Saturday, April 20, 2024

ਵਾਹਿਗੁਰੂ

spot_img
spot_img

ਜਾਇਦਾਦ ਦੀ ਖ਼ਰੀਦ ਨੂੰ ਪਾਰਦਰਸ਼ੀ ਅਤੇ ਨਿਰਵਿਘਨ ਬਣਾਉਣ ਲਈ ਵਿਆਪਕ ਪ੍ਰਣਾਲੀ ਲੈ ਕੇ ਆ ਰਹੀ ਹੈ ‘ਆਪ’ ਸਰਕਾਰ: ਅਮਨ ਅਰੋੜਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 10 ਅਗਸਤ, 2022 –
ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਜਾਇਦਾਦ ਦੀ ਖਦੀਦ ਨੂੰ ਪਾਰਦਰਸ਼ੀ ਅਤੇ ਨਿਰਵਿਘਨ ਬਣਾਉਣ ਲਈ ਇੱਕ ਵਿਆਪਕ ਪ੍ਰਣਾਲੀ ਲੈ ਕੇ ਆ ਰਹੀ ਹੈ। ਇਹ ਵਿਚਾਰ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਹੋਰਨਾਂ ਮੰਤਰੀਆਂ ਨਾਲ ਵਿਚਾਰ ਚਰਚਾ ਕਰਨ ਉਪਰੰਤ ਪ੍ਰਗਟਾਏ।

ਉਹ ਅੱਜ ਇੱਥੇ ਪੰਜਾਬ ਭਵਨ ਵਿਖੇ ਆਪਣੇ ਦੋ ਕੈਬਨਿਟ ਸਾਥੀਆਂ ਮਾਲ ਤੇ ਮੁੜ ਵਸੇਬਾ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨਾਲ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਹਿੱਸਾ ਲੈ ਰਹੇ ਸਨ।

ਇਸ ਮੀਟਿੰਗ ਦੌਰਾਨ ਇਨ੍ਹਾਂ ਕੈਬਨਿਟ ਮੰਤਰੀਆਂ ਨੇ ਸ਼ਹਿਰਾਂ ਵਿੱਚ ਜਾਇਦਾਦ ਖਰੀਦਣ ਵਾਲਿਆਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਜਾਇਦਾਦ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਤਾਂ ਜੋ ਲੋਕਾਂ ਨੂੰ ਜਾਇਦਾਦ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਸੇਵਾਵਾਂ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਮਿਲ ਸਕਣ।

ਮੰਤਰੀਆਂ ਨੇ ਕਿਹਾ ਕਿ ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਸਬੰਧੀ ਸਾਰੇ ਮਸਲੇ ਜਲਦੀ ਹੀ ਹੱਲ ਕਰ ਲਏ ਜਾਣਗੇ ਕਿਉਂਕਿ ਮਾਨ ਸਰਕਾਰ ਬਗੈਰ ਕਿਸੇ ਪੱਖਪਾਤ ਤੋਂ ਮੁਸ਼ਕਿਲ ਰਹਿਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਮੁੱਖ ਮੰਤਰੀ ਖੁਦ ਇਸ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ।

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਆਪਣੇ ਕੈਬਨਿਟ ਸਾਥੀਆਂ ਨਾਲ ਮਿਲ ਕੇ ਸ਼ਹਿਰੀ ਖੇਤਰਾਂ ਵਿੱਚ ਜਾਇਦਾਦ ਦੀ ਰਜਿਸਟ੍ਰੇਸ਼ਨ ਅਤੇ ਯੋਜਨਾਬੱਧ ਵਿਕਾਸ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ ਚਰਚਾ ਕੀਤੀ।

ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀਆਂ ਨੇ ਪੰਜਾਬੀਆਂ ਨੂੰ ਥੋੜ੍ਹਾ ਹੋਰ ਸਬਰ ਰੱਖਣ ਦੀ ਅਪੀਲ ਕੀਤੀ ਕਿਉਂਕਿ ਮਾਨ ਸਰਕਾਰ ਸਿਸਟਮ ਵਿੱਚ ਸੁਧਾਰ ਲਿਆਉਣ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।

ਪਿਛਲੀਆਂ ਸਰਕਾਰਾਂ ਦੀਆਂ ਨਾਪਾਕ ਨੀਤੀਆਂ ਕਾਰਨ ਸਾਰਾ ਸਿਸਟਮ ਤਹਿਸ ਨਹਿਸ ਹੋ ਚੁੱਕਾ ਹੈ ਜਿਸ ਦੇ ਨਤੀਜੇ ਵਜੋਂ ਆਮ ਲੋਕਾਂ ਨੂੰ ਬੇਲੋੜੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੱਤਾ ਵਿੱਚ ਆ ਗਈ ਹੈ ਅਤੇ ਹੁਣ ਪੰਜਾਬ ਤੇ ਇਸਦੇ ਲੋਕਾਂ ਦੀ ਬਿਹਤਰੀ ਲਈ ਸੂਬੇ ਦੇ ਸਿਸਟਮ ਨੂੰ ਸਾਫ਼-ਸੁਥਰਾ ਅਤੇ ਸੁਚਾਰੂ ਬਣਾਇਆ ਜਾਵੇਗਾ।

ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ.ਵੇਣੂ ਪ੍ਰਸਾਦ, ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ, ਮਾਲ ਸ੍ਰੀ ਅਨੁਰਾਗ ਅਗਰਵਾਲ, , ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਸ੍ਰੀ ਵਿਵੇਕ ਪ੍ਰਤਾਪ ਸਿੰਘ ਅਤੇ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਸ੍ਰੀ ਅਜੋਏ ਕੁਮਾਰ ਸਿਨਹਾ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...