Saturday, April 20, 2024

ਵਾਹਿਗੁਰੂ

spot_img
spot_img

ਜਲੰਧਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ 17 ਪੁਲਿਸ ਅਧਿਕਾਰੀਆਂ ਦਾ ਡੀ.ਜੀ.ਪੀ. ਡਿਸਕ ਨਾਲ ਸਨਮਾਨ

- Advertisement -

ਯੈੱਸ ਪੰਜਾਬ
ਜਲੰਧਰ, 27 ਫਰਵਰੀ, 2021 –
ਜਲੰਧਰ ਕਮਿਸ਼ਨਰੇਟ ਪੁਲਿਸ ਦੇ 17 ਪੁਲਿਸ ਅਧਿਕਾਰੀਆਂ, ਜਿਨ੍ਹਾਂ ਵਿੱਚ ਪੰਜ ਸਹਾਇਕ ਕਮਿਸ਼ਨਰ ਪੁਲਿਸ, ਤਿੰਨ ਇੰਸਪੈਕਟਰ, ਦੋ ਸਹਾਇਕ ਸਬ ਇੰਸਪੈਕਟਰ, ਚਾਰ ਹੈੱਡ ਕਾਂਸਟੇਬਲ ਅਤੇ ਤਿੰਨ ਕਾਂਸਟੇਬਲ ਸ਼ਾਮਲ ਹਨ, ਨੂੰ ਕੋਵਿਡ 19 ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਦੌਰਾਨ ਮੋਹਰਲੀ ਕਤਾਰ ਵਿੱਚ ਕੰਮ ਕਰਨ ‘ਤੇ ਪੁਲਿਸ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ‘ਡਾਇਰੈਕਟਰ ਜਨਰਲ ਆਫ ਪੁਲਿਸ ਡਿਸਕ ਫਾਰ ਐਗਜ਼ੰਪਲਰੀ ਸੇਵਾ ਟੂ ਸੁਸਾਇਟੀ’ ਨਾਲ ਸਨਮਾਨਿਤ ਕੀਤਾ ਗਿਆ।

ਐਵਾਰਡ ਹਾਸਲ ਕਰਨ ਵਾਲਿਆਂ ਵਿੱਚ ਸਹਾਇਕ ਕਮਿਸ਼ਨਰ ਪੁਲਿਸ ਸ਼੍ਰੀ ਬਲਵਿੰਦਰ ਇਕਬਾਲ ਸਿੰਘ, ਸ਼੍ਰੀ ਬਿਮਲ ਕਾਂਤ, ਸ਼੍ਰੀ ਓਮ ਪ੍ਰਕਾਸ਼, ਸ਼੍ਰੀ ਕੰਵਲਜੀਤ ਸਿੰਘ ਅਤੇ ਸ਼੍ਰੀ ਹਰਸਿਮਰਤ ਸਿੰਘ, ਇੰਸਪੈਕਟਰ ਸ਼੍ਰੀ ਰਾਜੇਸ਼ ਕੁਮਾਰ, ਸ਼੍ਰੀਮਤੀ ਸਿਕੰਦਿਆ ਦੇਵੀ ਅਤੇ ਸ਼੍ਰੀ ਰਵਿੰਦਰ ਕੁਮਾਰ, ਸਹਾਇਕ ਸਬ ਇੰਸਪੈਕਟਰ ਸ਼੍ਰੀ ਗੁਰਵਿੰਦਰ ਸਿੰਘ ਅਤੇ ਮੁਲਖ ਰਾਜ, ਹੈੱਡ ਕਾਂਸਟੇਬਲ ਸ਼੍ਰੀ ਜਸਵੰਤ ਸਿੰਘ, ਸ਼੍ਰੀ ਅਸ਼ੋਕ ਕੁਮਾਰ, ਸ਼੍ਰੀ ਅਤਿੰਦਰ ਪਾਲ ਸਿੰਘ ਅਤੇ ਸ਼੍ਰੀ ਸੁਖਦੀਪ ਸਿੰਘ, ਕਾਂਸਟੇਬਲ ਸ਼੍ਰੀ ਅਵਤਾਰ ਸਿੰਘ, ਰਿਸ਼ੂ ਅਤੇ ਬਖਸ਼ੀਸ਼ ਸਿੰਘ ਸ਼ਾਮਿਲ ਹਨ, ਜਿਨ੍ਹਾਂ ਦੀ ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਨਾਮਜ਼ਦਗੀਆਂ ਦੀ ਸਾਵਧਾਨੀ ਨਾਲ ਜਾਂਚ-ਪੜਤਾਲ ਅਤੇ ਸਕਰੀਨਿੰਗ ਤੋਂ ਬਾਅਦ ਇਸ ਐਵਾਰਡ ਲਈ ਚੋਣ ਕੀਤੀ ਗਈ ।

ਇਸ ਦੌਰਾਨ ਇਨ੍ਹਾਂ ਅਧਿਕਾਰੀਆਂ ਦੇ ਡਿਸਕ ਲਗਾਉਂਦਿਆਂ ਪੁਲਿਸ ਕਮਿਸ਼ਨਰ ਨੇ ਕੋਰੋਨਾ ਸੰਕਟ ਦੌਰਾਨ ਇਨ੍ਹਾਂ ਅਧਿਕਾਰੀਆਂ ਵੱਲੋਂ ਕੀਤੀ ਗਈ ਸਖਤ ਮਿਹਨਤ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੇ ਕੋਵਿਡ ਮਹਾਂਮਾਰੀ ਦੇ ਗੰਭੀਰ ਸੰਕਟ ਦੌਰਾਨ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਈ।

ਸ਼੍ਰੀ ਭੁੱਲਰ ਨੇ ਕਿਹਾ ਕਿ ਇਸ ਡਿਸਕ ਦਾ ਉਦੇਸ਼ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਮਿਸਾਲੀ ਕਾਰਜਾਂ ਅਤੇ ਸੂਬੇ ਵਿੱਚ ਕੋਵਿਡ -19 ਓਪਰੇਸ਼ਨ ਅਤੇ ਰਿਸਪਾਂਸ ਗਤੀਵਿਧੀਆਂ ਦੌਰਾਨ ਮੋਹਰੀ ਕਤਾਰ ਵਿੱਚ ਕੰਮ ਕਰਨ ਵਾਲੇ ਹੋਰ ਅਧਿਕਾਰੀਆਂ ਵੱਲੋਂ ਕੀਤੇ ਗਏ ਬੇਮਿਸਾਲ ਕੰਮਾਂ ਨੂੰ ਮਾਨਤਾ ਦੇਣਾ ਹੈ।

ਇਸ ਮੌਕੇ ਸਹਾਇਕ ਪੁਲਿਸ ਕਮਿਸ਼ਨਰ ਸ਼੍ਰੀ ਬਲਵਿੰਦਰ ਇਕਬਾਲ ਸਿੰਘ, ਸ਼੍ਰੀ ਬਿਮਲ ਕਾਂਤ, ਸ਼੍ਰੀ ਓਮ ਪ੍ਰਕਾਸ਼, ਸ਼੍ਰੀ ਕੰਵਲਜੀਤ ਸਿੰਘ ਅਤੇ ਸ਼੍ਰੀ ਹਰਸਿਮਰਤ ਸਿੰਘ ਨੇ ਡਾਇਰੈਕਟਰ ਜਨਰਲ ਪੁਲਿਸ ਅਤੇ ਪੁਲਿਸ ਕਮਿਸ਼ਨਰ ਦਾ ਉਨ੍ਹਾਂ ਦੀ ਇਸ ਐਵਾਰਡ ਲਈ ਚੋਣ ਕਰਨ ਵਾਸਤੇ ਧੰਨਵਾਦ ਕੀਤਾ।

ਇਨ੍ਹਾਂ ਅਫਸਰਾਂ ਨੇ ਕਿਹਾ ਕਿ ਇਹ ਦੁਰਲੱਭ ਐਵਾਰਡ ਲਈ ਚੁਣੇ ਜਾਣ ‘ਤੇ ਉਹ ਬਹੁਤ ਖੁਸ਼ ਹਨ ਅਤੇ ਇਸ ਐਵਾਰਡ ਨੇ ਉਨ੍ਹਾਂ ਨੂੰ ਸਮਾਜ ਦੀ ਸੇਵਾ ਕਰਨ ਲਈ ਨਵੇਂ ਜੋਸ਼ ਨਾਲ ਭਰ ਦਿੱਤਾ ਹੈ। ਇਨ੍ਹਾਂ ਅਧਿਕਾਰੀਆਂ ਨੇ ਆਪਣੀ ਡਿਊਟੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਵੱਡਮੁੱਲੀ ਸੇਧ ਦੇਣ ਲਈ ਪੁਲਿਸ ਕਮਿਸ਼ਨਰ ਦਾ ਧੰਨਵਾਦ ਕੀਤਾ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...