Tuesday, April 23, 2024

ਵਾਹਿਗੁਰੂ

spot_img
spot_img

ਜਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀਆਂ 2 ਮਾਰਚ ਨੂੰ: ਇੰਜੀ. ਅਮਰਜੀਤ ਸਿੰਘ

- Advertisement -

ਯੈੱਸ ਪੰਜਾਬ
ਪਟਿਆਲਾ 27 ਫ਼ਰਵਰੀ, 2021 –
ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਅਧੀਨ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਪੜ੍ਹਦੇ ਵਿਦਿਆਰਥੀਆਂ 2 ਮਾਰਚ ਨੂੰ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ।

ਇਸ ਮਿਲਣੀ ਤੋਂ ਪਹਿਲਾ ਉਕਤ ਜਮਾਤਾਂ ਦੇ ਵਿਦਿਆਰਥੀਆਂ ਦਾ ਫਰਵਰੀ ਮਹੀਨੇ ਵਿੱਚ ਵਿਸ਼ਾਵਾਰ ਮੁਲਾਂਕਣ ਕਰਵਾਇਆ ਗਿਆ। ਇਸ ਮੁਲਾਂਕਣ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਸਬੰਧੀ ਮਾਪਿਆਂ ਨੂੰ ਜਾਣੂ ਕਰਵਾਉਣ ਅਤੇ ਸਾਲਾਨਾ ਪ੍ਰੀਖਿਆਵਾਂ ਵਿੱਚ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਪ੍ਰਾਪਤੀ ਲਈ ਵਿਦਿਆਰਥੀਆਂ ਦੀ ਤਿਆਰੀ ਕਰਵਾਉਣ ਦੇ ਉਦੇਸ਼ ਨਾਲ ਉਕਤ ਮਿਲਣੀ ਕਰਵਾਈ ਜਾ ਰਹੀ ਹੈ।

ਉਕਤ ਜਾਣਕਾਰੀ ਦਿੰਦਿਆਂ ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਇੰਜੀ. ਅਮਰਜੀਤ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਅਤੇ ਸਕੂਲ ਮੁਖੀਆਂ ਨੂੰ ਇਸ ਸੰਬੰਧੀ ਮਿਲਣੀ ਸਬੰਧੀ ਜਾਰੀ ਕੀਤੇ ਪੱਤਰ ਅਨੁਸਾਰ ਮਾਪੇ-ਅਧਿਆਪਕ ਮਿਲਣੀ ਸਬੰਧੀ ਇਸ ਗੱਲ ਦਾ ਜ਼ਰੂਰ ਧਿਆਨ ਰੱਖਿਆ ਜਾਵੇ ਕਿ ਇਹ ਸਕਾਰਾਤਮਕ ਪ੍ਰਭਾਵ ਵਾਲੀ ਹੋਵੇ ਅਤੇ ਇਸ ਮਿਲਣੀ ਦੌਰਾਨ ਮਾਪਿਆਂ ਨਾਲ ਵਿਦਿਆਰਥੀਆਂ ਦੇ ਚੰਗੇ ਪੱਖਾਂ ਦੀ ਜਾਣਕਾਰੀ ਜ਼ਰੂਰ ਸਾਂਝੀ ਕੀਤੀ ਜਾਵੇ।

ਇੰਜੀ. ਅਮਰਜੀਤ ਸਿੰਘ ਨੇ ਦੱਸਿਆ ਕਿ ਅਧਿਆਪਕਾਂ ਦੀ ਅਗਵਾਈ ਲਈ ਇਸ ਮਿਲਣੀ ਸਬੰਧੀ ਮੁੱਖ ਏਜੰਡਿਆਂ ਅਨੁਸਾਰ ਕੋਵਿਡ-19 ਮਹਾਂਮਾਰੀ ਸਬੰਧੀ ਜਾਰੀ ਹੋਈਆਂ ਹਦਾਇਤਾਂ ਅਤੇ ਬੱਚਿਆਂ ਦੀ ਸਿਹਤ ਸੰਭਾਲ ਬਾਰੇ ਗੱਲਬਾਤ ਕਰਨਾ, ਫਰਵਰੀ ਮੁਲਾਂਕਣ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਮਾਪਿਆਂ ਨਾਲ ਸਾਂਝਿਆਂ ਕਰਨਾ, ਮਾਰਚ ਦੇ ਸਾਲਾਨਾ ਇਮਤਿਹਾਨਾਂ ਦੀ ਡੇਟਸ਼ੀਟ ਨੋਟ ਕਰਵਾਉਣਾ, 26 ਤੋਂ 31 ਮਾਰਚ 2021 ਤੱਕ ਕਰਵਾਏ ਜਾਣ ਵਾਲੇ ‘ਬਾਲ-ਪ੍ਰਤਿਭਾ ਮੇਲਿਆਂ’ ਬਾਰੇ ਜਾਣਕਾਰੀ ਦੇਣਾ, ਸੈਸ਼ਨ 2021-22 ਲਈ ਸਕੂਲਾਂ ਵਿੱਚ ਦਾਖ਼ਲਾ ਸ਼ੁਰੂ ਹੋਣ ਸਬੰਧੀ ਮਾਪਿਆਂ ਨੂੰ ਦੱਸਣਾ ਤਾਂ ਜੋ ਆਲ਼ੇ-ਦੁਆਲੇ ਵਿੱਚ ਇਸ ਸਬੰਧੀ ਪ੍ਰਚਾਰ ਹੋ ਸਕੇ, ਬੱਚਿਆਂ ਦੀ ਬਿਹਤਰ ਪੜ੍ਹਾਈ ਲਈ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਕੂਲ ਵਿੱਚ ਉਪਲੱਬਧ ਸਹੂਲਤਾਂ (ਪ੍ਰੋਜੈਕਟਰ, ਐੱਲ.ਈ.ਡੀ., ਮੁਫ਼ਤ ਕਿਤਾਬਾਂ, ਸਪਲੀਮੈਂਟਰੀ ਕਿਤਾਬਾਂ ਆਦਿ) ਬਾਰੇ ਮਾਪਿਆਂ ਅਤੇ ਕਮਿਊਨਟੀ ਨੂੰ ਜਾਣੂ ਕਰਵਾਉਣਾ, ਸਕੂਲ ਦੀਆਂ ਚੰਗੀਆਂ ਗਤੀਵਿਧੀਆਂ ਨੂੰ ਪ੍ਰੋਜੈਕਟਰ ਰਾਹੀਂ ਮਾਪਿਆਂ ਨਾਲ ਸਾਂਝਾ ਕਰਨਾ, ਮਾਪਿਆਂ ਨੂੰ ਸਕੂਲ ਵਿਜ਼ਿਟ ਕਰਵਾਉਣਾ ਅਤੇ ਸਕੂਲ ਵਿੱਚ ਕੀਤੇ ਗਏ ਨਿਵੇਕਲੇ ਕੰਮਾਂ ਦੀ ਜਾਣਕਾਰੀ ਦੇਣਾ ਅਤੇ ਬੱਚਿਆਂ ਦੀ ਸੁੰਦਰ ਲਿਖਾਈ ਦੇ ਨਮੂਨੇ ਮਾਪਿਆਂ ਨੂੰ ਦਿਖਾਉਣਾ ਸ਼ਾਮਲ ਹੈ।

ਡੀ.ਈ.ਓ. (ਐਲੀ.ਸਿੱ.) ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਕੋਵਿਡ-19 ਮਹਾਂਮਾਰੀ ਸਬੰਧੀ ਜਾਰੀ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਹਰੇਕ ਪ੍ਰਾਇਮਰੀ ਸਕੂਲ ਅੰਦਰ ਇਸ ਮਾਪੇ-ਅਧਿਆਪਕ ਮਿਲਣੀ ਦੌਰਾਨ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਸਮੂਹ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ, ਪੰਚਾਇਤ ਮੈਂਬਰਾਂ, ਆਂਗਨਵਾੜੀ ਵਰਕਰਾਂ, ਯੂਥ ਕਲੱਬ ਦੇ ਮੈਂਬਰਾਂ, ਐੱਸ.ਐੱਮ.ਸੀ. ਮੈਂਬਰਾਂ ਅਤੇ ਹੋਰ ਪਤਵੰਤੇ ਲੋਕਾਂ ਤੱਕ ਪਹੁੰਚ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਇਸ ਮਿਲਣੀ ਨੂੰ ਸਫ਼ਲ ਬਣਾਉਣ ਲਈ ਸਮੂਹ ਅਧਿਕਾਰੀ, ਸਕੂਲ ਮੁਖੀ, ਅਧਿਆਪਕ ਅਤੇ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਟੀਮ ਮੈਂਬਰ ਰੋਜ਼ਾਨਾ ਅਨਾਊਂਸਮੈਂਟ ਕਰਵਾਕੇ, ਪੋਸਟਰ ਜਾਰੀ ਕਰਕੇ, ਆਡੀਓ/ਲਿਖਤੀ ਮੈਸੇਜ ਕਰਕੇ ਮਾਪਿਆਂ/ਬੱਚਿਆਂ ਅਤੇ ਹੋਰ ਕਮਿਊਨਟੀ ਮੈਂਬਰਾਂ ਨੂੰ ਅਗੇਤ ਵਿੱਚ ਜਾਣੂ ਕਰਵਾ ਰਹੇ ਹਨ। ਮਾਪੇ-ਅਧਿਆਪਕ ਮਿਲਣੀ ਦੀਆਂ ਵੀਡੀਓਜ਼/ਬੱਚਿਆਂ ਦੀ ਵੀਡੀਓਜ਼ ਨੂੰ ਫੇਸਬੁੱਕ, ਵਟਸਐੱਪ ਆਦਿ ‘ਤੇ ਸ਼ੇਅਰ ਕਰਕੇ ਆਮ ਲੋਕਾਂ ਤੱਕ ਪਹੁੰਚਦਾ ਕੀਤਾ ਜਾਵੇ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,190FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...