Friday, March 29, 2024

ਵਾਹਿਗੁਰੂ

spot_img
spot_img

ਜਲੰਧਰ ਪੁਲਿਸ ਨਸ਼ਿਆਂ ਖਿਲਾਫ਼ ਕਰ ਰਹੀ ਵੱਡੇ ਪੱਧਰ ’ਤੇ ਕਾਰਵਾਈ, 25 ਪਰਚੇ 32 ਗ੍ਰਿਫ਼ਤਾਰੀਆਂ: ਗੁਰਪ੍ਰੀਤ ਸਿੰਘ ਭੁੱਲਰ

- Advertisement -

ਯੈੱਸ ਪੰਜਾਬ
ਜਲੰਧਰ, 26 ਫਰਵਰੀ, 2021 –
ਜਲੰਧਰ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਦੇ ਮੰਤਵ ਨਾਲ ਕਮਿਸ਼ਨਰੇਟ ਪੁਲਿਸ ਨੇ ਹਾਲ ਹੀ ਵਿੱਚ ਇੱਕ ਵਿਸ਼ੇਸ਼ ਮੁਹਿੰਮ ਵਿੱਢਦਿਆਂ ਨਸ਼ਿਆਂ ਖਿਲਾਫ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਵੱਲੋਂ ਨਸ਼ਾ ਤਸਕਰਾਂ ‘ਤੇ ਲਗਾਮ ਕੱਸਣ ਲਈ ਕਈ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ ਤਕਰੀਬਨ 25 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ 32 ਵਿਅਕਤੀਆਂ ਨੂੰ ਐਨ.ਡੀ.ਪੀ.ਐਸ. ਐਕਟ ਤਹਿਤ ਵੱਡੀ ਮਾਤਰਾ ਵਿੱਚ ਨਸ਼ਿਆਂ ਨਾਲ ਗ੍ਰਿਫਤਾਰ ਕੀਤਾ ਗਿਆ ਹੈ।

ਪੁਲਿਸ ਵੱਲੋਂ 237 ਗ੍ਰਾਮ ਹੈਰੋਇਨ, 29 ਕਿੱਲੋ ਅਫੀਮ, 4.50 ਕੁਇੰਟਲ ਭੁੱਕੀ ਅਤੇ 4700 ਗ੍ਰਾਮ ਗਾਂਜਾ ਸਮੇਤ ਨਸ਼ੇ ਦੀਆਂ ਖੇਪਾਂ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਨਸ਼ਾ-ਸੰਵੇਦਨਸ਼ੀਲ ਇਲਾਕਿਆਂ ਵਿੱਚ ਵਿਆਪਕ ਸਰਚ ਅਭਿਆਨ ਚਲਾਇਆ ਗਿਆ।

ਇਸੇ ਤਰ੍ਹਾਂ ਮੈਡੀਕਲ ਸਟੋਰਾਂ ਦੀ ਜਾਂਚ ਲਈ ਇਕ ਹੋਰ ਮੁਹਿੰਮ ਆਰੰਭੀ ਗਈ, ਜਿਸ ਤਹਿਤ ਪੁਲਿਸ ਅਤੇ ਸਿਹਤ ਵਿਭਾਗਾਂ ਵੱਲੋਂ ਕਈ ਮੈਡੀਕਲ ਦੁਕਾਨਾਂ ਦੀ ਸਾਂਝੇ ਤੌਰ ‘ਤੇ ਜਾਂਚ ਕੀਤੀ ਗਈ। ਸ਼੍ਰੀ ਭੁੱਲਰ ਨੇ ਦੱਸਿਆ ਕਿ ਪੁਲਿਸ ਵੱਲੋਂ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਅਧੀਨ ਦਰਜ ਕੇਸਾਂ ਵਿੱਚ ਲੋੜੀਂਦੇ 12 ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਅੱਠ ਆਦਤਨ ਅਪਰਾਧੀਆਂ ਖਿਲਾਫ ਨਜ਼ਰਬੰਦੀ ਪ੍ਰਸਤਾਵ ਤਿਆਰ ਕਰਨ ਤੋਂ ਇਲਾਵਾ ਨਸ਼ਾ ਸਪਲਾਇਰਾਂ ਖਿਲਾਫ਼ ਸੀ.ਆਰ.ਪੀ.ਸੀ. ਦੀ ਧਾਰਾ 107/151/110 ਤਹਿਤ ਰੋਕਥਾਮ ਕਾਰਵਾਈਆਂ ਸ਼ੁਰੂ ਕੀਤੀਆਂ ਗਈਆਂ ਹਨ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਵਿਭਾਗ ਵੱਲੋਂ ਐਨ.ਡੀ.ਪੀ.ਐਸ. ਐਕਟ ਦੀ ਧਾਰਾ 68-ਐਫ ਤਹਿਤ ਤਿੰਨ ਨਸ਼ਾ ਸਪਲਾਇਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਸ਼੍ਰੀ ਭੁੱਲਰ ਨੇ ਦੁਹਰਾਇਆ ਕਿ ਪੁਲਿਸ ਸ਼ਹਿਰ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਵਚਨਬੱਧ ਹੈ ਅਤੇ ਨਸ਼ਿਆਂ ਖਿਲਾਫ਼ ਇਸ ਮੁਹਿੰਮ ਨੂੰ ਵੱਡੇ ਪੱਧਰ ‘ਤੇ ਸਫ਼ਲ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਪੁਲਿਸ ਕਮਿਸ਼ਨਰ ਨੇ ਅੱਗੇ ਕਿਹਾ ਕਿ ਸ਼ਹਿਰ ਵਿੱਚ ਨਸ਼ਾਖੋਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਾਉਣ ਨੂੰ ਯਕੀਨੀ ਬਣਾਉਣ ਲਈ ਸਾਂਝੇ ਯਤਨ ਕੀਤੇ ਜਾ ਰਹੇ ਹਨ। ਲੋਕਾਂ ਪਾਸੋਂ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਇਹ ਜੰਗ ਉਨ੍ਹਾਂ ਦੀ ਭਾਗੀਦਾਰੀ ਤੋਂ ਬਿਨਾਂ ਨਹੀਂ ਜਿੱਤੀ ਜਾ ਸਕਦੀ।

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...