Thursday, April 25, 2024

ਵਾਹਿਗੁਰੂ

spot_img
spot_img

ਝੂਠ ਬੋਲ ਰਹੇ ਹਨ ਸੁਖ਼ਬੀਰ ਬਾਦਲ, ਖ਼ੁਦ ਹੀ ਸਨ ‘ਆਪ’ ਦੀ ਪੰਜਾਬ ਵਿੱਚ ਸਰਕਾਰ ਬਣਨ ਤੋਂ ਰੋਕਣ ਵਾਲੇ ਗਠਜੋੜ ਦੇ ਸੂਤਰਧਾਰ: ਹਰਪਾਲ ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਅਕਤੂਬਰ, 2021:
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਆਰਐਸਐਸ ਦੀ ਮਦਦ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣਾਏ ਜਾਣ ਸਬੰਧੀ ਕੀਤੇ ਖੁਲਾਸੇ ’ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ, ‘‘ਸੁਖਬੀਰ ਸਿੰਘ ਬਾਦਲ ਨੇ ਅੱਧਾ ਸੱਚ ਹੀ ਬੋਲਿਆ ਹੈ ਅਤੇ ਪੂਰਾ ਸੱਚ ਨਹੀਂ ਬੋਲਿਆ, ਜਦਕਿ ਹਰ ਕੋਈ ਜਾਣਦਾ ਹੈ ਕੇ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਆਉਣ ਤੋਂ ਰੋਕਣ ਲਈ ਕੈਪਟਨ-ਕਾਂਗਰਸ, ਭਾਜਪਾ-ਆਰਐਸਐਸ ਅਤੇ ਬਾਦਲ ਪਰਿਵਾਰ ਨਾਪਾਕ ਗੱਠਜੋੜ ਬਣਾਇਆ ਸੀ ਜਿਸ ਦੇ ਸੂਤਰਧਾਰ ਖੁਦ ਸੁਖਬੀਰ ਸਿੰਘ ਬਾਦਲ ਖੁਦ ਸਨ।’’

ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਜ਼ੁਬਾਨ ਤੋਂ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦਾ ਭਾਜਪਾ ਤੇ ਆਰ.ਐਸ.ਐਸ ਨਾਲ ਮਿਲੀਭੁਗਤ ਦਾ ਪੂਰਾ ਸੱਚ ਨਹੀਂ ਬੋਲਿਆ ਗਿਆ, ਕਿਉਂਕਿ ਸੁਖਬੀਰ ਸਿੰਘ ਬਾਦਲ ਅਤੇ ਸਮੁੱਚਾ ਅਕਾਲੀ ਦਲ ਬਾਦਲ ਵੀ ਤਾਂ ਭਾਜਪਾ ਤੇ ਆਰ.ਐਸ.ਐਸ ਨਾਲ ਸਾਂਝ ਪਾ ਕੇ ਪੰਜਾਬ ਦੀ ਰਾਜਸੱਤਾ ’ਤੇ ਕਾਬਜ ਹੁੰਦਾ ਰਿਹਾ ਹੈ।

ਪੰਜਾਬ ਦੀਆਂ ਪਿਛਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਸੁਖਬੀਰ ਬਾਦਲ ਨੂੰ ਪੂਰਾ ਸੱਚ ਬੋਲਣਾ ਚਾਹੀਦਾ ਹੈ ਕਿ ਭਾਜਪਾ ਅਤੇ ਆਰਐਸਐਸ ਦੀ ਤਰਾਂ ਅਕਾਲੀ ਦਲ ਬਾਦਲ ਨੇ ਆਪਣੇ ਵਰਕਰਾਂ ਰਾਹੀਂ ਕਾਂਗਰਸ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਵੋਟਾਂ ਪਵਾਈਆਂ ਸਨ। ਪਰ ਇਹ ਅਜਿਹਾ ਸੱਚ ਬੋਲਣ ਲਈ ਜ਼ਿੰਦਾ ਜ਼ਮੀਰ ਦੀ ਜ਼ਰੂਰਤ ਹੁੰਦੀ ਹੈ, ਜਿਸ ਨੂੰ ਸੱਤਾ ਦੇ ਲਾਲਚ ਵਿਚ ਅਤੇ ਪੈਸੇ ਦੀ ਭੁੱਖ ਵਿਚ ਬਹੁਤ ਪਹਿਲਾਂ ਹੀ ਗਿਰਵੀ ਰੱਖ ਦਿੱਤਾ ਗਿਆ ਸੀ।

ਹਰਪਾਲ ਸਿੰਘ ਚੀਮਾ ਨੇ ਸੁਖਬੀਰ ਸਿੰਘ ਬਾਦਲ ਨੂੰ ਸਵਾਲ ਪੁੱਛਿਆ ਕਿ ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਨੂੰ ਜਿਤਾਉਣ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ ਨੂੰ ਜਤਾਉਣ ਲਈ ਰਵਨੀਤ ਸਿੰਘ ਬਿੱਟੂ ਵੱਲੋਂ ਚੋਣ ਲੜਨਾ ਇਸੇ ਗਠਜੋੜ ਦਾ ਸਾਂਝਾ ਫੈਸਲਾ ਨਹੀਂ ਸੀ ?

ਹਰਾਪਲ ਸਿੰਘ ਚੀਮਾ ਨੇ ਦੋਸ਼ ਲਾਇਆ, ‘‘ਅਕਾਲੀ ਦਲ ਬਾਦਲ, ਕਾਂਗਰਸ ਅਤੇ ਕੈਪਟਨ ਅਮਰਿੰਦਰ ਸਿੰਘ ਭਾਰਤੀ ਜਨਤਾ ਪਾਰਟੀ ਤੇ ਆਰਐਸਐਸ ਅੱਜ ਵੀ ਮਿਲੀਭੁਗਤ ਕਰਕੇ ਚੱਲ ਰਹੇ ਹਨ, ਤਾਂ ਜੋ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਰਾਜਸੱਤਾ ਤੋਂ ਦੂਰ ਰੱਖਿਆ ਜਾਵੇ, ਜਿਸ ਦੀ ਉਦਾਹਰਨ ਇਹ ਪਾਰਟੀਆਂ 2017 ਦੀਆਂ ਚੋਣਾ ਵੇਲੇ ਪੇਸ਼ ਕਰ ਚੁੱਕੀਆਂ ਹਨ।’’

ਉਨ੍ਹਾਂ ਕਿਹਾ ਕਿ ਕੈਪਟਨ ਤੇ ਸੁਖਬੀਰ ਸਮੇਤ ਭਾਜਪਾ ਤੇ ਆਰ.ਐਸ.ਐਸ ਨਹੀਂ ਚਾਹੁੰਦੇ ਕਿ ਪੰਜਾਬ ਦੇ ਆਮ ਲੋਕਾਂ ਦੇ ਧੀਆਂ ਪੁੱਤ ਸਰਕਾਰ ਬਣਾ ਕੇ ਆਪਣੇ ਮਸਲੇ ਹੱਲ ਕਰਨ। ਇਹ ਨਹੀਂ ਚਾਹੁੰਦੇ ਕਿ ਆਮ ਲੋਕਾਂ ਦੇ ਬੱਚੇ ਚੰਗੀ ਪੜ੍ਹਾਈ, ਚੰਗਾ ਇਲਾਜ ਹਾਸਲ ਕਰ ਸਕਣ। ਭਾਈ-ਭਤੀਜਾਵਾਦ ਅਤੇ ਭ੍ਰਿਸ਼ਟਾਚਾਰ ਤੋਂ ਮੁਕਤ ਲੋਕ ਸੇਵਕ ਸਰਕਾਰ ਦਾ ਅਨੰਦ ਮਾਣ ਸਕਣ, ਕਿਉਂਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਇਹਨਾਂ ਦਾ ਮਾਫੀਆ ਰਾਜ ਖ਼ਤਮ ਹੋ ਜਾਵੇਗਾ ਜੋ 75:25 ਦੀ ਹਿੱਸੇਦਾਰੀ ਨਾਲ ਚੱਲਦਾ ਹੈ। ਜਿਸ ਦੀ ਪੁਸ਼ਟੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਈ ਵਾਰ ਕਰ ਚੁੱਕੇ ਹਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ, ਕੈਪਟਨ ਅਤੇ ਬਾਦਲਾਂ ਦੀ ਭਾਜਪਾ ਤੇ ਆਰ.ਐਸ.ਐਸ ਮਿਲੀਭੁਗਤ ਜੱਗ ਜਾਹਰ ਹੋ ਚੁੱਕੀ ਹੈ ਅਤੇ ਇਨਾਂ ਸਾਰਿਆਂ ਦਾ ਰਿਮੋਰਟ ਕੰਟਰੋਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥ ਵਿੱਚ ਹੈ। ਇਸ ਲਈ ਪੰਜਾਬ ਦੇ ਲੋਕ 2022 ਦੀਆਂ ਚੋਣਾਂ ਮੌਕੇ ਇਸ ਨਾਪਾਕ ਜੁੰਡਲੀ ਅਤੇ ਇਸ ਝੂਠ ਦਾ ਸ਼ਿਕਾਰ ਨਹੀਂ ਹੋਣਗੇ ਅਤੇ ਆਮ ਆਦਮੀ ਪਾਰਟੀ ਨੂੰ ਮੌਕਾ ਦੇਣਗੇ।

‘ਆਪ’ ਆਗੂ ਨੇ ਕਿਹਾ ਕਿ ਕਾਂਗਰਸ ਦੇ ਮੌਜ਼ੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਕੈਪਟਨ ਅਮਰਿੰਦਰ ਸਿੰਘ ਦੀ ਰਾਹ ’ਤੇ ਚੱਲ ਕੇ ਨਰਿੰਦਰ ਮੋਦੀ ਨਾਲ ਡੀਲ ਕਰ ਚੁੱਕੇ ਹਨ। ਇਸ ਦਾ ਸਬੂਤ ਉਦੋਂ ਮਿਲਿਆ ਜਦੋਂ ਅੱਧੇ ਪੰਜਾਬ ਨੂੰ ਬੀ.ਐਸ.ਐਫ਼ ਦੇ ਜਰੀਏ ਨਰਿੰਦਰ ਮੋਦੀ ਦੇ ਹਵਾਲੇ ਕਰ ਦਿੱਤਾ ਸੀ, ਕਿਉਂਕਿ ਨਰਿੰਦਰ ਮੋਦੀ ਜਾਣਦੇ ਹਨ ਕਿ ਭਾਜਪਾ ਦਾ ਪੰਜਾਬ ਵਿੱਚ ਕੋਈ ਆਧਾਰ ਨਹੀਂ ਹੈ। ਇਸ ਲਈ ਉਸ ਨੇ ਕਾਂਗਰਸ ਦੇ ਮੁੱਖ ਮੰਤਰੀਆਂ ਰਾਹੀਂ ਪੰਜਾਬ ਨੂੰ ਆਪਣੇ ਕਬਜੇ ਵਿੱਚ ਰੱਖਣ ਕੰਮ ਕੀਤਾ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਜਾਂਦੇ ਪਿਆਰ ਕਾਰਨ ਨਰਿੰਦਰ ਮੋਦੀ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਘਬਰਾ ਗਈਆਂ ਹਨ। ਇਸ ਲਈ ਨਰਿੰਦਰ ਮੋਦੀ ਨੇ ਕਾਂਗਰਸ, ਕੈਪਟਨ, ਬਾਦਲ, ਬਸਪਾ ਦਾ ਗੱਠਜੋੜ ਕੀਤਾ ਤਾਂ ਜੋ ‘ਆਪ’ ਨੂੰ ਪੰਜਾਬ ਦੀ ਰਾਜਸੱਤਾ ਵਿੱਚ ਆਉਣ ਤੋਂ ਰੋਕਿਆ ਜਾਵੇ।

ਇਸ ਮੌਕੇ ਹਰਪਾਲ ਸਿੰਘ ਚੀਮਾ ਨਾਲ ਪਾਰਟੀ ਦੇ ਬੁਲਾਰੇ ਜਗਤਾਰ ਸਿੰਘ ਸੰਘੇੜਾ ਅਤੇ ਗੋਬਿੰਦਰ ਮਿੱਤਲ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...