ਯੈੱਸ ਪੰਜਾਬ
ਜਲੰਧਰ, 18 ਜੂਨ, 2021:
ਜਲੰਧਰ ਦਿਹਾਤੀ ਪੁਲਿਸ ਦੇ ਸੀ.ਆਈ.ਏ. ਸਟਾਫ਼ ਵੱਲੋਂ ਦੋ ਨਸ਼ਾ ਸਮੱਗਲਰ ਕਾਬੂ ਕੀਤੇ ਗਏ ਹਨ।
ਇਨ੍ਹਾਂ ਤੋਂ ਇਕ ਕਿੱਲੋ ਹੈਰੋਇਨ ਅਤੇ 4 ਪਿਸਤੌਲਾਂ ਬਰਾਮਦ ਕੀਤੀਆਂ ਗਈਆਂ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼-2 ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਨੇ ਦੱਸਿਆ ਕਿ 17 ਜੂਨ ਨੂੰ ਪੁਲਿਸ ਪਾਰਟੀ ਨੂੰ ਇਹ ਖ਼ਬਰ ਮਿਲੀ ਸੀ ਕਿ ਸੀ. ਜੇਲ੍ਹ ਵਿੱਚ ਬੰਦ 2 ਅਪਰਾਧੀਆਂ ਵੱਲੋਂ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਨਸ਼ੇ ਦਾ ਕਾਰੋਬਾਰ ਚਲਾਇਆ ਜਾ ਰਿਹਾ ਹੈ।
ਆਪ ਜੇਲ੍ਹ ਵਿੱਚ ਬੰਦ ਹੋਣ ਕਾਰਨ ਇਹ ਨਵੇਂ ਨੌਜਵਾਨਾਂ ਨੂੰ ਆਪਣੇ ਜਾਲ ਵਿੱਚ ਫ਼ਸਾ ਕੇ ਨਸ਼ਾ ਸਮਗਲਿੰਗ ਦਾ ਨੈਟਵਰਕ ਚਲਾ ਰਹੇ ਹਨ।
ਇਸੇ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਲੱਛਮਣ ਸਿੰਘ ਨਾਂਅ ਦੇ ਇਕ ਨੌਜਵਾਨ ਅਤੇ ਉਸਦੇ ਸਾਥੀ ਨੂੂੰ ਗ੍ਰਿਫ਼ਤਾਰ ਕਰਕੇ ਉਨ੍ਹਾਂਤੋਂ 1 ਕਿੱਲੋ ਹੈਰੋਇਨ ਅਤੇ 4 ਪਿਸਤੌਲਾਂ ਬਰਾਮਦ ਕੀਤੀਆਂ ਹਨ।
ਲੱਛਮਣ ਸਿੰਘ ਤੋਂ ਕੀਤੀ ਪੁੱਛਗਿੱਛ ਵਿੱਚ ਇਹ ਸਾਹਮਣੇ ਆਇਆ ਹੈ ਕਿ ਉਹ ਪਲੱਸ 2 ਪਾਸ ਹੈ ਪਰ ਕੋਈ ਕੰਮ ਨਾ ਮਿਲਣ ਕਾਰਨ ਉਹ ਸਮਗਲਿੰਗ ਦੇ ਕਾਰੋਬਾਰ ਨਾਲ ਜੁੜ ਗਿਆ।
ਇੰਸਪੈਕਟਰ ਜਰਨੈਲ ਸਿੰਘ ਅਨੁਸਾਰ ਜੇਲ੍ਹ ਵਿੱਚ ਬੰਦ ਦੋਹਾਂ ਅਪਰਾਧੀਆਂ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਇਸ ਮਾਮਲੇ ਦੇ ਹੋਰ ਪਹਿਲੂਆਂ ਦਾ ਖ਼ੁਲਾਸਾ ਹੋ ਸਕੇ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ