spot_img
Sunday, June 16, 2024

ਵਾਹਿਗੁਰੂ

spot_img
spot_img

ਜੂਨ 1984 ਦੇ ਘੱਲੂਘਾਰੇ ਦੀ ਯਾਦ ਮਨਾਉਣ ਲਈ ਅਖੰਡ ਪਾਠ ਸਾਹਿਬ ਆਰੰਭ; ਸਮਾਂ ਸਿੱਖ ਕੌਮ ਲਈ ਭਾਵੁਕਤਾ ਵਾਲਾ: ਬੀਬੀ ਜਗੀਰ ਕੌਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 4 ਜੂਨ, 2021:
ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਕੀਤੇ ਜਾਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਇਸ ਮੌਕੇ ਅਰਦਾਸ ਭਾਈ ਸੁਖਦੇਵ ਸਿੰਘ ਨੇ ਕੀਤੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਪਾਵਨ ਹੁਕਮਨਾਮਾ ਸਰਵਣ ਕਰਵਾਇਆ। ਇਸ ਦੌਰਾਨ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਸਬੰਧੀ ਸ਼ਹੀਦੀ ਸਮਾਗਮ 6 ਜੂਨ ਨੂੰ ਹੋਵੇਗਾ।

ਇਸ ਸਬੰਧ ਵਿਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਸੰਜੀਦਾ ਅਤੇ ਭਾਵੁਕ ਹਫ਼ਤਾ ਹੈ, ਜਿਸ ਦੌਰਾਨ ਪੂਰੀ ਸਿੱਖ ਕੌਮ ਦੀਆਂ ਭਾਵਨਾਵਾਂ ਪੀੜਾਮਈ ਹੁੰਦੀਆਂ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ 6 ਜੂਨ ਘੱਲੂਘਾਰਾ ਦਿਵਸ ਦੀ ਪਵਿੱਤਰਤਾ ਅਤੇ ਸੰਵੇਦਨਸ਼ੀਲਤਾ ਨੂੰ ਧਿਆਨ ਵਿਚ ਰੱਖਦਿਆਂ ਹੀ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਜਾਵੇ।

ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਮੀਤ ਸਿੰਘ ਬੁੱਟਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ ਡਾ. ਅਮਰੀਕ ਸਿੰਘ, ਡਾ. ਸੁਖਬੀਰ ਸਿੰਘ, ਮੈਨੇਜਰ ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਸ. ਜਸਪਾਲ ਸਿੰਘ ਢੱਡੇ, ਸ. ਦਰਸ਼ਨ ਸਿੰਘ, ਫੈਡਰੇਸ਼ਨ ਆਗੂ ਸ. ਕੰਵਰਚੜ੍ਹਤ ਸਿੰਘ ਗਿੱਲ ਆਦਿ ਹਾਜ਼ਰ ਸਨ।

ਜੂਨ 1984 ਦੇ ਘੱਲੂਘਾਰੇ ਦੀ ਯਾਦ ਮਨਾਉਣ ਲਈ ਅਖੰਡ ਪਾਠ ਸਾਹਿਬ ਆਰੰਭ; ਸਮਾਂ ਸਿੱਖ ਕੌਮ ਲਈ ਭਾਵੁਕਤਾ ਵਾਲਾ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,024FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...