Friday, April 26, 2024

ਵਾਹਿਗੁਰੂ

spot_img
spot_img

ਜਾਗੋ ਪਾਰਟੀ ਦਿੱਲੀ ਕਮੇਟੀ ਚੋਣਾਂ ਇਕੱਲੇ ਆਪਣੇ ਦਮ ‘ਤੇ ਲੜੇਗੀ : ਜੀ ਕੇ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 15 ਜਨਵਰੀ 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋੋਣਾਂ ਜਾਗੋ ਪਾਰਟੀ ਇਕੱਲੇ ਆਪਣੇ ਦਮ ਤੇ ਲੜੇਗੀ। ਇਸ ਗੱਲ ਦਾ ਇਸ਼ਾਰਾ ਅੱਜ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਪੱਤਰਕਾਰਾਂ ਦੇ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦੇ ਹੋਏ ਕੀਤਾ।

ਦਿੱਲੀ ਕਮੇਟੀ ਚੋਣਾਂ ਨੂੰ ਲਟਕਾਉਣ ਵਾਸਤੇ ਕਮੇਟੀ ਆਗੂਆਂ ਵੱਲੋਂ ਦਿੱਲੀ ਹਾਈ ਕੋਰਟ ‘ਚ ਕੀਤੀ ਜਾ ਰਹੀ ਕਾਨੂੰਨੀ ਖੇਡ ਪਿੱਛੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਹੱਥ ਹੋਣ ਦਾ ਦਾਅਵਾ ਕਰਦੇ ਹੋਏ ਜੀਕੇ ਨੇ ਕਿਹਾ ਕਿ ਅਕਾਲੀ ਦਲ ਇਸ ਗੱਲ ਨੂੰ ਸਮਝ ਚੁਕਿਆ ਹੈ ਕਿ 2021 ਦੀਆਂ ਕਮੇਟੀ ਚੋਣਾਂ ‘ਚ ਦਿੱਲੀ ਦੀ ਸੰਗਤ ਅਕਾਲੀ ਉਮੀਦਵਾਰਾਂ ਨੂੰ ਬੁੁਰੀ ਤਰ੍ਹਾਂ ਹਰਾਉਣ ਦਾ ਮੰਨ ਬਣਾ ਚੁੱਕੀ ਹੈ।

ਇਸ ਲਈ ਸੁਖਬੀਰ ਬਾਦਲ ਦੇ ਇਸ਼ਾਰੇ ‘ਤੇ ਗੁਰੂ ਦੀ ਗੋਲਕ ਤੋਂ ਚੋਟੀ ਦੇ ਵਕੀਲਾਂ ਨੂੰ ਫੀਸਾਂ ਦੇ ਕੇ ਚੋਣਾਂ ਲਮਕਾਉਣ ਦੀ ਵਿਉਂਤਬੰਦੀ ਅਕਾਲੀ ਆਗੂ ਕਰ ਰਹੇ ਹਨ।

ਜੀਕੇ ਨੇ ਇਕੱਲੇ ਚੋਣਾਂ ਲੜਨ ਦੇ ਫੈਸਲੇ ਦੇ ਪਿੱਛੇ ਪਾਰਟੀ ਦੀ ਕੋਰ ਕਮੇਟੀ ਅਤੇ ਸੰਗਠਨ ਦੀ ਰਾਇ ਹੋਣ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪਿੱਛਲੇ 70 ਸਾਲ ਤੋਂ ਮੇਰੇ ਪਿਤਾ ਅਤੇ ਮੇਰੇ ਵੱਲੋਂ ਕੀਤੇ ਗਏ ਕੰਮਾਂ ਨੂੰ ਸੰਗਤਾਂ ਦੇ ਸਾਹਮਣੇ ਰੱਖ ਕੇ ਜਾਗੋ ਪਾਰਟੀ ਵੋਟਾਂ ਮੰਗੇਗੀ ਨਾਲ ਹੀ ਸਾਡੇ ਨਿਸ਼ਾਨੇ ‘ਤੇ ਕੌਮ ਦੇ ਨਾਲ ਧਰੋਹ ਕਮਾਉਣ ਵਾਲੇ ਆਗੂ ਰਹਿਣਗੇ।

ਜੀਕੇ ਨੇ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਵਿਚਕਾਰ ਦੀ ਸਾਂਝ ‘ਤੇ ਸਵਾਲ ਖੜੇ ਕਰਦੇ ਹੋਏ ਕਿਹਾ ਕਿ ਇਕ ਪਾਸੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਅਕਾਲੀ ਦਲ ਦਾ ਚੋਣ ਨਿਸ਼ਾਨ ਰੱਦ ਕਰਾਉਣ ਲਈ ਦਿੱਲੀ ਹਾਈ ਕੋਰਟ ‘ਚ ਦਲੀਲਾਂ ਦੇਂਦੇ ਹਨ ਪਰ ਉਹਨਾਂ ਦੀਆਂ ਦਲੀਲਾਂ ਦਾ ਵਿਰੋਧ ਦਿੱਲੀ ਸਰਕਾਰ ਦੇ ਵਕੀਲ ਕਰਦੇ ਹਨ।

ਜਿਸ ਤੋਂ ਸਾਫ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਅਕਾਲੀ ਦਲ ਦਾ ਚੋਣ ਨਿਸ਼ਾਨ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਹੀ ਕਾਰਣ ਹੈ ਕਿ ਪਿੱਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਦੇ ਨਾਲ ਸੰਬੰਧਤ ਦਿੱਲੀ ਦੇ ਆਗੂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵੱਲੋਂ ਪੰਜਾਬੀ ਭਾਸ਼ਾ ਅਤੇ ਹੋਰ ਮਸਲਿਆਂ ‘ਤੇ ਸਿੱਖਾਂ ਨਾਲ ਕੀਤੇ ਜਾ ਰਹੇ ਧੱਕੇ ‘ਤੇ ਚੁੱਪ ਹਨ।

ਜੀਕੇ ਨੇ ਦਿੱਲੀ ਕਮੇਟੀ ਦੇ ਵਕੀਲ ਵੱਲੋਂ ਦਿੱਲੀ ਹਾਈ ਕੋਰਟ ‘ਚ ਦਿੱਲੀ ਸਰਕਾਰ ਨੂੰ ਕਮੇਟੀ ਚੋਣਾਂ ਲਈ ਸਟਾਫ ਅਤੇ ਫੰਡ ਦੇਣ ਦੀ ਕੀਤੀ ਗਈ ਪੇਸ਼ਕਸ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਮੇਰੇ ਕਮੇਟੀ ਪ੍ਰਧਾਨ ਰਹਿੰਦੇ ਅਸੀਂ ਜਨਰਲ ਹਾਊਸ ‘ਚ ਮਤਾ ਪਾਸ ਕਰਕੇ ਦਿੱਲੀ ਸਰਕਾਰ ਨੂੰ ਭੇਜਿਆ ਸੀ ਕਿ ਕਮੇਟੀ ਚੋਣਾਂ ਦਾ ਖਰਚ ਦਿੱਲੀ ਕਮੇਟੀ ਤੋਂ ਨਾ ਮੰਗਿਆ ਜਾਵੇ।

ਪਰ ਅੱਜ ਆਪਣੇ ਸਟਾਫ ਨੂੰ ਸਮੇਂ ਸਿਰ ਤਣਖਾਹ ਦੇਣ ਤੋਂ ਭਗੌੜੇ ਕਮੇਟੀ ਆਗੂ ਵਕੀਲਾਂ ਨੂੰ ਮੋਟੀਆਂ ਫੀਸਾਂ ਦੇਣ ਦੇ ਨਾਲ ਦਿੱਲੀ ਸਰਕਾਰ ਨੂੰ ਗੁਰੂ ਦੀ ਗੋਲਕ ‘ਚੋ ਮਾਇਆ ਦੇਣ ਨੂੰ ਤਿਆਰ ਹਨ। ਜੀਕੇ ਨੇ ਕਿਹਾ ਕਿ ਕਮੇਟੀ ਸਟਾਫ ਨੂੰ ਲਗਾ ਕੇ ਨਿਰਪਖ ਚੋਣਾਂ ਹੋਣ ਦੀ ਉਮੀਦ ਨਹੀਂ ਹੈ। ਇਸ ਲਈ ਦਿੱਲੀ ਕਮੇਟੀ ਦੀ ਇਸ ਪੇਸ਼ਕਸ ਦੇ ਖਿਲਾਫ ਜਾਗੋ ਪਾਰਟੀ ਹਾਈ ਕੋਰਟ ਦਾ ਰੁੱਖ ਕਰੇਗੀ।

ਜੀਕੇ ਨੇ ਖੁਲਾਸਾ ਕੀਤਾ ਕਿ ਦਿੱਲੀ ਸਰਕਾਰ ਨੇ ਪਬਲਿਕ ਸਕੂਲਾਂ ‘ਚ ਪੜ੍ਹਦੇ ਘੱਟਗਿਣਤੀ ਕੌਮਾਂ ਦੇ ਬੱਚਿਆਂ ਨੂੰ ਫੀਸ ਮੁਆਫੀ ਅਤੇ ਵਜੀਫ਼ੇ ਆਦਿ ਦੇਣ ਤੋਂ ਕਿਨਾਰਾ ਕਰ ਲਿਆ ਹੈ ਜਦਕਿ ਮੇਰੇ ਕਮੇਟੀ ਪ੍ਰਧਾਨ ਰਹਿੰਦੇ ਇਹਨਾਂ ਸਕੀਮਾਂ ਰਾਹੀਂ ਅਸੀਂ ਕਰੋੜਾਂ ਰੁਪਏ ਸਰਕਾਰ ਤੋਂ ਲੈ ਕੇ ਪਾਤਰ ਵਿਦਿਆਰਥੀਆਂ ਨੂੰ ਦਿਵਾਉਂਦੇ ਸੀ।

ਜਿਸਦੇ ਲਈ ਬਕਾਇਦਾ ਅਸੀਂ ਦਿੱਲੀ ਵਿੱਖੇ ਥਾਂ-ਥਾਂ ‘ਤੇ ਸੰਗਤ ਸੇਵਾ ਕੇਂਦਰ ਖੋਲੇ ਸੀ। ਜੀਕੇ ਨੇ ਕਿਹਾ ਕਿ ਕੋਵਿਡ ਕਰਕੇ ਇਹਨਾਂ ਸਕੀਮਾਂ ਦੇ ਫਾਰਮ ਆਫ ਲਾਈਨ ਜਮਾਂ ਕਰਾਉਣਾ ਮੁਸ਼ਕਿਲ ਹੈ। ਪਰ ਦਿੱਲੀ ਸਰਕਾਰ ਨੇ ਹੁਣ ਆਨ ਲਾਈਨ ਫਾਰਮ ਭਰਣ ਵਾਲੀ ਵੈਬਸਾਈਟ ਤੋਂ ਘੱਟਗਿਣਤੀ ਕੌਮਾਂ ਦਾ ਕਾਲਮ ਹਟਾ ਦਿੱਤਾ ਹੈ।

ਜਦਕਿ ਪਹਿਲੇ ਵਾਂਗ ਐਸ.ਸੀ., ਐਸ.ਟੀ. ਅਤੇ ਓਬੀਸੀ ਨਾਲ ਸੰਬੰਧਿਤ ਵਿਦਿਆਰਥੀ ਇਸਦਾ ਫਾਇਦਾ ਚੁੱਕਦੇ ਰਹਿਣਗੇ। ਇਸਦਾ ਮਤਲਬ ਇਹ ਹੋਇਆ ਕਿ ਦਿੱਲੀ ਸਰਕਾਰ ਨੇ ਸਿੱਖ, ਮੁਸਲਮਾਨ, ਇਸਾਈ, ਜੈਨੀ, ਪਾਰਸੀ ਅਤੇ ਬੋਧੀ ਬੱਚਿਆਂ ਨੂੰ ਘੱਟਗਿਣਤੀ ਭਲਾਈ ਸਕੀਮਾਂ ਦਾ ਫਾਇਦਾ ਦੇਣ ਤੋਂ ਪਾਸੇ ਕਰ ਦਿੱਤਾ ਹੈ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...