Friday, April 26, 2024

ਵਾਹਿਗੁਰੂ

spot_img
spot_img

ਜਿੰਮੀ ਸ਼ੇਰਗਿੱਲ ਦੇ ਖ਼ਿਲਾਫ਼ ਲੁਧਿਆਣਾ ’ਚ ਐਫ.ਆਈ.ਆਰ. , ਫ਼ਿਲਮ ਅਦਾਕਾਰ ਸਣੇ 3 ਗ੍ਰਿਫ਼ਤਾਰ

- Advertisement -

ਯੈੱਸ ਪੰਜਾਬ
ਲੁਧਿਆਣਾ, 28 ਅਪ੍ਰੈਲ, 2021:
ਲੁਧਿਆਣਾ ਪੁਲਿਸ ਨੇ ਬਾਲੀਵੁੱਡ ਅਦਾਕਾਰ ਜ਼ਿੰਮੀ ਸ਼ੇੋਰਗਿੱਲ ਦੇ ਖਿਲਾਫ਼ ਕੋਵਿਡ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕਰਕੇ ਜਿੰਮੀ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਪਰਾਧ ਜ਼ਮਾਨਤਯੋਗ ਹੋਣ ਕਰਕੇ ਉਨ੍ਹਾਂ ਦੀ ਜ਼ਮਾਨਤ ਲੈ ਲਈ ਗਈ।

ਮਾਮਲਾ ਲੁਧਿਆਣਾ ਦੇ ਡਿਵੀਜ਼ਨ ਨੰਬਰ 1 ਤਹਿਤ ਆਉਂਦੇ ਆਰੀਆ ਸਕੂਲ ਦਾ ਹੈ ਜਿੱਥੇ 26 ਅਪ੍ਰੈਲ ਦੀ ਰਾਤ ਜਿੰਮੀ ਸ਼ੇਰਗਿੱਲ ਅਤੇ ਲਗਪਗ 100-150 ਹੋਰ ਵਿਅਕਤੀ ਜਿੰਮੀ ਸ਼ੇਰਗਿੱਲ ਦੀ ਨਵੀਂ ਵੈਬ ਸੀਰੀਜ਼ ‘ਯੂਅਰ ਆਨਰ 2’ ਦੀ ਸ਼ੂਟਿੰਗ ਕਰ ਰਹੇ ਸਨ।

ਦੋਸ਼ ਹੈ ਕਿ 26 ਅਪ੍ਰੈਲ ਨੂੰ ‘ਨਾਈਟ ਕਰਫ਼ਿਊ’ ਦੇ ਦੌਰਾਨ ਇਸ ਸ਼ੂਟਿੰਗ ਦੌਰਾਨ ਜਿੱਥੇ ਵੱਡੀ ਗਿਣਤੀ ਵਿੱਚ ਵੈਬ ਸੀਰੀਜ਼ ਦੇ ਕਰਮੀ (ਕਰਿਊ ਮੈਂਬਰ) ਹਾਜ਼ਰ ਸਨ ਉੱਥੇ ਕੋਵਿਡ ਨਿਯਮਾਂ ਦੀਆਂ ਵੀ ਧੱਜੀਆਂ ਉਡਾਈਆਂ ਗਈਆਂ। ਕਿਹਾ ਜਾ ਰਿਹਾ ਹੈ ਕਿ ਹਾਜ਼ਰ ਲੋਕਾਂ ਨੇ ਨਾ ਤਾਂ ਮਾਸਕ ਪਾਏ ਹੋਏ ਸਨ ਅਤੇ ਨਾ ਹੀ ਹੋਰ ਪ੍ਰੋਟੋਕਾਲ ਦੀ ਪਾਲਣਾ ਕੀਤੀ ਗਈ।

ਇਸੇ ਉਲੰਘਣਾ ਦੇ ਚੱਲਦਿਆਂ ਥਾਣਾ ਡਿਵੀਜ਼ਨ ਨੰਬਰ ਇਕ ਵਿੱਚ ਜਿੰਮੀ ਸ਼ੇਰਗਿੱਲ ਵਾਸੀ ਪਟਿਆਲਾ, ਆਕਾਸ਼ਦੀਪ ਸਿੰਘ ਵਾਸੀ ਲੁਧਿਆਣਾ ਅਤੇ ਮਨਦੀਪ ਸਿੰਘ ਜ਼ੀਰਕਪੁਰ ਨੂੰ ਨਾਮਜ਼ਦ ਕਰਕੇ ਅਤੇ ਹੋਰ ਲੋਕਾਂ ਦੇ ਖਿਲਾਫ਼ ਐਫ.ਆਈ.ਆਰ. ਨੰਬਰ 50 27 ਅਪ੍ਰੈਲ ਨੂੰ ਧਾਰਾ 188, 269 ਆਈ.ਪੀ.ਸੀ. ਅਤੇ ਧਾਰਾ 3 ਐਪੀਡੈਮਿਕ ਐਕਟ ਤਹਿਤ ਦਰਜ ਕੀਤੀ ਗਈ।

ਇਸ ਮਾਮਲੇ ਦੀ ਆਈ.ਓ. ਥਾਣੇਦਾਰ ਮਨਿੰਦਰ ਕੌਰ ਨੇ ਦੱਸਿਆ ਕਿ ਉਕਤ ਤਿੰਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਫ਼ਿਰ ਕਾਨੂੰਨ ਅਨੁਸਾਰ ਜ਼ਮਾਨਤ ਲੈ ਲਈ ਗਈ। ਇਨ੍ਹਾਂ ਤਿੰਨਾਂ ਤੋਂ ਇਲਾਵਾ 30 ਹੋਰ ਅਣਪਛਾਤੇ ਵਿਅਕਤੀ ਮਾਮਲੇ ਵਿੱਚ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...