Friday, March 29, 2024

ਵਾਹਿਗੁਰੂ

spot_img
spot_img

ਝੂਠ ਬੋਲਣਾ ਬੰਦ ਕਰੋ, ਕਾਂਗਰਸ ਦੇ ਚੋਣ ਮੈਨੀਫ਼ੈਸਟੋ ਅਤੇ ਖ਼ੇਤੀ ਬਿੱਲਾਂ ਦਾ ਕੋਈ ਵਾਹ-ਵਾਸਤਾ ਨਹੀਂ: ਕੈਪਟਨ ਦਾ ਅਕਾਲੀਆਂ ਨੂੰ ਜਵਾਬ

- Advertisement -

ਚੰਡੀਗੜ੍ਹ, 19 ਸਤੰਬਰ, 2020:

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਕਾਲੀਆਂ ਨੂੰ ਕਾਂਗਰਸ ਦੇ ਚੋਣ ਮਨੋਰਥ ਪੱਤਰ ਦੇ ਚੋਣਵੇਂ ਹਿੱਸੇ ਨੂੰ ਲੈ ਕੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਝੂਠ ਮਾਰਨ ਤੋਂ ਬਾਜ਼ ਆਉਣ ਲਈ ਆਖਿਆ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਦੇ ਮੈਨੀਫੈਸਟੋ ਦਾ ਕਿਸਾਨ ਵਿਰੋਧੀ ਕਦਮਾਂ ਨਾਲ ਦੂਰ ਦਾ ਵੀ ਕੋਈ ਵਾਸਤਾ ਨਹੀਂ ਹੈ ਅਤੇ ਇਨ੍ਹਾਂ ਕਦਮਾਂ ਨੂੰ ਹੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਪਣੇ ਅਮੀਰ ਕਾਰਪੋਰੇਟ ਮਿੱਤਰਾਂ ਦੇ ਹਿੱਤ ਪਾਲਣ ਲਈ ਗ਼ਰੀਬ ਕਿਸਾਨਾਂ ‘ਤੇ ਜਬਰੀ ਥੋਪਣ ਦੀ ਕੋਸ਼ਿਸ਼ ਕਰ ਰਹੀ ਹੈ।

ਇਸ ਮੁੱਦੇ ‘ਤੇ ਕਾਂਗਰਸ ਵਿਰੁੱਧ ਬੇਬੁਨਿਆਦ ਅਤੇ ਝੂਠੇ ਦੋਸ਼ ਲਾਉਣ ‘ਤੇ ਵਿਰੋਧੀ ਪਾਰਟੀਆਂ ਨੂੰ ਆੜੇ ਹੱਥੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੱਤਰਕਾਰਾਂ ਮੂਹਰੇ ਚੋਣ ਮਨੋਰਥ ਪੱਤਰ ਦੀਆਂ ਕਾਪੀਆਂ ਲਹਿਰਾਉਣ ਦੀ ਬਜਾਏ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਪਹਿਲਾਂ ਸਬੰਧਤ ਹਿੱਸਿਆਂ ਨੂੰ ਪੜ੍ਹਣ ਦਾ ਯਤਨ ਕਰਨਾ ਚਾਹੀਦਾ ਹੈ।

ਲੋਕ ਸਭਾ ਦੇ ਨਾਲ-ਨਾਲ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਚੋਣ ਮਨੋਰਥ ਪੱਤਰਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਕਿਧਰੇ ਵੀ ਅਜਿਹੀਆਂ ਤਬਦੀਲੀਆਂ ਲਿਆਉਣ ਦੀ ਗੱਲ ਨਹੀਂ ਕੀਤੀ ਜਿਹੋ ਜਿਹੀਆਂ ਤਬਦੀਲੀਆਂ ਕੇਂਦਰ ਸਰਕਾਰ ਮਾੜੇ ਇਰਾਦਿਆਂ ਵਾਲੇ ਬਿੱਲਾਂ ਰਾਹੀਂ ਮੁਲਕ ‘ਤੇ ਥੋਪਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਕਾਂਗਰਸ ਪਾਰਟੀ ਦੇ ਮੈਨੀਫੈਸਟੋ ਵਿੱਚ ਤਾਂ ਏ.ਪੀ.ਐਮ.ਸੀ. ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਦੀ ਗੱਲ ਸਪੱਸ਼ਟ ਰੂਪ ਨਾਲ ਕਹੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਹੋਰ ਵਧੇਰੇ ਫਾਇਦਾ ਮਿਲ ਸਕੇ।

ਸੂਬਾ ਕਾਂਗਰਸ ਦੇ ਸਾਲ-2017 ਦੇ ਮੈਨੀਫੈਸਟੋ ਵਿੱਚ ਇਹ ਦਰਜ ਹੈ ਕਿ ਏ.ਪੀ.ਐਮ.ਸੀ. ਐਕਟ ਨੂੰ ਘੱਟੋ-ਘੱਟ ਸਮਰਥਣ ਮੁੱਲ ਦੀ ਮੌਜੂਦਾ ਪ੍ਰਣਾਲੀ ਨਾਲ ਛੇੜਛਾੜ ਕੀਤੇ ਬਿਨਾਂ ਨਵਿਆਇਆ ਜਾਵੇਗਾ ਤਾਂ ਕਿ ਡਿਜੀਟਲ ਤਕਨਾਲੌਜੀ ਰਾਹੀਂ ਕੌਮੀ ਅਤੇ ਕੌਮਾਂਤਰੀ ਮੰਡੀ ਵਿੱਚ ਕਿਸਾਨਾਂ ਦੀ ਸਿੱਧੀ ਪਹੁੰਚ ਯਕੀਨੀ ਬਣਾਈ ਜਾ ਸਕੇ ਜਦਕਿ ਲੋਕ ਸਭਾ ਦੇ ਮੈਨੀਫੈਸਟੋ ਵਿੱਚ ਤਾਂ ਇਸ ਤੋਂ ਇਕ ਕਦਮ ਹੋਰ ਅੱਗੇ ਜਾਂਦਿਆਂ ਮੌਜੂਦਾ ਐਕਟ ਨੂੰ ਮਨਸੂਖ ਕਰ ਕੇ ਮੰਡੀਕਰਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਨਵੀਂ ਵਿਵਸਥਾ ਲਿਆਉਣ ਦੀ ਗੱਲ ਕੀਤੀ ਗਈ ਜਿਸ ਤਹਿਤ ਹਜ਼ਾਰਾਂ ਕਿਸਾਨ ਮੰਡੀਆਂ ਦੀ ਸਥਾਪਨਾ ਹੋਵੇਗੀ ਜਿਸ ਨਾਲ 2-3 ਕਿਲੋਮੀਟਰ ਦੇ ਦਾਇਰੇ ਵਿੱਚ ਕਿਸਾਨ ਸੌਖਿਆਂ ਹੀ ਪਹੁੰਚ ਕਰ ਸਕੇਗਾ। ਮੁੱਖ ਮੰਤਰੀ ਨੇ ਕਿਹਾ, ”ਸਿਰਫ ਮੂਰਖ ਜਾਂ ਝੂਠੇ ਲੋਕ ਹੀ ਇਸ ਤਰ੍ਹਾਂ ਦੀ ਵਿਆਖਿਆ ਕਰ ਸਕਦੇ ਹਨ ਕਿ ਕਾਂਗਰਸ ਨੇ ਏ.ਪੀ.ਐਮ.ਸੀ. ਐਕਟ ਨੂੰ ਖਤਮ ਕਰਨਾ ਸੀ।”

ਇਸ ਮੁੱਦੇ ‘ਤੇ ਲੋਕਾਂ ਨੂੰ ਗੁਮਰਾਹ ਕਰਨ ਦੇ ਕੋਝੇ ਯਤਨ ਕਰਨ ਲਈ ਅਕਾਲੀ ਦਲ ਅਤੇ ਆਪ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ, ”ਕਾਂਗਰਸ ਨੇ ਏ.ਪੀ.ਐਮ.ਸੀ. ਨੂੰ ਕੰਟ੍ਰੈਕਟ ਫਾਰਮਿੰਗ ਅਤੇ ਨਿੱਜੀ ਖਰੀਦ ਨਾਲ ਬਦਲਣ ਦੀ ਗੱਲ ਕਦੋਂ ਅਤੇ ਕਿੱਥੇ ਕੀਤੀ ਸੀ।”

ਉਨ੍ਹਾਂ ਕਿਹਾ ਕਿ ਕਾਂਗਰਸ ਦੇ ਚੋਣ ਮਨੋਰਥ ਪੱਤਰਾਂ ਵਿੱਚ ਤਾਂ ਸਪੱਸ਼ਟ ਤੌਰ ‘ਤੇ ਇਹ ਵਾਅਦਾ ਕੀਤਾ ਗਿਆ ਹੈ ਕਿ ਸੂਬਾ ਸਰਕਾਰ 48 ਘੰਟਿਆਂ ਵਿੱਚ ਅਨਾਜ ਚੁੱਕਣ ਅਤੇ ਅਨਾਜ ਖਰੀਦਣ ਦੇ ਤਿੰਨ ਦਿਨਾਂ ਦੇ ਅੰਦਰ-ਅੰਦਰ ਪ੍ਰਾਈਵੇਟ ਏਜੰਸੀਆਂ ਵੱਲੋਂ ਅਦਾਇਗੀ ਕੀਤੇ ਜਾਣ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਇੱਥੋਂ ਇਹ ਬਿਲਕੁਲ ਸਪੱਸ਼ਟ ਹੋ ਜਾਂਦਾ ਹੈ ਕਿ ਖਰੀਦ ਵਿਵਸਥਾ ਨੂੰ ਬਦਲਣ ਦਾ ਇਸ ਨਾਲ ਦੂਰ-ਨੇੜੇ ਦਾ ਵੀ ਕੋਈ ਵਾਸਤਾ ਨਹੀਂ ਜਦਕਿ ਦੂਜੇ ਪਾਸੇ ਕੇਂਦਰ ਸਰਕਾਰ ਨਵੇਂ ਬਿੱਲਾਂ ਰਾਹੀਂ ਅਜਿਹਾ ਕਰਨ ‘ਤੇ ਤੁਲੀ ਹੋਈ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਮੀਡੀਆ ਦੋਵੇਂ ਚੋਣ ਮਨੋਰਥ ਪੱਤਰਂ ਦੀ ਜਾਂਚ ਕੀਤੇ ਬਿਨਾਂ ਵੱਡੇ ਚਿਹਰਿਆਂ ਵਜੋਂ ਬਾਦਲਾਂ ਅਤੇ ਭਾਜਪਾ ਨੇਤਾਂਵਾਂ ਦੇ ਬਿਆਨ ਲੈ ਰਿਹਾ ਹੈ ਜਦਕਿ ਦੋਵੇਂ ਮੈਨੀਫੈਸਟੋ ਨੂੰ ਜਾਂਚਣ ਦੀ ਲੋੜ ਨਹੀਂ ਸਮਝੀ ਜਾ ਰਹੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਲ 2019 ਦੀਆਂ ਲੋਕ ਸਭਾ ਚੋਣਾਂ ਦੇ ਮੈਨੀਫੈਸਟੋ ਵਿੱਚ ਬਹੁਤ ਸਾਰੇ ਕਿਸਾਨ-ਪੱਖੀ ਵਾਅਦੇ ਦਰਜ ਹਨ ਜਿਨ੍ਹਾਂ ਵਿੱਚ ਕਰਜਾ ਮੁਆਫੀ ਤੋਂ ਲੈ ਕੇ ਕਰਜੇ ਤੋਂ ਮੁਕਤੀ ਦੇ ਨਾਲ-ਨਾਲ ਛੋਟੇ, ਸੀਮਾਂਤ ਅਤੇ ਬੇਜ਼ਮੀਨੇ ਕਿਸਾਨਾਂ ਦੇ ਵਿਕਾਸ ਲਈ ਕੌਮੀ ਕਮੀਸ਼ਨ, ਜ਼ਰੂਰੀ ਖੇਤੀ ਵਸਤਾਂ ‘ਤੇ ਸਬਸਿਡੀ ਅਤੇ ਕਿਸਾਨ ਬਜਟ ਦਾ ਜ਼ਿਕਰ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,”ਵਾਕਾਂ ਨੂੰ ਚੁਣਨਾ ਤੇ ਗਲਤ ਢੰਗ ਨਾਲ ਪੇਸ਼ ਕਰਨਾ ਇਕ ਕਲਾ ਹੈ ਜਿਸ ਵਿੱਚ ਭਾਜਪਾ ਵਾਲੇ ਉਸਤਾਦ ਹਨ ਅਤੇ ਹੁਣ ਅਕਾਲੀ ਵੀ ਰੀਸ ਕਰਦੇ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਆਮ ਆਦਮੀ ਪਾਰਟੀ ਦਾ ਸਬੰਧ ਹੈ ਇਨ੍ਹਾਂ ਕੋਲ ਕੋਈ ਢੰਗ ਦਾ ਮੁੱਦਾ ਨਾ ਹੋਣ ਕਰਕੇ ਆਪ ਲੀਡਰ ਵੀ ਹੁਣ ਅਕਾਲੀ ਦਲ ਦੀ ਨਕਲ ਕਰਦੇ ਹੋਏ ਕਿਸੇ ਮੁੱਦੇ ਨੂੰ ਸਮਝਣ ਜਾਂ ਤੱਥ ਜਾਂਚਣ ਤੋਂ ਬਿਨਾਂ ਹੀ ਸੂਬਾ ਸਰਕਾਰ ਦੀ ਆਲੋਚਨਾ ਕਰਨ ਲੱਗ ਪੈਂਦੇ ਹਨ।


ਇਸ ਨੂੰ ਵੀ ਪੜ੍ਹੋ:
ਖ਼ੇਤੀ ਆਰਡੀਨੈਂਸਾਂ ’ਤੇ ਅਕਾਲੀ ਦਲ ਦਾ ਮੋੜਾ: ਬਹੁਤ ਦੇਰ ਕੀ ਮੇਹਰਬਾਂ ਆਤੇ ਆਤੇ – ਐੱਚ.ਐੱਸ.ਬਾਵਾ



ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...