Friday, March 29, 2024

ਵਾਹਿਗੁਰੂ

spot_img
spot_img

ਟਰਾਂਸਪੋਰਟ ਮੰਤਰੀ ਨੇ ਅੰਮਿ੍ਤਸਰ ਪਹੁੰਚ ਕੇ ਮਿੰਨੀ ਬੱਸ ਅਪਰੇਟਰਾਂ ਦੀ ਹੜਤਾਲ ਖਤਮ ਕਰਵਾਈ

- Advertisement -

ਯੈੱਸ ਪੰਜਾਬ
ਚੰਡੀਗੜ੍ਹ/ਅੰਮਿ੍ਤਸਰ, 19 ਮਈ, 2022 –
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸ਼ਾਮ ਅੰਮਿ੍ਤਸਰ ਬੱਸ ਅੱਡੇ ਉਤੇ ਪਹੁੰਚ ਕੇ ਇੱਥੇ ਬੈਠੇ ਮਿੰਨੀ ਬੱਸ ਅਪਰੇਟਰਾਂ ਦੀ ਹੜਤਾਲ ਖਤਮ ਕਰਵਾਈ। ਉਨ੍ਹਾਂ ਬੱਸ ਮਾਲਕਾਂ ਨਾਲ ਕੀਤੀ ਗੱਲਬਾਤ ਵਿੱਚ ਸਪੱਸ਼ਟ ਕੀਤਾ ਕਿ ਤੁਹਾਡੀਆਂ ਬੱਸਾਂ ਦੇ ਪਰਮਿਟ ਮਾਣਯੋਗ ਹਾਈਕੋਰਟ ਨੇ ਰੱਦ ਕੀਤੇ ਹਨ ਅਤੇ ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਵੀ ਕੋਈ ਰਾਹਤ ਨਹੀਂ ਦਿੱਤੀ, ਸੋ ਅਜਿਹੇ ਵਿਚ ਸਰਕਾਰ ਵੱਲੋਂ ਪਰਮਿਟ ਬਹਾਲ ਕਰਨਾ ਮੁਮਕਿਨ ਨਹੀਂ ਹੈ।

ਉਨ੍ਹਾਂ ਬੱਸ ਮਾਲਕਾਂ ਨੂੰ ਭਰੋਸਾ ਦਿੱਤਾ ਕਿ ਫਿਰ ਵੀ ਪੰਜਾਬ ਸਰਕਾਰ ਤੁਹਾਡੇ ਨਾਲ ਹੈ ਅਤੇ ਮੈਂ ਖੁਦ ਚਾਹੁੰਦਾ ਹਾਂ ਕਿ ਤਹਾਡਾ ਰੋਜ਼ਗਾਰ ਪ੍ਭਾਵਿਤ ਨਾ ਹੋਵੇ ਅਤੇ ਤੁਸੀਂ ਆਮ ਦੀ ਤਰ੍ਹਾਂ ਲੋਕਾਂ ਦੀ ਸੇਵਾ ਕਰਦੇ ਰਹੋ।

ਉਨ੍ਹਾਂ ਕਿਹਾ ਕਿ ਉਹ ਤੁਹਾਡੀਆਂ ਮੰਗਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਗੰਭੀਰਤਾ ਨਾਲ ਵਿਚਾਰਨਗੇ ਅਤੇ ਇਸ ਬਾਬਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨਾਲ ਵੀ ਵਿਚਾਰ ਚਰਚਾ ਕਰਨਗੇ। ਜਿਸ ਤਰ੍ਹਾਂ ਵੀ ਸੰਭਵ ਹੋੋਇਆ ਤੁਹਾਡੀ ਸਹਾਇਤਾ ਕੀਤੀ ਜਾਵੇਗੀ। ਬੱਸ ਮਾਲਕਾਂ ਨੇ ਮੰਤਰੀ ਦੇ ਭਰੋਸੇ ਮਗਰੋਂ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ ਅਤੇ ਕੈਬਨਿਟ ਮੰਤਰੀ ਵੱਲੋਂ ਵਿਖਾਈ ਸੁਹਿਰਦਤਾ ਲਈ ਧੰਨਵਾਦ ਕੀਤਾ।

ਇਸ ਮਗਰੋਂ ਸ. ਲਾਲਜੀਤ ਸਿੰਘ ਭੁੱਲਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਵਾਹਿਗੁਰੂ ਅੱਗੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...