Thursday, April 18, 2024

ਵਾਹਿਗੁਰੂ

spot_img
spot_img

ਜਲੰਧਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਕੋਵਿਡ-19 ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਦੇ ਆਦੇਸ਼

- Advertisement -

ਯੈੱਸ ਪੰਜਾਬ
ਜਲੰਧਰ, 24 ਫਰਵਰੀ, 2021 –
ਕੋਵਿਡ-19 ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਅਤੇ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਇਕੱਠ ਸਬੰਧੀ ਜਾਰੀ ਨਵੀਆਂ ਪਾਬੰਦੀਆਂ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਕੋਵਿਡ-19 ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

ਪੁਲਿਸ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੁਲਿਸ ਕਮਿਸ਼ਨਰ ਨੇ ਹਦਾਇਤਾਂ ਕੀਤੀਆਂ ਕਿ 19-19 ਪ੍ਰੋਟੋਕਾਲ ਦੀ ਉਲੰਘਣਾ ਜਿਸ ਵਿੱਚ ਮਾਸਕ ਨਾ ਪਹਿਨਣਾ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨਾ ਸ਼ਾਮਿਲ ਹੈ ਦੀ ਉਲੰਘਣਾ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਨ੍ਹਾਂ ਵਲੋਂ ਸੂਬਾ ਸਰਕਾਰ ਵਲੋਂ ਅੰਦਰੂਨੀ ਅਤੇ ਬਾਹਰੀ ਇਕੱਠਾਂ ਬਾਰੇ ਜਾਰੀ ਦਿਸ਼ਾ ਨਿਰਦੇਸ਼ਾਂ ਤੋਂ ਪੁਲਿਸ ਅਧਿਕਾਰੀਆਂ ਨੂੰ ਜਾਣੂ ਕਰਵਾਇਆ ।

ਉਨ੍ਹਾਂ ਦੱਸਿਆ ਕਿ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੰਦਰੂਨੀ ਇਕੱਠ ਲਈ 100 ਅਤੇ ਬਾਹਰੀ ਇਕੱਠ ਲਈ 200 ਵਿਅਕਤੀਆਂ ਗਿਣਤੀ ਸੂਬਾ ਸਰਕਾਰ ਵਲੋਂ ਨਿਸ਼ਚਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਨਵੇਂ ਦਿਸ਼ਾ ਨਿਰਦੇਸ਼ ਪਹਿਲੀ ਮਾਰਚ 2021 ਤੋਂ ਅਗਲੇ ਹੁਕਮਾਂ ਤੱਕ ਲਾਗੂ ਹੋ ਜਾਣਗੇ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ।

ਪੁਲਿਸ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੁੰ ਕਿਹਾ ਕਿ ਸ਼ਹਿਰ ਵਿੱਚ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ, ਜਿਸ ਵਿੱਚ ਮਾਸਕ ਪਾਉਣਾ ਅਤੇ ਸਮਾਜਿਕ ਦੂਰੀ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਵਿਡ-19 ਵਾਇਰਸ ਨੁੂੰ ਫੈਲਣ ਤੋਂ ਰੋਕਿਆ ਜਾ ਸਕੇ।

ਇਸੇ ਤਰ੍ਹਾਂ ਉਨ੍ਹਾਂ ਸਾਰੇ ਫੀਲਡ ਪੁਲਿਸ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਨਸ਼ਾ ਤਸਕਰਾਂ ਵਿਰੁੱਧ ਜੀਰੋ ਟੌਲਰੈਂਸ ਨੀਤੀ ਨੂੰ ਅਪਣਾਉਂਦੇ ਹੋਏ ਉਨਾ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਸ ਮੌਕੇ ਨਸ਼ਾ ਵਿਰੋਧੀ ਮੁਹਿੰਮ ਦਾ ਜਾਇਜ਼ਾ ਲੈਂਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪੂਰੀ ਤਰ੍ਹਾਂ ਤੋੜ ਦਿੱਤਾ ਜਾਵੇ।

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦੀ ਵਚਨਬੱਧਤਾ ਤਹਿਤ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਐਨ.ਡੀ.ਪੀ.ਐਸ.ਐਕਟ ਤਹਿਤ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜਬਤ ਕਰਨ ਦੀ ਪ੍ਰਕਿਰਿਆ ਨੂੰ ਤੇਜ ਕੀਤਾ ਜਾਵੇ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਅਧਿਕਾਰੀ ਆਪਣੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਪ੍ਰਕਾਰ ਦੀ ਨਸ਼ਾ ਸਮੱਗÇਲੰਗ ਦੀ ਕਾਰਵਾਈ ਲਈ ਜਵਾਬਦੇਹ ਹੋਣਗੇ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਨਸ਼ੇ ਦੇ ਕੇਸਾਂ ਵਿੱਚ ਵਿਸਥਾਰ ਨਾਲ ਜਾਂਚ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਇਸ ਲਾਹਨਤ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਨਸ਼ਾ ਸਮੱਗÇਲੰਗ ਦੇ ਆਦੀ ਲੋਕਾਂ ਦੀ ਪਹਿਚਾਣ ਕਰਕੇ ਕਾਨੂੰਨ ਅਨੁਸਾਰ ਉਨਾਂ ਖਿਲਾਫ਼ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਜਲੰਧਰ ਸ਼ਹਿਰ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ, ਜਗਮੋਹਨ ਸਿੰਘ ਅਤੇ ਅਰੁਣ ਸੈਣੀ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਐਚ.ਐਸ.ਬੈਨੀਪਾਲ ਅਤੇ ਸਮੂਹ ਐਸ.ਐਚ.ਓ.ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...