Saturday, April 20, 2024

ਵਾਹਿਗੁਰੂ

spot_img
spot_img

ਜੀ.ਆਰ.ਪੀ ਨੇ 24 ਘੰਟੇ ‘ਚ ਅੰਨ੍ਹੇ ਕਤਲ ਦਾ ਮਾਮਲਾ ਸੁਲਝਾਇਆ, ਮ੍ਰਿਤਕ ਦੀ ਜੇਬ ‘ਚੋਂ ਮਿਲੀ ਪਰਚੀ ਨੇ ਪੁਲਿਸ ਨੂੰ ਕਾਤਲਾਂ ਤੱਕ ਪਹੁੰਚਾਇਆ

- Advertisement -

ਯੈੱਸ ਪੰਜਾਬ
ਪਟਿਆਲਾ, 1 ਜੁਲਾਈ, 2022 –
29 ਜੂਨ ਨੂੰ ਡੇਰਾਬੱਸੀ ‘ਚ ਰੇਲਵੇ ਲਾਇਨ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼ ਦੇ ਮਾਮਲੇ ਨੂੰ ਜੀ.ਆਰ.ਪੀ ਪਟਿਆਲਾ ਨੇ 24 ਘੰਟੇ ‘ਚ ਸੁਲਝਾ ਲਿਆ ਹੈ ਤੇ ਅਪਰਾਧ ‘ਚ ਸ਼ਾਮਲ ਮ੍ਰਿਤਕ ਦੀ ਪਤਨੀ ਤੇ ਉਸਦੇ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਏ.ਡੀ.ਜੀ.ਪੀ. ਰੇਲਵੇ ਐਮ.ਐਫ. ਫਾਰੂਕੀ ਨੇ ਦੱਸਿਆ ਕਿ 29 ਜੂਨ ਨੂੰ ਡੇਰਾਬੱਸੀ ‘ਚ ਰੇਲਵੇ ਲਾਈਨ ਨੇੜੇ ਇਕ ਅਣਪਛਾਤੀ ਲਾਸ਼ ਮਿਲੀ ਸੀ।

ਜੀ.ਆਰ.ਪੀ. ਵੱਲੋਂ ਜਾਂਚ ਕਰਨ ‘ਤੇ ਮ੍ਰਿਤਕ ਦੇ ਸਰੀਰ ‘ਤੇ ਡੂੰਘੇ ਜ਼ਖ਼ਮਾਂ ਦੇ ਨਿਸ਼ਾਨ ਮਿਲੇ ਸਨ ਤੇ ਸ਼ੱਕ ਦੇ ਆਧਾਰ ‘ਤੇ ਧਾਰਾ 302, 201, 34 ਆਈ.ਪੀ.ਸੀ. ਤਹਿਤ ਕੇਸ ਦਰਜ ਕੀਤਾ ਗਿਆ ਅਤੇ ਮ੍ਰਿਤਕ ਦੀ ਜੇਬ ‘ਚੋਂ ਇਕ ਪਰਚੀ ਬਰਾਮਦ ਹੋਈ ਸੀ ਤੇ ਜੀਆਰਪੀ ਦੀ ਜਾਂਚ ਟੀਮ ਪਰਚੀ ਦੇ ਆਧਾਰ ‘ਤੇ ਇਕ ਫੈਕਟਰੀ ਪਹੁੰਚੀ ਤੇ ਸਟਾਫ਼ ਨੂੰ ਮ੍ਰਿਤਕ ਦੀ ਫੋਟੋ ਦਿਖਾਈ ਗਈ ਅਤੇ ਕੁਝ ਲੋਕਾਂ ਨੇ ਮ੍ਰਿਤਕ ਦੀ ਪਹਿਚਾਣ ਸਹਿਦੇਵ ਵਾਸੀ ਚਾਂਦਪੁਰ ਜ਼ਿਲ੍ਹਾ ਬਿਜਨੌਰ ਯੂਪੀ ਮੌਜੂਦਾ ਵਾਸੀ ਮਕਾਨ ਨੰਬਰ 782 ਜੀਪੀ ਕੰਪਲੈਕਸ ਪਿੰਡ ਸੈਦਪੁਰਾ ਡੇਰਾਬੱਸੀ ਉਮਰ ਕਰੀਬ 49 ਸਾਲ ਵਜੋਂ ਕੀਤੀ।

ਏ.ਡੀ.ਜੀ.ਪੀ ਨੇ ਦੱਸਿਆ ਕਿ ਜੀਆਰਪੀ ਟੀਮ ਨੇ ਕੇਸ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕੀਤੀ ਅਤੇ ਇਸ ਸਬੰਧੀ ਮ੍ਰਿਤਕ ਦੀ ਪਤਨੀ ਮਮਤਾ ਨੇ ਪੁੱਛਗਿੱਛ ਦੌਰਾਨ ਕਬੂਲ ਕੀਤਾ ਕਿ ਉਸਨੇ ਤੇ ਉਸਦੇ ਮਿੱਤਰ ਨੇ ਮਿਲ ਕੇ ਪਤੀ ਦਾ ਕਤਲ ਕੀਤਾ ਹੈ। ਪੁੱਛਗਿੱਛ ਦੌਰਾਨ ਉਸਨੇ ਦੱਸਿਆ ਕਿ ਉਸ ਦੇ ਹਰਪ੍ਰੀਤ ਸਿੰਘ ਉਮਰ 22 ਸਾਲ ਦੇ ਨੌਜਵਾਨ ਲੜਕੇ ਨਾਲ ਨਾਜਾਇਜ਼ ਸਬੰਧ ਸਨ ਤੇ ਸਹਿਦੇਵ ਉਸ ਤੋਂ ਉਮਰ ਵਿਚ ਕਾਫ਼ੀ ਵੱਡਾ ਸੀ ਅਤੇ ਉਹ ਉਸ ਨੂੰ ਪਸੰਦ ਨਹੀਂ ਕਰਦੀ ਸੀ।

ਉਸ ਨੇ ਆਪਣੇ ਪ੍ਰੇਮੀ ਦੀ ਮਦਦ ਨਾਲ ਆਪਣੇ ਪਤੀ ਨੂੰ ਮਾਰਨ ਦੀ ਸਾਜ਼ਿਸ ਰਚੀ। ਉਸ ਦੇ ਕਬੂਲਨਾਮੇ ‘ਤੇ ਪੁਲਿਸ ਨੇ ਮ੍ਰਿਤਕ ਸਹਿਦੇਵ ਦੀ ਪਤਨੀ ਮਮਤਾ ਦੇਵੀ ਅਤੇ ਉਸ ਦੇ ਪ੍ਰੇਮੀ ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਡੇਰਾਬੱਸੀ ਨੂੰ ਗ੍ਰਿਫਤਾਰ ਕੀਤਾ ਹੈ ਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਕੇਸ ਦਾ ਤੁਰੰਤ ਤੇ ਸਫਲਤਾਪੂਰਵਕ ਸੁਲਝਾਉਣ ‘ਤੇ ਏ.ਡੀ.ਜੀ.ਪੀ ਰੇਲਵੇ ਐੱਮ.ਐੱਫ. ਫਾਰੂਕੀ ਨੇ ਜਾਂਚ ਟੀਮ ਨੂੰ ਸੀ.ਸੀ. ਕਲਾਸ ਵਨ ਪ੍ਰਦਾਨ ਕੀਤਾ ਅਤੇ ਇਸ ਸ਼ਾਨਦਾਰ ਸਫਲਤਾ ਲਈ ਡੀ.ਐੱਸ.ਪੀ. ਪਟਿਆਲਾ ਜਗਮੋਹਨ ਸਿੰਘ ਤੇ ਐੱਸ.ਐੱਚ.ਓ. ਜੀ.ਆਰ.ਪੀ. ਪਟਿਆਲਾ ਜਸਵਿੰਦਰ ਸਿੰਘ ਅਤੇ ਵੱਲੋਂ ਕੀਤੀ ਜਾਂਚ ਦੀ ਸ਼ਲਾਘਾ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...