Friday, March 29, 2024

ਵਾਹਿਗੁਰੂ

spot_img
spot_img

ਜੈ ਇੰਦਰ ਕੌਰ ਨੇ ਮਿਉਂਸਪਲ ਕਾਰਪੋਰੇਸ਼ਨ ਦਿੱਲੀ ਚੋਣਾਂ ਲਈ ਭਾਜਪਾ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ

- Advertisement -

ਯੈੱਸ ਪੰਜਾਬ
ਪਟਿਆਲਾ/ਦਿੱਲੀ, 1 ਦਸੰਬਰ, 2022 –
ਜੱਟ ਮਹਾਸਭਾ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ, ਭਾਜਪਾ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੇ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਲਈ ਦਿੱਲੀ ਐਮਸੀਡੀ ਚੋਣਾਂ ਵਿੱਚ ਪ੍ਰਚਾਰ ਕੀਤਾ।

ਗ੍ਰੇਟਰ ਕੈਲਾਸ਼ ਵਾਰਡ ਨੰਬਰ 173 ਤੋਂ ਉਮੀਦਵਾਰ ਸ਼ਿਖਾ ਰਾਏ ਲਈ ਚੋਣ ਪ੍ਰਚਾਰ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, “ਦਿੱਲੀ ਵਾਸੀਆਂ ਦਾ ਮੂਡ ਸਾਫ਼ ਹੈ, ਉਹ ਆਮ ਆਦਮੀ ਪਾਰਟੀ ਦੇ ਝੂਠ ਅਤੇ ਧੋਖੇ ਤੋਂ ਅੱਕ ਚੁੱਕੇ ਹਨ ਅਤੇ ਵਿਕਾਸ ਕੇਂਦਰਿਤ ਪਾਰਟੀ ਭਾਵ ਭਾਜਪਾ ਨੂੰ ਵੋਟ ਦੇਣ ਲਈ ਤਿਆਰ ਹਨ।”

ਜੈ ਇੰਦਰ ਕੌਰ ਨੇ ਪੰਜਾਬ ‘ਚ ‘ਆਪ’ ਦੇ ਵਾਅਦਿਆਂ ਨੂੰ ਪੂਰਾ ਕਰਨ ‘ਚ ਨਾਕਾਮ ਰਹਿਣ ‘ਤੇ ਗੱਲ ਕਰਦਿਆਂ ਕਿਹਾ, ‘ਪੰਜਾਬ ਦੇ ਲੋਕ ਪਹਿਲਾਂ ਹੀ ਪੰਜਾਬ ‘ਚ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ‘ਤੇ ਪਛਤਾ ਰਹੇ ਹਨ। ਉਹ ਹਰ ਔਰਤ ਨੂੰ 1000 ਰੁਪਏ ਮਹੀਨਾ ਭੱਤਾ ਦੇਣ, ਭ੍ਰਿਸ਼ਟਾਚਾਰ ‘ਤੇ ਰੋਕ ਲਗਾਉਣ ਵਰਗੇ ਵੱਡੇ ਵਾਅਦੇ ਕਰਕੇ ਸੱਤਾ ‘ਚ ਆਏ ਸਨ, ਪਰ ਹੁਣ ਤੱਕ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੇ ਹਨ।”

ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ, “ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਇੰਨੀ ਮਾੜੀ ਹੋ ਚੁੱਕੀ ਹੈ ਕਿ ਪੰਜਾਬ ਵਿੱਚ ਦਿਨ-ਦਿਹਾੜੇ ਕਤਲ ਹੋ ਰਹੇ ਹਨ ਅਤੇ ਲੋਕ ਬੇਵੱਸ ਹੋ ਕੇ ਰਹਿ ਗਏ ਹਨ ਕਿਉਂਕਿ ਸਾਰੀ ਸਰਕਾਰ ਹੋਰ ਰਾਜਾਂ ਵਿੱਚ ਪਾਰਟੀ ਦੇ ਪ੍ਰਚਾਰ ਵਿੱਚ ਲੱਗੀ ਹੋਈ ਹੈ।”

ਪ੍ਰਧਾਨ ਮੰਤਰੀ ਮੋਦੀ ਵੱਲੋਂ ਸਿੱਖ ਭਾਈਚਾਰੇ ਲਈ ਚੁੱਕੇ ਗਏ ਹਾਂ-ਪੱਖੀ ਕਦਮਾਂ ਦੀ ਸ਼ਲਾਘਾ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, “ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਸਿੱਖ ਭਾਈਚਾਰੇ ਨਾਲ ਬਹੁਤ ਖਾਸ ਰਿਸ਼ਤਾ ਹੈ ਅਤੇ ਉਨ੍ਹਾਂ ਨੇ ਕਰਤਾਰਪੁਰ ਲਾਂਘਾ ਖੋਲ੍ਹਣ, ਛੋਟੇ ਸਾਹਿਬਜ਼ਾਦੇ ਦੀ ਸ਼ਹੀਦੀ ਨੂੰ ਬਾਲ ਵੀਰ ਦਿਵਸ ਵਜੋਂ ਮਨਾਉਣ ਅਤੇ ਹਾਲ ਹੀ ਵਿੱਚ ਹੇਮਕੁੰਟ ਸਾਹਿਬ ਰੋਪਵੇਅ ਦੇ ਕੰਮ ਦਾ ਉਦਘਾਟਨ ਕਰਨ ਵਰਗੇ ਕਈ ਸਿੱਖ ਪੱਖੀ ਪਹਿਲਕਦਮੀਆਂ ਕੀਤੀਆਂ ਹਨ।”

ਜੈ ਇੰਦਰ ਕੌਰ ਦੇ ਨਾਲ ਪਟਿਆਲਾ ਤੋਂ ਮੇਅਰ ਸੰਜੀਵ ਸ਼ਰਮਾ ਬਿੱਟੂ ਅਤੇ ਪ੍ਰਿਤਪਾਲ ਸਿੰਘ ਬਲੇਵਾਲ ਆਦਿ ਹੋਰ ਆਗੂ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...