Saturday, April 20, 2024

ਵਾਹਿਗੁਰੂ

spot_img
spot_img

ਟਕਰਾਅ ਦਾ ਰਾਹ ਛੱਡ ਕੇ ਪੰਜਾਬ ’ਚ ਮਾਲ ਗੱਡੀਆਂ ਦੀਆਂ ਸੇਵਾਵਾਂ ਤੁਰੰਤ ਬਹਾਲ ਕੀਤੀਆਂ ਜਾਣ: ਸੁਖ਼ਬੀਰ ਬਾਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਅਕਤੂਬਰ, 2020:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਕਿ ਪੰਜਾਬ ਵਿਚ ਮਾਲ ਗੱਡੀਆਂ ਦੀ ਆਮਦ ‘ਤੇ ਰੋਕ ਲਾਉਣ ਨਾਲ ਇਸ ਸੰਵੇਦਨਸ਼ੀਲ ਸਰਹੱਦੀ ਸੂਬੇ ਦੇ ਅਰਥਚਾਰੇ ਵਿਚ ਖੜੋਤ ਆਉਣ ਅਤੇ ਅਰਥਚਾਰਾ ਤਬਾਹ ਹੋਣ ਦਾ ਖਦਸ਼ਾ ਹੈ ਜਦਕਿ ਇਸ ਨਾਲ ਆਮ ਲੋਕਾਂ ਨੂੰ ਬੇਅੰਤ ਮੁਸ਼ਕਿਲਾਂ ਦਾ ਸਾਮਹਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਇਸ ਰਵੱਈਆ ਵਿਚੋਂ ਬੇਲੋੜੇ ਤੇ ਬਦਸ਼ਗਨੇ ਟਕਰਾਅ ਦੀ ਬਦਬੂ ਆ ਰਹੀ ਹੈ ਜੋ ਕਿਸੇ ਦੇ ਵੀ ਹਿੱਤ ਵਿਚ ਨਹੀਂ ਹੈ।

ਸ੍ਰੀ ਬਾਦਲ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਸੂਬੇ ਲਈ ਮਾਲ ਗੱਡੀਆਂ ਦੀਆਂ ਸੇਵਾਵਾਂ ਆਮ ਵਾਂਗ ਬਹਾਲ ਕੀਤੀਆਂ ਜਾਣ। ਉਹਨਾਂ ਕਿਹਾ ਕਿ ਪੰਜਾਬ ਵਿਚ ਮਾਲ ਗੱਡੀਆਂ ਦੀ ਆਮਦ ‘ਤੇ ਪਾਬੰਦੀ ਵਿਚ ਵਾਧਾ ਕਰਨ ਦੇ ਫੈਸਲੇ ਨਾਲ ਸੂਬੇ ਵਿਚ ਸਾਰਾ ਉਦਯੋਗ ਤੇ ਵਪਾਰ ਤਬਾਹ ਹੋ ਜਾਵੇਗਾ ਤੇ ਖੇਤੀਬਾੜੀ ਨੂੰ ਵੀ ਨੁਕਸਾਨ ਪੁੱਜੇਗਾ। ਉਹਨਾਂ ਕਿਹਾ ਕਿ ਇਹ ਫੈਸਲਾ ਤੁਰੰਤ ਖਾਰਜ ਕਰਨ ਦੀ ਲੋੜ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਦੇਸ਼ ਭਗਤ ਤੇ ਸ਼ਾਂਤੀ ਪਸੰਦ ਲੋਕਾਂ ਨੂੰ ਲੋਕਤੰਤਰੀ ਹੱਕ ਮੰਗੇ ਜਾਣ ਦੀ ਸਜ਼ਾ ਨਾ ਦਿੱਤੀ ਜਾਵੇ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਿਹੜੀਆਂ ਰੇਲ ਪਟੜੀਆਂ ‘ਤੇ ਰੇਲਾਂ ਚਲੱਣੀਆਂ ਹਨ, ਉਹ ਖੁੱਲ੍ਹੀਆਂ ਹਨ ਅਤੇ ਵਰਤੋਂ ਯੋਗ ਹਨ। ਉਹਨਾਂ ਕਿਹਾ ਕਿ ਮਾਲ ਗੱਡੀਆਂ ਦੀਆਂ ਸੇਵਾਵਾਂ ‘ਤੇ ਇਸ ਤਰੀਕੇ ਪਾਬੰਦੀ ਲਾਉਣ ਦਾ ਕੋਈ ਆਧਾਰ ਨਹੀਂ ਹੈ ਤੇ ਇਹ ਸੇਵਾਵਾਂ ਤੁਰੰਤ ਬਹਾਲ ਹੋਣੀਆਂ ਚਾਹੀਦੀਆਂ ਹਨ।

ਸ੍ਰੀ ਬਾਦਲ ਨੇ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਟਕਰਾਅ ਦੇ ਰਾਹ ਚਲ ਕੇ ਨਿਪਟਣ ਦਾ ਜ਼ੋਰਦਾਰ ਵਿਰੋਧ ਕੀਤਾ ਤੇ ਕਿਹਾ ਕਿ ਇਸ ਨਾਲ ਇਥੇ ਸ਼ਾਂਤੀ ਤੇ ਆਰਥਿਕ ਤੇ ਸਮਾਜਿਕ ਸਥਿਰਤਾ ‘ਤੇ ਚਿਰ ਕਾਲੀ ਮਾਰੂ ਅਸਰ ਪੈ ਸਕਦਾ ਹੈ। ਉਹਨਾਂ ਕਿਹਾ ਕਿ ਟਕਰਾਅ ਸਾਡੇ ਸਾਰਿਆਂ ਲਈ ਨੁਕਸਾਨਦਾਇਕ ਹੈ ਤੇ ਇਹ ਦੇਸ਼ ਲਈ ਹਾਨੀਕਾਰਕ ਹੈ।

ਸ੍ਰੀ ਬਾਦਲ ਨੇ ਇਹ ਵੀ ਕਿਹਾ ਕਿ ਭਾਰਤ ਸਰਕਾਰ ਨੂੰ ਮਸਲੇ ਦੇ ਹੱਲ ਲਈ ਗੱਲਬਾਤ ਦਾ ਰਾਹ ਚੁਣਨਾ ਚਾਹੀਦਾ ਹੈ ਤੇ ਇਸ ਸਬੰਧ ਵਿਚ ਕਿਸਾਨਾਂ ਦੇ ਤੌਖਲੇ ਦੂਰ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਲੋਕਤੰਤਰ ਵਿਚ ਲੋਕ ਮੰਗਾਂ ਤੇ ਸੰਘਰਸ਼ਾਂ ਨਾਲ ਸਿਰਫ ਗੱਲਬਾਤ ਰਾਹੀਂ ਹੀ ਨਿਪਟਿਆ ਜਾ ਸਕਦਾ ਹੈ। ਉਹਨਾਂ ਚੌਕਸ ਕੀਤਾ ਕਿ ਲੋਕਾਂ ਦੀਆਂ ਮੰਗਾਂ ਤੇ ਰੋਹ ਦਾ ਜਵਾਬ ਬਦਲਾਖੋਰੀ ਨਾਲ ਦੇਣ ਨਾਲ ਮਸਲਾ ਹੱਲ ਹੋਣ ਦੀ ਥਾਂ ਉਲਟਾ ਹੋਰ ਉਲਝ ਜਾਂਦਾ ਹੈ।

ਸ੍ਰੀ ਬਾਦਲ ਨੇ ਆਸ ਪ੍ਰਗਟ ਕੀਤੀ ਕਿ ਕਿਸਾਨ ਜਥੇਬੰਦੀਆਂ ਵੀ ਸੂਬੇ ਦੇ ਲੋਕਾਂ ਦੀਆਂ ਜ਼ਰੂਰਤਾਂ ਦਾ ਖਿਆਲ ਰੱਖਣੀਆਂ ਅਤੇ ਸੂਬੇ ਦੀਆਂ ਜ਼ਰੂਰੀ ਸੇਵਾਵਾਂ ਵਿਚ ਵਿਘਨ ਨਹੀਂ ਪਾਉਣਗੀਆਂ ਤੇ ਇਸ ਤਰੀਕੇ ਆਮ ਪੰਜਾਬੀਆਂ ਖਾਸ ਤੌਰ ‘ਤੇ ਗਰੀਬਾਂ ਨੂੰ ਮੁਸ਼ਕਿਲਾਂ ਨਹੀਂ ਆਉਣ ਦੇਣਗੀਆਂ। ਉਹਨਾਂ ਕਿਹਾ ਕਿ ਪੰਜਾਬ ਸਾਡਾ ਸਭ ਦਾ ਹੈ, ਇਸਦੀ ਭਲਾਈ ਤੇ ਤਰੱਕੀ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...