦੇ ਨਿਪਟਾਰੇ ਸਬੰਧੀ ਪ੍ਰਕਿਰਿਆ ‘ਤੇ ਵਿਅਕਤੀਗਤ ਤੌਰ ‘ਤੇ ਨਜ਼ਰ ਰੱਖਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਪੁਲਿਸ ਅਧਿਕਾਰੀਆਂ ਦੇ ਦਫ਼ਤਰਾਂ ਜਾਂ ਥਾਣਿਆਂ ਵਿੱਚ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਆਮ ਲੋਕਾਂ ਦੀ ਅਰਜ਼ੀ ‘ਤੇ ਕਾਰਵਾਈ ਕਰਨ ਵਿੱਚ ਬੇਲੋੜੀ ਦੇਰੀ ਦਾ ਕਾਰਨ ਦਰਜ ਕਰਨ ਲਈ ਵੀ ਕਿਹਾ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਅਪਣਾਈ ਜਾ ਰਹੀ ਹੈ ਅਤੇ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵਿਅਕਤੀ ਨੂੰ ਕਮਿਸ਼ਨਰੇਟ ਪੁਲਿਸ ਵੱਲੋਂ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਜੁਆਇੰਟ ਸੀਪੀ ਨਵਨੀਤ ਬੈਂਸ, ਡੀ.ਸੀ.ਪੀ. (ਹੈਡ ਕੁਆਰਟਰ) ਵਤਸਲਾ ਗੁਪਤਾ, ਏ.ਡੀ.ਸੀ.ਪੀ. (ਹੈਡ ਕੁਆਰਟਰ) ਆਦਿਤਿਆ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...