Friday, April 26, 2024

ਵਾਹਿਗੁਰੂ

spot_img
spot_img

ਜਿਹਨਾਂ ਕਾਂਗਰਸ ਵਿਧਾਇਕਾਂ, ਟਿਕਟ ਦੇ ਚਾਹਵਾਨਾਂ ਨੇ ‘ਨਕਲੀ’ ਪ੍ਰਸ਼ਾਂਤ ਕਿਸ਼ੋਰ ਨੂੰ ਪੈਸੇ ਦਿੱਤੇ ਉਨ੍ਹਾਂ ਦੇ ਨਾਂਅ ਜਨਤਕ ਕਰੇ ਕੈਪਟਨ ਸਰਕਾਰ: ਅਕਾਲੀ ਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 15 ਮਈ, 2021:
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਆਪਣੀ ਪਾਰਟੀ ਦੇ ਉਹਨਾਂ ਵਿਧਾਇਕਾਂ ਦੇ ਨਾਮ ਜਨਤਕ ਕਰਨ ਜਿਹਨਾਂ ਨੇ ਆਪਣੇ ਆਪ ਨੂੰ ਪ੍ਰਸ਼ਾਂਤ ਕਿਸ਼ੋਰ ਦੱਸਣ ਵਾਲੇ ਵਿਅਕਤੀ ਨੂੰ ਸਿਰਫ ਇਸ ਕਰ ਕੇ ਪੈਸੇ ਦਿੱਤੇ ਕਿ ਉਹਨਾਂ ਨੁੰ 2022 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਟਿਕਟਾਂ ਯਕੀਨੀ ਮਿਲਣਗੀਆਂ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਖ਼ਜ਼ਾਨਚੀ ਅਤੇ ਬੁਲਾਰੇ ਸ੍ਰੀ ਐਨ ਕੇ ਸ਼ਰਮਾ ਨੇ ਕਿਹਾ ਕਿ ਪੰਜਾਬੀ ਇਹ ਜਾਣ ਕੇ ਹੈਰਾਨ ਹਨ ਕਿ ਸੂਬੇ ਵਿਚ ਨਵਾਂ ਸਕੈਂਡਲ ਸਾਹਮਣੇ ਆਇਆ ਹੈ ਜਿਸ ਵਿਚ ਮੌਜੂਦਾ ਵਿਧਾਇਕ 2022 ਦੀਆਂ ਚੋਣਾਂ ਵਾਸਤੇ ਟਿਕਟਾਂ ਮਿਲਣੀਆਂ ਯਕੀਨੀ ਬਣਾਉਣ ਵਾਸਤੇ ਸਿਆਸੀ ਸਲਾਹਕਾਰ ਦੇ ਨਾਂ ’ਤੇ ਪੈਸੇ ਦੇ ਰਹੇ ਹਨ ਜਦਕਿ ਇਹ ਵਿਅਕਤੀ ਬਹਿਰੂਪੀਆ ਹੈ।

ਉਹਨਾਂ ਕਿਹਾਕਿ ਇਹ ਇਹ ਵਿਧਾਇਕ ਪ੍ਰਸ਼ਾਂਤ ਕਿਸ਼ੋਰ ਦੇਨਾਂ ’ਤੇ ਪੈਸੇ ਕਿਉਂ ਦੇ ਰਹੇ ਹਨ ਅਤੇ ਇਹਨਾਂ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਦੇਣ ਲਈ 5 ਕਰੋੜ ਰੁਪਏ ਕਿਵੇਂ ਇਕੱਠੇ ਕੀਤੇ, ਇਹ ਜਾਂਚ ਦਾ ਵਿਸ਼ਾ ਹੈ ਜਿਸਦੀ ਪੜਤਾਲ ਪੰਜਾਬ ਪੁਲਿਸ ਨੁੰ ਜ਼ਰੂਰ ਕਰਨੀ ਚਾਹੀਦੀ ਹੈ।

ਉਹਨਾਂ ਕਿਹਾ ਕਿ ਇਸ ਕਾਰਵਾਈ ਨੇ ਇਹ ਵੀ ਸਪਸ਼ਟ ਕਰ ਦਿੱਤਾ ਹੈ ਕਿ ਇਹਨਾਂ ਵਿਧਾਇਕਾਂ ਨੂੰ ਨਾ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਤੇ ਨਾ ਹੀ ਕਾਂਗਰਸ ਹਾਈ ਕਮਾਂਡ ’ਤੇ ਵਿਸ਼ਵਾਸ ਹੈ ਬਲਕਿ ਇਹ ਲੋਕ ਤਾਂ ਇਹ ਮੰਨ ਕੇ ਚਲ ਰਹੇ ਹਨ ਕਿ ਇਹ ਪ੍ਰਸ਼ਾਂਤ ਕਿਸ਼ੋਰ ਹੀ ਹੈ ਜਿਸਨੇ ਟਿਕਟਾਂ ਦੀ ਵੰਡ ਕਰਨੀ ਹੈ।

ਅਕਾਲੀ ਆਗੂ ਨੇ ਕਿਹਾ ਕਿ ਇਹ ਬਹੁਤ ਵੱਡਾ ਸਕੈਂਡਲ ਹੈ ਜਿਸ ਵਿਚ ਕਾਂਗਰਸੀ ਆਗੂ ਪ੍ਰਸ਼ਾਂਤ ਕਿਸ਼ੋਰ ਦੇ ਨਾਂ ’ਤੇ ਪੈਸੇ ਦੇ ਰਹੇ ਹਨ ਤਾਂ ਜੋ ਆਉਂਦੀਆਂ ਚੋਣਾਂ ਵਿਚ ਉਹਨਾਂ ਦੀਆਂ ਟਿਕਟਾਂ ਯਕੀਨੀ ਬਣਾਈਆਂ ਜਾ ਸਕਣ ਅਤੇ ਉਹਨਾਂ ਨੇ ਪੈਸਾ ਕਿਵੇਂ ਇਕੱਠਾ ਕੀਤਾ, ਇਸਦੀ ਬਾਰੀਕੀ ਨਾਲ ਜਾਂਚ ਕੀਤੇ ਜਾਣ ਦੀ ਜ਼ਰੂਰਤ ਹੈ।

ਉਹਨਾਂ ਕਿਹਾ ਕਿ ਹੁਣ ਇਹ ਹਰ ਪੰਜਾਬੀ ਨੂੰ ਸਪਸ਼ਟ ਹੋ ਗਿਆ ਹੈ ਕਿ ਪਿਛਲੇ ਸਾਢੇ 4 ਸਾਲਾਂ ਦੌਰਾਨ ਸੂਬੇ ਦੀ ਕਾਂਗਰਸ ਲੀਡਰਸ਼ਿਪ ਨੇ ਸਿਰਫ ਭ੍ਰਿਸ਼ਟਾਚਾਰ ਕੀਤਾ ਹੈ ਤਾਂ ਪੈਸਾ ਬਣਾਇਆ ਜਾ ਸਕੇ ਤੇ ਅਜਿਹੇ ਸਾਰੇ ਕੰਮਾਂ ਦੀ ਮੁੱਖ ਮੰਤਰੀ ਨੇ ਆਪ ਪੁਸ਼ਤ ਪਨਾਹੀ ਕੀਤੀ ਹੈ।

ਅਕਾਲੀ ਆਗੂ ਨੇ ਮੰਗ ਕੀਤੀ ਕਿ ਇਸ ਸਾਰੇ ਮਾਮਲੇ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਜਾਂਚ ਕਰਵਾਈ ਜਾਵੇ ਤਾਂ ਜੋ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਦਾ ਨਿਤਾਰਾ ਹੋ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...