Saturday, April 27, 2024

ਵਾਹਿਗੁਰੂ

spot_img
spot_img

ਜਾਇਦਾਦ ਨਾਲ ਜੁੜੀਆਂ ਸੇਵਾਵਾਂ ਨਿਰਵਿਘਨ ਮੁਹੱਈਆ ਕਰਵਾਉਣ ਲਈ ਕੈਪਟਨ ਅਮਰਿੰਦਰ ਵੱਲੋਂ ਆਨਲਾਈਨ ਸਿਟੀਜ਼ਨ ਪੋਰਟਲ ਦੀ ਸ਼ੁਰੂਆਤ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 5 ਮਈ, 2021:
ਸੂਬੇ ਭਰ ਦੀਆਂ ਸਾਰੀਆਂ ਸਹਿਰੀ ਵਿਕਾਸ ਅਥਾਰਟੀਆਂ ਦੇ ਕੰਮਕਾਜ ਵਿੱਚ ਕੁਸ਼ਲਤਾ ਲਿਆਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਜਾਇਦਾਦ ਨਾਲ ਜੁੜੀਆਂ ਸਾਰੀਆਂ ਸੇਵਾਵਾਂ ਨਿਰਵਿਘਨ ਅਤੇ ਸੌਖੇ ਢੰਗ ਨਾਲ ਮੁਹੱਈਆ ਕਰਾਉਣ ਹਿੱਤ ਇੱਕ ਆਨਲਾਈਨ ਸਿਟੀਜ਼ਨ ਪੋਰਟਲ ਦੀ ਸ਼ੁਰੂਆਤ ਕੀਤੀ ਗਈ।

ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ) ਦੀ ਇਸ ਲੋਕ-ਪੱਖੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸੂਬੇ ਭਰ ਦੇ ਨਾਗਰਿਕਾਂ ਨੂੰ ਵੱਡਾ ਲਾਭ ਮਿਲੇਗਾ ਅਤੇ ਉਹ ਜਾਇਦਾਦ ਦੇ ਮਾਮਲਿਆਂ ਸੰਬੰਧੀ ਸਾਰੀਆਂ ਸੇਵਾਵਾਂ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਪ੍ਰਾਪਤ ਕਰ ਸਕਣਗੇ ਜਿਸ ਨਾਲ ਕੰਮ ਵਿੱਚ ਲੱਗਣ ਵਾਲੀ ਦੇਰੀ ਨੂੰ ਘੱਟ ਕਰਨ ਦੇ ਨਾਲ-ਨਾਲ ਅਤੇ ਪ੍ਰਕਿਰਿਆ ਵਿਚ ਭ੍ਰਿਸ਼ਟਾਚਾਰ ਨੂੰ ਖਤਮ ਕੀਤਾ ਜਾ ਸਕੇਗਾ।

ਕੈਬਨਿਟ ਮੀਟਿੰਗ ਦੌਰਾਨ ਪੋਰਟਲ ਦੇ ਉਦਘਾਟਨ ਸਮੇਂ ਪੇਸ਼ਕਾਰੀ ਕਰਦਿਆਂ ਮਕਾਨ ਉਸਾਰੀ ਵਿਭਾਗ ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ ਨੇ ਮੰਤਰੀ ਮੰਡਲ ਨੂੰ ਦੱਸਿਆ ਕਿ ਪੋਰਟਲ ਨੂੰ ਸਿਸਟਮ ਵਿੱਚ ਬਿਨਾਂ ਕਿਸੇ ਤਬਦੀਲੀ ਦੇ ਹਰੇਕ ਸੇਵਾ ਵਿੱਚ ਕਾਰੋਬਾਰ ਪ੍ਰਕਿਰਿਆ/ਕੰਮ ਦੇ ਪ੍ਰਵਾਹ ਨੂੰ ਸਰਲ ਬਣਾਉਣ ਲਈ ਤਿਆਰ ਕੀਤਾ ਗਿਆ ਹੈ। ਸਾਰੇ ਦਸਤਾਵੇਜ਼ ਅਤੇ ਨੋਟਿੰਗ ਡਿਜ਼ੀਟਲੀ ਹਸਤਾਖਰ ਕੀਤੇ ਹੋਏ ਹਨ ਅਤੇ ਅੰਗੂਠੇ ਨਾਲ ਬਾਇਓਮੀਟ੍ਰਿਕ ਡਿਵਾਈਸ ‘ਤੇ ਨਿਸ਼ਾਨਬੱਧ ਕੀਤਾ ਗਿਆ ਹੈ ਤਾਂ ਜੋ ਇਹ ਕੰਮ ਕਿਸੇ ਹੋਰ ਨੂੰ ਨਾ ਦਿੱਤਾ ਜਾ ਸਕੇ।

ਇਸ ਨਾਲ ਐਕਟਾਂ, ਨਿਯਮਾਂ, ਮਾਸਟਰ ਪਲਾਨਾਂ, ਟੈਂਡਰ/ਨਿਲਾਮੀ ਨੋਟਿਸਾਂ/ਜਾਇਦਾਦ ਮਾਲਕਾਂ ਦੇ ਬਕਾਏ/ਜਾਇਦਾਦ ਦੇ ਵੇਰਵਿਆਂ ਦੀ ਸਾਰੀ ਜਾਣਕਾਰੀ ਇਕੋ ਵੈਬਸਾਈਟ ‘ਤੇ ਉਪਲੱਬਧ ਹੋਵੇਗੀ। ਇਸ ਸਾਫਟਵੇਅਰ ਨੂੰ ਕਿਸੇ ਵੀ ਨਵੀਂ ਸੇਵਾ ਲਈ ਕਿਸੇ ਵੀ ਵਿਭਾਗ ਲਈ ਅਸਾਨੀ ਨਾਲ ਮੁੜ ਤਰਤੀਬ (ਕੌਨਫਿਗਰ) ਦਿੱਤੀ ਜਾ ਸਕਦੀ ਹੈ ਕਿਉਂਜੋ ਮੁੱਖ ਤੌਰ ‘ਤੇ ਸਾਰੀਆਂ ਸਰਕਾਰੀ ਪ੍ਰਕਿਰਿਆਵਾਂ ਇਕੋ ਜਿਹੀਆਂ ਹਨ।

ਇਹ ਵਿਲੱਖਣ ਆਨਲਾਈਨ ਪੋਰਟਲ ਸਮਾਂ-ਬੱਧ ਤਰੀਕੇ ਨਾਲ ਅਰਜ਼ੀ ਦੇਣ ਤੋਂ ਅੰਤਿਮ ਆਊਟਪੁੱਟ ਤੱਕ ਪੂਰੀ ਤਰ੍ਹਾਂ ਕਾਗਜ਼ ਰਹਿਤ ਕੰਮਕਾਜ ਨੂੰ ਯਕੀਨੀ ਬਣਾਏਗਾ। ਇਨਪੁੱਟ ਫਾਰਮ ਸਾਵਧਾਨੀ ਨਾਲ ਇਕ ਸਾਧਾਰਣ ਫਾਰਮੈਟ ਵਿੱਚ ਤਿਆਰ ਕੀਤੇ ਗਏ ਹਨ ਤਾਂ ਜੋ ਇਕ ਆਮ ਨਾਗਰਿਕ ਨੂੰ ਇਸ ਨੂੰ ਸਮਝਣ ਅਤੇ ਭਰਨ ਦੇ ਯੋਗ ਬਣਾਇਆ ਜਾ ਸਕੇ।

ਜਮ੍ਹਾਂ ਕੀਤੇ ਜਾਣ ਵਾਲੇ ਦਸਤਾਵੇਜ਼ਾਂ ਦੀ ਹਰੇਕ ਅਰਜ਼ੀ ਦੇ ਸਿਖਰ ‘ਤੇ ਇਸ ਦੀ ਪ੍ਰਕਿਰਿਆ ਅਤੇ ਹਰੇਕ ਪੱਧਰ ‘ਤੇ ਲੱਗਣ ਵਾਲੇ ਸਮੇਂ ਬਾਰੇ ਸਪੱਸ਼ਟ ਤੌਰ ‘ਤੇ ਦੱਸਿਆ ਗਿਆ ਹੈ। ਸਮੁੱਚੀ ਸੰਸਥਾਗਤ ਦਰਜਾਬੰਦੀ ਨੂੰ ਹਰੇਕ ਪੱਧਰ ‘ਤੇ ਤਾਜ਼ਾ ਸਥਿਤੀ ਸਾਫਟਵੇਅਰ ਵਿੱਚ ਦਰਸਾਈ ਗਈ ਹੈ।

ਹਰ ਪੱਧਰ ‘ਤੇ ਕਾਰਵਾਈ ਸਮੇਂ ਅਨੁਸਾਰ ਅਤੇ ਅਧਿਕਾਰ ਤੱਕ ਸੀਮਤ ਹੈ। ਕੋਈ ਵੀ ਵਿਚਕਾਰਲਾ ਪੱਧਰ ਬਿਨੈਕਾਰ ਕੋਲ ਕੋਈ ਸਵਾਲ ਖੜ੍ਹਾ ਨਹੀਂ ਕਰ ਸਕਦਾ ਜਾਂ ਇਸ ਨੂੰ ਵਾਪਸ ਨਹੀਂ ਕਰ ਸਕਦਾ ਜੋ ਇਸ ਸਮੇਂ ਨਾਗਰਿਕਾਂ ਲਈ ਦੇਰੀ ਅਤੇ ਪ੍ਰੇਸ਼ਾਨੀ ਦਾ ਮੁੱਖ ਕਾਰਨ ਹੈ।

ਹਰ ਪੱਧਰ ‘ਤੇ ਬਕਾਇਆ (ਪੈਂਡੈਂਸੀ) ਆਪਣੇ ਆਪ ਸਾਰੇ ਉੱਚ ਪੱਧਰਾਂ ‘ਤੇ ਦਰਸਾਇਆ ਜਾਂਦਾ ਹੈ ਅਤੇ ਹਰੇਕ ਬਿਨੈ-ਪੱਤਰ ਨੂੰ ਸਾਰੇ ਸਬੰਧਤ ਵਿਭਾਗਾਂ ਜਿਵੇਂ ਵਿੱਤ, ਅਸਟੇਟ ਅਤੇ ਇੰਜੀਨੀਅਰਿੰਗ ਵਿੱਚ ਸਮਾਨਾਂਤਰ ਤੌਰ ‘ਤੇ ਭੇਜਿਆ ਜਾਂਦਾ ਹੈ ਅਤੇ ਇਸ ‘ਤੇ ਕਾਰਵਾਈ ਕੀਤੀ ਜਾਂਦੀ ਹੈ ਜੋ ਪ੍ਰਕਿਰਿਆ ਦਾ ਸਮਾਂ ਬਚਾਉਂਦੀ ਹੈ। ਮੁੱਖ ਪ੍ਰਸ਼ਾਸਕ ਅਤੇ ਇੱਕ ਹੋਰ ਅਧਿਕਾਰੀ ਦੇ ਡਿਜ਼ੀਟਲ ਦਸਤਖਤਾਂ ਅਧੀਨ ਡਾਟਾ 256 ਬਿੱਟ ਇਨਕ੍ਰਿਪਟਡ ਹੈ ਅਤੇ ਇਸ ਵਿੱਚ ਕੋਈ ਵੀ ਛੇੜਛਾੜ ਨਹੀਂ ਕੀਤੀ ਜਾ ਸਕਦੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...