Sunday, May 19, 2024

ਵਾਹਿਗੁਰੂ

spot_img
spot_img

ਜਿੱਤੇਗਾ ਪੰਜਾਬ: ਨਵਜੋਤ ਸਿੱਧੂ ਦੀ ਸਰਗਰਮੀ ਸ਼ੁਰੂ, ਅੱਜ ਤੋਂ ਸ਼ੁਰੂ ਕਰਨਗੇ ਆਪਣਾ ਯੂ ਟਿਊਬ ਚੈਨਲ

- Advertisement -

ਯੈੱਸ ਪੰਜਾਬ
ਜਲੰਧਰ, 14 ਮਾਰਚ, 2020:
ਸਾਬਕਾ ਕ੍ਰਿਕੇਟਰ, ਸਾਬਕਾ ਐਮ.ਪੀ. ਅਤੇ ਪੰਜਾਬ ਦੇ ਸਾਬਕਾ ਮੰਤਰੀ ਸ: ਨਵਜੋਤ ਸਿੰਘ ਸਿੱਧੂ, ਲੰਬਾ ਸਮਾਂ ਚੁੱਪ ਅਤੇ ਅਗਿਆਤਵਾਸ ਤੋਂ ਬਾਅਦ ਹੁਣ ਫ਼ਿਰ ਸਿਆਸੀ ਤੌਰ ’ਤੇ ਸਰਗਰਮ ਹੁੰਦੇ ਦਿਖਾਈ ਦੇਣਗੇ।

ਉਹਨਾਂ ਨੇ ਹੁਣ ਯੂ ਟਿਊਬ ਨੂੰ ਆਪਣਾ ਮਾਧਿਅਮ ਬਣਾਉਣ ਦਾ ਫ਼ੈਸਲਾ ਲਿਆ ਹੈ ਅਤੇ ਉਹ ਅੱਜ ਤੋਂ ਆਪਣਾ ਯੂ ਟਿਊਬ ਚੈਨਲ ਸ਼ੁਰੂ ਕਰਨ ਜਾ ਰਹੇ ਹਨ।

ਨਵਜੋਤ ਸਿੰਘ ਸਿੱਧੂ ਦੇ ਦਫ਼ਤਰ ਵੱਲੋਂ ਅੱਜ ਜਾਰੀ ਪ੍ਰੈਸ ਬਿਆਨ ਅਨੁਸਾਰ, ਪੰਜਾਬੀਆਂ ਨਾਲ ਸਿੱਧੇ ਰੂਪ ਵਿਚ, ਸਾਦੀ ਤੇ ਸਰਲ ਭਾਸ਼ਾ ‘ਚ ਆਪਣੇ ਵਿਚਾਰ ਸਾਂਝੇ ਕਰਨ ਲਈ ਸ. ਨਵਜੋਤ ਸਿੰਘ ਸਿੱਧੂ ਅੱਜ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰਨ ਜਾ ਰਹੇ ਹਨ।

*’ਜਿੱਤੇਗਾ ਪੰਜਾਬ’* ਨਾਮ ਦੇ ਇਸ ਯੂ-ਟਿਊਬ ਚੈਨਲ ਉੱਪਰ ਪੰਜਾਬ ਦੀ ਤਰੱਕੀ ਪਸੰਦ ਸੋਚ ਰੱਖਣ ਵਾਲਿਆਂ ਨੂੰ ਗੋਸ਼ਟੀਆਂ, ਮੁਲਾਕਾਤਾਂ ਅਤੇ ਸੰਵਾਦ ਰਾਹੀਂ ਆਪਣੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਲਈ ਖੁੱਲ੍ਹਾ ਸੱਦਾ ਹੋਵੇਗਾ। ਇਹ ਚੈਨਲ ਪੰਜਾਬ ਨੂੰ ਮੁੜ-ਉਸਾਰੀ ਅਤੇ ਪੁਨਰ-ਜਾਗ੍ਰਿਤੀ ਵੱਲ ਲੈ ਜਾਣ ਦੇ ਯਤਨ ਦਾ ਇੱਕ ਪਲੇਟਫਾਰਮ ਹੋਵੇਗਾ। ਨੌਂ ਮਹੀਨਿਆਂ ਦੇ ਆਤਮ-ਮੰਥਨ ਤੇ ਆਤਮ-ਉੱਥਾਨ ਤੋਂ ਬਾਅਦ ਸਾਬਕਾ ਮੰਤਰੀ, ਚਾਰ ਵਾਰ ਦੇ ਲੋਕ ਸਭਾ ਮੈਂਬਰ, ਵਿਧਾਇਕ (ਅੰਮ੍ਰਿਤਸਰ ਪੂਰਬੀ) ਸ. ਨਵਜੋਤ ਸਿੰਘ ਸਿੱਧੂ ਹੁਣ ਪੰਜਾਬ ਦੇ ਭਖਦੇ ਮਸਲਿਆਂ ਉੱਪਰ ਆਵਾਜ਼ ਬੁਲੰਦ ਕਰਨਗੇ ਤੇ ਪੰਜਾਬ ਦੀ ਮੁੜ-ਉਸਾਰੀ ਇਕ ਕਲਿਆਣਕਾਰੀ ਰਾਜ ਦੇ ਰੂਪ ਵਿਚ ਕਰਨ ਦਾ ਠੋਸ ਰੋਡ ਮੈਪ ਵਿਚਾਰਨਗੇ। ਇਹ ਚੈਨਲ ਗੁਰੂ ਨਾਨਕ ਦੇਵ ਜੀ ਦੁਆਰਾ ਦਰਸ਼ਾਏ ਵਿਸ਼ਵ ਭਰਾਤਰੀ, ਪਿਆਰ ਤੇ ਸ਼ਾਂਤੀ ਦੇ ਮਾਰਗ ਤੋਂ ਪ੍ਰੇਰਣਾ ਲੈ ਕੇ ਆਪਣੀ ਗੱਲ ਰੱਖੇਗਾ।

ਨਾ ਮੇਰਾ ਨਾ ਤੇਰਾ,
ਸਿਰਜੀਏ ਆਪਣਾ ਪੰਜਾਬ ।
ਪੰਜਾਬ ਦੇ ਭਲੇ ਵਿੱਚ ਸਭ ਦਾ ਭਲਾ,
ਪੰਜਾਬ ਦੇ ਕਲਿਆਣ ਵਿੱਚ ਸਭ ਦਾ ਕਲਿਆਣ ।
ਹਿੱਸੇਦਾਰ ਬਣੋ, ਭਾਗੀਦਾਰ ਬਣੋ ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...