Thursday, April 25, 2024

ਵਾਹਿਗੁਰੂ

spot_img
spot_img

ਜਲੰਧਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਕੋਵਿਡ ਤੋਂ ਬਚਾਅ ਲਈ ਮਾਸਕ ਪਾਉਣ ਦੀ ਅਪੀਲ

- Advertisement -

ਜਲੰਧਰ 7 ਅਗਸਤ 2020 –
ਜ਼ਿਲ੍ਹਾ ਵਾਸੀਆਂ ਨੂੰ ਕੋਵਿਡ-19 ਤੋਂ ਸੁਰੱਖਿਆ ਲਈ ਮਾਸਕ ਪਾਉਣ ਦੀ ਅਪੀਲ ਕਰਦਿਆਂ ਪੁਲਿਸ ਕਮਸਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਲੋਕਾਂ ਨੂੰ ਕੋਵਿਡ ਤੋਂ ਬਚਾਅ ਲਈ ਸਿਹਤ ਪ੍ਰੋਟੋਕਾਲ ਦੀ ਪਾਲਣਾ ਸਬੰਧੀ ਜਿੰਮੇਵਾਰੀ ਦੀ ਭਾਵਨਾ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ।

ਸ੍ਰੀ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਜੋ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ ਉਨਾਂ ਖਿਲਾਫ਼ ਪਹਿਲਾਂ ਹੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਪੁਲਿਸ ਕਮਿਸ਼ਨਰੇਟ ਜਲੰਧਰ ਵਲੋਂ ਮਾਸਕ ਨਾ ਪਾਉਣ ਵਾਲਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਹੁਣ ਤੱਕ 27707 ਲੋਕਾਂ ਨੂੰ 1.31 ਕਰੋੜ ਦਾ ਜੁਰਮਾਨਾ ਕੀਤਾ ਗਿਆ ਹੈ।

ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ 45 ਵਿਅਕਤੀਆਂ ਨੂੰ 85000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਨਤਕ ਥਾਵਾਂ ‘ਤੇ ਥੁੱਕਣ ਵਾਲੇ 452 ਵਿਅਕਤੀਆਂ ਨੂੰ 115600 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਸ੍ਰੀ ਭੁੱਲਰ ਨੇ ਅੱਗੇ ਦੱਸਿਆ ਕਿ ਹੁਣ ਤੱਕ 50984 ਟਰੈਫਿਕ ਚਲਾਨ ਕਰਕੇ 2276 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ 71 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ 1.37 ਲੱਖ ਰੁਪਏ ਅਤੇ 34 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ‘ਤੇ 17000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ 220 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ ‘ਤੇ 4.45 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਪੁਲਿਸ ਕਮਿਸ਼ਨਰੇਟ ਵਲੋਂ 168 ਟਰੈਫਿਕ ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ 219 ਲੋਕਾਂ ਨੂੰ ਮਾਸਕ ਨਾ ਪਾਉਣ ‘ਤੇ 119500 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਸ੍ਰੀ ਭੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾਣੀ ਹੈ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...