ਯੈੱਸ ਪੰਜਾਬ
ਚੰਡੀਗੜ੍ਹ, 31 ਜੁਲਾਈ, 2021:
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸਾਬਕਾ ਜੱਜ ਜਸਟਿਸ ਨਿਰਮਲਜੀਤ ਕੌਰ ਨੂੰ ਪੰਜਾਬ ਮਨੁੱਖ਼ੀ ਅਧਿਕਾਰ ਕਮਿਸ਼ਨ ਦਾ ਮੈਬਰ ਨਿਯੁਕਤ ਕੀਤਾ ਗਿਆ ਹੈ।
2008 ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਬਣੇ ਜਸਟਿਸ ਨਿਰਮਲਜੀਤ ਕੌਰ ਇਸ ਸਾਲ ਜਨਵਰੀ ਵਿੱਚ ਸੇਵਾਮੁਕਤ ਹੋਏ ਸਨ।
ਆਪਣੀ ਇਮਾਨਦਾਰੀਾ, ਕਾਬਲੀਅਤ ਅਤੇ ਪ੍ਰਸ਼ਾਸ਼ਨਿਕ ਤਜਰਬੇ ਲਈ ਜਾਣੇ ਜਾਂਦੇ ਜਸਟਿਸ ਨਿਰਮਲਜੀਤ ਕੌਰ ਨੂੰ ਜੁਲਾਈ 2012 ਵਿੱਚ ਰਾਜਸਥਾਨ ਹਾਈਕੋਰਟ ਵਿੱਚ ਤਬਦੀਲ ਕੀਤਾ ਗਿਆ ਸੀ।
ਜੋਧਪੁਰ ਵਿੱਚ ਆਪਣੀ ਉਕਤ ਨਿਯੁਕਤੀ ਦੌਰਾਨ ਜਸਟਿਸ ਨਿਰਮਲਜੀਤ ਕੌਰ ਨੇ ਬੈਂਚ ਦੀ ਪ੍ਰਧਾਨਗੀ ਕਰਦਿਆਂ ਕਈ ਅਪਰਾਧਕ ਕੇਸਾਂ ਦੀ ਸੁਣਵਾਈ ਕੀਤੀ ਸੀ ਜਿਨ੍ਹਾਂ ਵਿੱਚ ਆਸਾ ਰਾਮ ਦੀ ਜ਼ਮਾਨਤ ਦਾ ਮਾਮਲਾ ਵੀ ਸ਼ਾਮਲ ਸੀ।
ਜਸਟਿਸ ਨਿਰਮਲਜੀਤ ਕੌਰ ਨੂੰ ਨਵੰਬਰ 2018 ਵਿੱਚ ਮੁੜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਉਨ੍ਹਾਂ ਨੇ ਹਾਈ ਕੋਰਟ ਵਿੱਚ ਸੇਵਾਵਾਂ ਨਿਭਾਉਂਦੇ ਹੋਏ ਕਈ ਅਹਿਮ ਫ਼ੈਸਲੇ ਸੁਣਾਏ ਸਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ