Thursday, April 25, 2024

ਵਾਹਿਗੁਰੂ

spot_img
spot_img

ਜੇਪੀਐਮਓ ਦੀ ਪਹਿਲਕਦਮੀ ’ਤੇ ਹੋਈ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਰਥਕ ਵਿਚਾਰ ਚਰਚਾ

- Advertisement -

ਯੈੱਸ ਪੰਜਾਬ
ਬਠਿੰਡਾ, 31 ਜੁਲਾਈ, 2021 –
ਜਨਤਕ ਜੱਥੇਬੰਦੀਆਂ ਦਾ ਸਾਂਝਾ ਮੰਚ (ਜੇਪੀਐਮਓ) ਦੀ ਬਠਿੰਡਾ ਜ਼ਿਲ੍ਹਾ ਕਮੇਟੀ ਵੱਲੋਂ ਸੁਤੰਤਰਤਾ ਸੰਗਰਾਮ ਦੇ ਲਾਸਾਨੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ (31 ਜੁਲਾਈ) ਨੂੰ ਸਮਰਪਿਤ ਸੈਮੀਨਾਰ ਸੱਦਿਆ ਗਿਆ।

ਟੀਚਰਜ਼ ਹੋਮ ਬਠਿੰਡਾ ਦੇ ‘ਸ਼ਹੀਦ ਕਰਨੈਲ ਸਿੰਘ ਈਸੜੂ ਹਾਲ’ ਵਿਖੇ ਹੋਏ ਇਸ ਪ੍ਰਭਾਵਸ਼ਾਲੀ ਸੈਮੀਨਾਰ ਵਿਚ ਜਮਹੂਰੀ ਲਹਿਰ ਦੇ ਉੱਘੇ ਆਗੂ, ‘ਦੇਸ਼ ਭਗਤ ਯਾਦਗਾਰ ਜਲੰਧਰ’ ਦੇ ਟਰੱਸਟੀ ਸਾਥੀ ਮੰਗਤ ਰਾਮ ਪਾਸਲਾ ਨੇ “ਸ਼ਹੀਦਾਂ ਦੀ ਅਮੀਰ ਵਿਰਾਸਤ ਅਤੇ ਅੱਜ ਦੀ ਨੌਜਵਾਨ ਪੀੜ੍ਹੀ ਦੇ ਫਰਜ਼’’ ਵਿਸ਼ੇ ਦਾ ਕੁੰਜੀਵਤ ਭਾਸ਼ਣ ਦਿੱਤਾ।

ਸਾਥੀ ਪਾਸਲਾ ਨੇ ਕਿਹਾ ਕਿ ਬਸਤੀਵਾਦੀ ਅੰਗਰੇਜ਼ ਹਾਕਮਾਂ ਵੱਲੋਂ, ਭਾਰਤ ਵਿੱਚ ਆਪਣਾ ਰਾਜ ਹਮੇਸ਼ਾਂ ਲਈ ਕਾਇਮ ਰੱਖਣ ਲਈ ਘੜੀ ਗਈ ‘ਪਾੜੋ ਤੇ ਰਾਜ ਕਰੋ’ ਦੀ ਨੀਤੀ ਤੋਂ ਲੋਕਾਈ ਨੂੰ ਚੌਕਸ ਕਰਨ ਲਈ, ਸ਼ਹੀਦ ਨੇ ਆਪਣਾ ਨਾਂ ‘ਮੁਹੰਮਦ ਸਿੰਘ ਆਜਾਦ’ ਰੱਖ ਕੇ ਸਾਂਝੀਵਾਲਤਾ ਦਾ ਸ਼ਾਨਦਾਰ ਸੁਨੇਹਾ ਦਿੱਤਾ ਸੀ।

ਇੰਝ ਕਰਦਿਆਂ ਉਨ੍ਹਾਂ ਬਰਤਾਨਵੀ ਸਾਮਰਾਜੀਆਂ ਅਤੇ ਉਨ੍ਹਾਂ ਦੇ ਹੱਥਠੋਕਾ ਫਿਰਕੂ ਸੰਗਠਨਾਂ ਦੇ ਫਿਰਕੂ ਵੰਡ ਤਿੱਖੀ ਕਰਕੇ ਭਰਾ ਮਾਰ ਜੰਗ ਰਾਹੀਂ ਸੁਤੰਤਰਤਾ ਸੰਗਰਾਮ ਨੂੰ ਲੀਹੋਂ ਲਾਹੁਣ ਦੇ ਕੋਝੇ ਮਨਸੂਬਿਆਂ ਵਿਰੁੱਧ ਭਾਰਤੀ ਆਵਾਮ ਨੂੰ ਸ਼ਕਤੀਸ਼ਾਲੀ ਸੰਦੇਸ਼ ਦਿੱਤਾ ਸੀ।

ਪਰ ਇਹ ਅਤਿਅੰਤ ਦੁਰਭਾਗ ਦਾ ਵਿਸ਼ਾ ਹੈ ਕਿ ਸਾਮਰਾਜ ਦੇ ਇਸ਼ਾਰਿਆਂ ’ਤੇ ਆਜਾਦੀ ਸੰਗਰਾਮ ਨੂੰ ਤਾਰਪੀਡੋ ਕਰਨ ਲਈ ਪੂਰਾ ਟਿੱਲ ਲਾਉਣ ਵਾਲੇ ਮੰਨੂਵਾਦੀ-ਹਿੰਦੂਤਵੀ ਫਿਰਕੂ ਤੱਤ, ਜਿਨ੍ਹਾਂ ਦੀ ਕਮਾਂਡ ਰਾਸ਼ਟਰੀ ਸੋਇਮ ਸੇਵਕ ਸੰਘ (ਆਰਐਸਐਸ) ਦੇ ਹੱਥ ਹੈ, ਅਜੋਕੇ ਸਮੇਂ ਲੋਕਾਈ ਦੀ ਚੇਤਨਾ ਨੂੰ ਗੰਧਲਾ ਕਰਨ ਵਿੱਚ ਵੱਡੀ ਹੱਦ ਤੱਕ ਕਾਮਯਾਬ ਹੋ ਗਏ ਹਨ।

ਸ਼ਕਤੀਸ਼ਾਲੀ ਲੋਕ ਪੱਖੀ ਬਦਲ ਦੀ ਅਣਹੋਂਦ ਦਾ ਲਾਹਾ ਲੈਂਦਿਆ ਆਰ ਐਸ ਐਸ ਨੇ, ਭਾਜਪਾ ਰਾਹੀਂ ਰਾਜ-ਭਾਗ ’ਤੇ ਕਬਜ਼ਾ ਜਮਾ ਲਿਆ ਹੈ ਅਤੇ ਇੱਕ ਧਰਮ ਨਿਰਪੱਖ, ਜਮਹੂਰੀ, ਫੈਡਰਲ ਢਾਂਚੇ ਦੀ ਥਾਂ ਭਾਰਤ ਨੂੰ ਕੱਟੜ ਹਿੰਦੂ ਰਾਸ਼ਟਰ ਵਿੱਚ ਤਬਦੀਲ ਕਰਨ ਵੱਲ ਤੇਜੀ ਨਾਲ ਅੱਗੇ ਵਧ ਰਿਹਾ ਹੈ।

ਫਿਰਕੂ ਤੱਤ ਇਹ ਸਾਰਾ ਕੁੱਝ, ਅਦੁੱਤੀ ਸ਼ਹਾਦਤਾਂ, ਮਾਣ ਮੱਤੀਆਂ ਕੁਰਬਾਨੀਆਂ ਅਤੇ ਲਹੂ ਵੀਟਵੇਂ ਸੰਘਰਸ਼ਾਂ ਸਦਕਾ
1947 ’ਚ ਦੇਸ਼ ਛੱਡ ਕੇ ਭੱਜਣ ਲਈ ਮਜਬੂਰ ਹੋਏ ਵਿਦੇਸ਼ੀ ਹਾਕਮਾਂ ਦਾ ਦੇਸ਼ ’ਤੇ ਮੁੜ ਤੋਂ ਪੱਕਾ ਗਲਬਾ ਕਾਇਮ ਕਰਨ ਦੀ ਤਬਾਹਕੁੰਨ ਮੰਸ਼ਾ ਅਧੀਨ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਫਿਰਕੂ ਫਾਸ਼ੀ ਤਾਕਤਾਂ ਦੀ ਇਹ ਤਬਾਹਕੁੰਨ ਵਿਉਂਤਬੰਦੀ ਸ਼ਹੀਦ ਊਧਮ ਸਿੰਘ ਅਤੇ ਉਨ੍ਹਾਂ ਵਰਗੇ ਅਨੇਕਾਂ ਸ਼ਹੀਦਾਂ ਦੇ ਸਾਮਰਾਜ ਵਿਰੋਧੀ, ਹਕੀਕੀ ਕੌਮ ਵਾਦੀ ਵਿਚਾਰਾਂ ਦੇ ਐਨ ਉਲਟ ਹੈ ਅਤੇ ਅਜੋਕੀ ਨੌਜਵਾਨ ਪੀੜ੍ਹੀ ਨੂੰ ਇਸ ਫਿਰਕੂ-ਫਾਸ਼ੀ ਵਿਚਾਰਧਾਰਾ ਦਾ ਫਸਤਾ ਵੱਡਣ ਲਈ ਸੰਘਰਸ਼ਾਂ ਦੇ ਪਿੜ ਮੱਲਣ ਦੀ ਡਾਢੀ ਲੋੜ ਹੈ। ਇਸ ਤੋਂ ਅਗਾਂਹ ਸ਼ਹੀਦਾਂ ਦੇ ਹਰ ਕਿਸਮ ਦੀ

ਲੁੱਟ ਖਸੁੱਟ ਅਤੇ ਵਿਤਕਰਿਆਂ ਤੋਂ ਮੁਕਤ ਸਮਾਨਤਾ ਵਾਲੇ ਸਮਾਜ ਦੀ ਕਾਇਮ ਲਈ ਜੂਝਣਾ ਹੀ ਸ਼ਹੀਦ ਊਧਮ ਸਿੰਘ ਅਤੇ ਹੋਰਨਾਂ ਸ਼ਹੀਦਾਂ ਤੇ ਦੇਸ਼ ਭਗਤਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਸਾਥੀ ਪਾਸਲਾ ਨੇ ਕਿਹਾ ਕਿ ਦਿੱਲੀ ਦੀਆਂ ਜੂਹਾਂ ਤੇ ਜਾਰੀ ਜਨ ਅੰਦੋਲਨ ਦਾ ਰੂਪ ਵਟਾ ਚੁੱਕਾ ਦੇਸ਼ ਵਿਆਪੀ ਕਿਸਾਨ ਸੰਘਰਸ਼ ਅਤੇ ਦੇਸ਼ ਭਰ ਵਿੱਚ ਚਲ ਰਹੇ ਮਿਹਨਤਕਸ਼ ਵਰਗਾਂ ਦੇ ਤਿੱਖੇ ਸੰਗਰਾਮਾਂ ਰਾਹੀਂ ਹੀ ਦੇਸ਼ ਦੇ ਲੋਕੀਂ ਸਾਮਰਾਜੀ ਤੇ ਕਾਰਪੋਰੇਟ ਘਰਾਣਿਆਂ, ਰਾਜੇ ਰਜਵਾੜਿਆਂ ਦੀ ਬੇਕਿਰਕ ਲੁਟ ਅਤੇ ਅਰਾਜਕਤਾ ਵਾਦੀ ਗਰੋਹਾਂ ਤੋਂ ਮੁਕਤੀ ਹਾਸਲ ਕਰ ਸਕਦੇ ਹਨ।

ਸੈਮੀਨਾਰ ਦੀ ਪ੍ਰਧਾਨਗੀ ਮਿੱਠੂ ਸਿੰਘ ਘੁੱਦਾ, ਭੈਣ ਦਰਸ਼ਨਾ ਜੋਸ਼ੀ, ਮੱਖਣ ਸਿੰਘ ਖਣਗਵਾਲ, ਸੰਪੂਰਨ ਸਿੰਘ ਦਰਸ਼ਨ ਸਿੰਘ ਫੁੱਲੋ ਮਿੱਠੀ ਨੇ ਕੀਤੀ। ਮੰਚ ਸੰਚਾਲਕ ਦੇ ਫਰਜ ਪ੍ਰਕਾਸ਼ ਸਿੰਘ ਨੰਦਗੜ੍ਹ ਨੇ ਨਿਭਾਏ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...