ਯੈੱਸ ਪੰਜਾਬ
ਚੰਡੀਗੜ੍ਹ/ਦਿੜ੍ਹਬਾ/ਸੰਗਰੂਰ, 13 ਅਪ੍ਰੈਲ , 2025
Punjab ਦੇ ਕੈਬਨਿਟ ਮੰਤਰੀ Harpal Singh Cheema ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਬਿਆਨ ਉਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ।
ਸ. Cheema ਨੇ ਕਿਹਾ ਕਿ Partap Singh Bajwa ਸੰਵਿਧਾਨਿਕ ਅਹੁਦੇ ਉੱਤੇ ਬੈਠੇ ਹਨ ਅਤੇ ਉਹਨਾਂ ਨੂੰ ਤੁਰੰਤ ਇਸ ਬਾਰੇ ਪੁਖਤਾ ਜਾਣਕਾਰੀ ਲੋਕਾਂ ਦੀ ਸੁਰੱਖਿਆ ਹਿਤ Punjab Police ਨੂੰ ਦੇਣੀ ਚਾਹੀਦੀ ਹੈ।
ਉਹਨਾਂ ਇਹ ਵੀ ਕਿਹਾ ਕਿ ਇਹ ਸਾਰਾ ਸਾਬਤ ਕਰਦਾ ਹੈ ਕਿ ਪ੍ਰਤਾਪ ਸਿੰਘ ਬਾਜਵਾ ਦੇ ਸਬੰਧ ਪਾਕਿਸਤਾਨ ਦੇ ਤਸਕਰਾਂ ਨਾਲ ਹਨ ਅਤੇ ਪਾਕਿਸਤਾਨ ਦੇ ਉਹਨਾਂ ਲੋਕਾਂ ਨਾਲ ਹਨ ਜਿਹੜੇ ਪੰਜਾਬ ਵਿੱਚ ਅਮਨ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ ਅਤੇ ਕਾਨੂੰਨ ਨੂੰ ਤੋੜਨਾ ਚਾਹੁੰਦੇ ਹਨ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬਿਆਨ ਮੰਦ ਭਾਵਨਾ ਨਾਲ ਦਿੱਤਾ ਗਿਆ ਹੈ ਜੋ ਕਿ ਘਟੀਆ ਰਾਜਨੀਤਿਕ ਸੋਚ ਦਾ ਪ੍ਰਗਟਾਵਾ ਕਰਦਾ ਹੈ। ਉਹਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਹੈ ਕਿ ਇਸ ਬਿਆਨ ਦੀ ਜਾਂਚ ਕਰਕੇ ਕਾਨੂੰਨ ਮੁਤਾਬਿਕ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਬਾਜਵਾ ਨੂੰ ਜ਼ਿੰਮੇਵਾਰ ਵਿਰੋਧੀ ਧਿਰ ਆਗੂ ਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ ਕਿਉਂਕਿ ਪੰਜਾਬ ਦੇ ਅਮਨ ਅਤੇ ਸ਼ਾਂਤੀ ਨੂੰ ਬਰਕਰਾਰ ਰੱਖਣ ਦੇ ਯਤਨਾਂ ਵਿੱਚ ਸਰਕਾਰ ਦੇ ਨਾਲ ਵਿਰੋਧੀ ਧਿਰ ਦੀ ਜਿੰਮੇਵਾਰੀ ਵੀ ਬਣਦੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਇਹ ਮੌਕਾ ਪੰਜਾਬ ਵਿੱਚ ਬੜੀ ਮੁਸ਼ਕਿਲ ਨਾਲ ਆਈ ਸ਼ਾਂਤੀ ਨੂੰ ਸੰਭਾਲਣ ਅਤੇ ਪੰਜਾਬ ਵਿਰੋਧੀ ਤਾਕਤਾਂ ਦਾ ਸਮੁੱਚੇ ਤੌਰ ‘ਤੇ ਡਟ ਕੇ ਟਾਕਰਾ ਕਰਨ ਦਾ ਹੈ, ਨਾ ਕਿ ਅਜਿਹੇ ਗੈਰ ਜਿੰਮੇਵਾਰਾਨਾ ਬਿਆਨ ਦੇ ਕੇ, ਪੁਲਿਸ ਅਤੇ ਪੰਜਾਬ ਵਾਸੀਆਂ ਦੇ ਹੌਂਸਲੇ ਨੂੰ ਢਾਹ ਲਾਉਣ ਦਾ।