- Advertisement -
ਯੈੱਸ ਪੰਜਾਬ
ਜਲੰਧਰ, 30 ਜੂਨ, 2022:
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਦੌਰਾਨ ਵੀਰਵਾਰ ਨੂੰ ‘ਆਮ ਆਦਮੀ ਪਾਰਟੀ’ ਦੇ ਵਿਧਾਇਕ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਨੂੰ ਡਿਪਟੀ ਸਪੀਕਰ ਚੁਣ ਲਿਆ ਗਿਆ।
ਸ੍ਰੀ ਜੈਕਿਸ਼ਨ ਸਿੰਘ ਰੋੜੀ ਦਾ ਡਿਪਟੀ ਸਪੀਕਰ ਦੇ ਅਹੁਦੇ ਲਈ ਨਾਂਅ ਵਿਧਾਕਿ ਪ੍ਰੋ: ਬਲਜਿੰਦਰ ਕੌਰ ਨੇ ਪੇਸ਼ ਕੀਤਾ ਜਦਕਿ ਇਸ ਦੀ ਤਾਈਦ ਵਿੱਤ ਮੰਤਰੀ ਸ: ਹਰਪਾਲ ਸਿੰਘ ਚੀਮਾ ਵੱਲੋਂ ਕੀਤੀ ਗਈ।
ਜ਼ਿਕਰਯੋਗ ਹੈ ਕਿ ਸ: ਰੋੜੀ ਲਕਾ ਗੜ੍ਹਸ਼ੰਕਰ ਤੋਂ ਦੂਜੀ ਵਾਰ ਵਿਧਾਇਕ ਚੁਣੇ ਗਏ ਹਨ।
ਉਨ੍ਹਾਂ ਦੀ ਚੋਣ ਨੂੰ ਸਪੀਕਰ ਵੱਲੋਂ ਪ੍ਰਵਾਨਗੀ ਦਿੱਤੇ ਜਾਣ ਤੋਂ ਬਾਅਦ ਸਦਨ ਦੇ ਮੈਂਬਰਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਸ੍ਰੀ ਜੈਕ੍ਰਿਸ਼ਨ ਸਿੰਘ ਰੋੜੀ ਨੂੰ ਡਿਪਟੀ ਸਪੀਕਰ ਦੀ ਕੁਰਸੀ ਤਕ ਲਿਜਾ ਕੇ ਬਿਠਾਇਆ।
- Advertisement -