Wednesday, April 24, 2024

ਵਾਹਿਗੁਰੂ

spot_img
spot_img

ਝੋਨੇ ਦੀ ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇਗੀ ਕੈਪਟਨ ਸਰਕਾਰ

- Advertisement -

ਚੰਡੀਗੜ੍ਹ, 13 ਨਵੰਬਰ, 2019:

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਪੰਜਾਬ ਸਰਕਾਰ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਗੈਰ-ਬਾਸਮਤੀ ਝੋਨਾ ਲਾਉਣ ਵਾਲੇ ਪੰਜ ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਬਦਲੇ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਮਿਲੇਗਾ।

ਉਨ੍ਹਾਂ ਦੱਸਿਆ ਕਿ ਇਸ ਮੁਆਵਜ਼ੇ ਦਾ ਹੱਕਦਾਰ ਉਹ ਕਿਸਾਨ ਹੋਵੇਗਾ ਜਿਸ ਕੋਲ ਆਪਣੇ, ਪਤਨੀ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਨਾਂ ‘ਤੇ ਕੁੱਲ 5 ਏਕੜ ਤੱਕ ਹੀ ਜ਼ਮੀਨ ਦੀ ਮਾਲਕੀ ਹੈ ਅਤੇ ਇਸ ਜ਼ਮੀਨ ਜਾਂ ਇਸ ਦੇ ਕਿਸੇ ਹਿੱਸੇ ਵਿੱਚ ਗੈਰ-ਬਾਸਮਤੀ ਝੋਨੇ ਦੀ ਖੇਤੀ ਕਰਦਾ ਹੋਵੇ ਤੇ ਖੇਤ ਦੇ ਕਿਸੇ ਵੀ ਹਿੱਸੇ ਵਿੱਚ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਈ ਹੋਵੇ।

ਇਹ ਮੁਆਵਜ਼ਾ ਹਾਸਲ ਕਰਨ ਸਬੰਧੀ ਵਿਸਥਾਰ ਵਿੱਚ ਦੱਸਦਿਆਂ ਸ੍ਰੀ ਪੰਨੂੰ ਨੇ ਦੱਸਿਆ ਕਿ ਉਕਤ ਸ਼ਰਤਾਂ ਪੂਰੀਆਂ ਕਰਦੇ ਕਿਸਾਨ ਪਰਿਵਾਰ ਦੇ ਮੁਖੀ ਵੱਲੋਂ ਪਿੰਡ ਦੀ ਪੰਚਾਇਤ ਕੋਲ ਉਪਲਬਧ ਸਵੈ-ਘੋਸ਼ਣਾ ਪੱਤਰ ਵਿੱਚ ਮੰਗੀ ਗਈ ਜਾਣਕਾਰੀ ਭਰ ਕੇ 30 ਨਵੰਬਰ, 2019 ਤੱਕ ਪੰਚਾਇਤ ਨੂੰ ਦਿੱਤੀ ਜਾਵੇ ਜਿਸ ਦੀ ਤਸਦੀਕ ਕਰਨ ਉਪਰੰਤ ਮੁਆਵਜ਼ੇ ਦੀ ਰਾਸ਼ੀ ਯੋਗ ਕਿਸਾਨ ਦੇ ਖਾਤੇ ਵਿੱਚ ਆਵੇਗੀ।

ਇਸ ਮੌਕੇ ਸ੍ਰੀ ਪੰਨੂੰ ਨੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਝੋਨੇ ਦੀ ਰਹਿੰਦ-ਖੂੰਹਦ ਨੂੰ ਬਿਲਕੁਲ ਅੱਗ ਨਾ ਲਾਉਣ ਕਿਉਂਕਿ ਅਜਿਹਾ ਕਰਨਾ ਸਿੱਧੇ ਤੌਰ ‘ਤੇ ਸੁਪਰੀਮ ਕੋਰਟ ਦੇ ਉਲੰਘਣਾ ਹੈ ਅਤੇ ਇਹ ਕਦਮ ਚੁੱਕਣ ਵਾਲੇ ਕਿਸਾਨਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,184FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...