Friday, April 26, 2024

ਵਾਹਿਗੁਰੂ

spot_img
spot_img

ਟਰੈਂਡਸੈੱਟਰ ਗਿੱਪੀ ਗਰੇਵਾਲ ਨੇ ਆਪਣੀ ਨਵੀਂ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਦਾ ਕੀਤਾ ਐਲਾਨ; 16 ਪੋਸਟਰ ਇਕੱਠੇ ਸ਼ੇਅਰ ਕੀਤੇ

- Advertisement -

ਯੈੱਸ ਪੰਜਾਬ
ਚੰਡੀਗੜ੍ਹ, ਦਸੰਬਰ, 1, 2021 –
ਫਿਲਮ ‘ਵਾਰਨਿੰਗ’ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ, ਹੰਬਲ ਮੋਸ਼ਨ ਪਿਕਚਰਜ਼ ਨੇ ਗਿੱਪੀ ਗਰੇਵਾਲ ਦੁਆਰਾ ਨਿਰਦੇਸ਼ਿਤ ਅਤੇ ਨਿਰਮਿਤ ਆਪਣੀ ਸਭ ਤੋਂ ਵਿਲੱਖਣ ਨਵੀਂ ਫਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਦਾ ਐਲਾਨ ਕੀਤਾ। ਫਿਲਮ ਦਾ ਨਿਰਮਾਣ ਹੰਬਲ ਮੋਸ਼ਨ ਪਿਕਚਰਜ਼ ਨੇ ਪੂਜਾ ਐਂਟਰਟੇਨਮੈਂਟ ਅਤੇ ਓਮਜੀ ਸਟਾਰ ਸਟੂਡੀਓਜ਼ ਦੇ ਸਹਿਯੋਗ ਨਾਲ ਕੀਤਾ ਗਿਆ ਹੈ।

ਅੱਜ ਇਸ ਫਿਲਮ ਦੇ ਸਾਰੇ ਕਲਾਕਾਰਾਂ ਨੇ ਨਾ ਸਿਰਫ ਇਸ ਫਿਲਮ ਦੇ ਪੋਸਟਰ ਨੂੰ ਆਪਣੇ ਆਪਣੇ ਡਿਜੀਟਲ ਪਲੇਟਫਾਰਮ ‘ਤੇ ਦਰਸ਼ਕਾਂ ਨਾਲ ਸਾਂਝਾ ਕੀਤਾ, ਬਲਕਿ ਇਹ ਦੱਸਣ ਦਾ ਇੱਕ ਤਰੀਕਾ ਵੀ ਸੀ ਕਿ ਇਸ ਫਿਲਮ ਵਿੱਚ ਕਿਹੜੇ-ਕਿਹੜੇ ਕਲਾਕਾਰ ਮੌਜੂਦ ਹਨ। ਸ਼ਾਵਾ ਨੀ ਗਿਰਧਾਰੀ ਲਾਲ ਦੀ ਕਹਾਣੀ ਗਿਪੀ ਗਰੇਵਾਲ ਤੇ ਰਾਣਾ ਰਣਬੀਰ ਨੇ ਮਿਲ ਕੇ ਲਿਖੀ ਹੈ। ਇਸ ਫਿਲਮ ਵਿੱਚ ਪੰਜਾਬੀ ਫਿਲਮ ਜਗਤ ਦੀਆਂ ਸੱਤ ਅਦਾਕਾਰਾਂ ਨੀਰੂ ਬਾਜਵਾ, ਯਾਮਿਨੀ ਗੌਤਮ, ਹਿਮਾਂਸ਼ੀ ਖੁਰਾਣਾ, ਸੁਰੀਲੀ ਗੌਤਮ, ਤਨੁ ਗਰੇਵਾਲ, ਸਾਰਾ ਗੁਰਪਾਲ ਅਤੇ ਪਾਯਲ ਰਾਜਪੂਤ ਨੂੰ ਪੇਸ਼ ਕਰ ਕੇ ਇੱਕ ਨਾਵਾਂ ਇਤਿਹਾਸ ਰਚਿਆ ਹੈ।

ਸਤਿੰਦਰ ਸਰਤਾਜ ਅਤੇ ਹੈਪੀ ਰਾਏਕੋਟੀ ਦੁਆਰਾ ਲਿਖੇ ਗੀਤਾਂ ਵਿੱਚ ਜਤਿੰਦਰ ਸ਼ਾਹ ਨੇ ਆਪਣੇ ਸੰਗੀਤ ਦਾ ਤੱਤ ਰਲਾਇਆ ਹੈ। ਫਿਲਮ ਨੂੰ ਰੋਹਿਤ ਧੀਮਾਨ ਵਿਜ਼ੂਅਲ ਪ੍ਰਮੋਸ਼ਨਜ਼, ਹੈਸ਼ਟੈਗ # ਸਟੂਡੀਓਜ਼ ਦੁਆਰਾ ਸੰਪਾਦਿਤ ਕੀਤਾ ਗਿਆ ਹੈ। ਫਿਲਮ ਦੇ ਕਾਰਜਕਾਰੀ ਨਿਰਮਾਤਾ ਭਾਨਾ ਐਲ.ਏ ਅਤੇ ਲਾਈਨ ਨਿਰਮਾਤਾ ਹਰਦੀਪ ਦੁੱਲਟ ਹਨ ਅਤੇ ਪ੍ਰੋਜੈਕਟ ਹੈੱਡ ਵਿਨੋਦ ਅਸਵਾਲ ਹਨ।

ਗਿੱਪੀ ਗਰੇਵਾਲ ਨੇ ਕਿਹਾ, “ਵਾਰਨਿੰਗ ਫਿਲਮ ਵਿੱਚ ਸਾਡੀ ਮਿਹਨਤ ਲਈ ਦਰਸ਼ਕ ਸਾਡੀ ਬੇਅੰਤ ਪ੍ਰਸ਼ੰਸਾ ਕਰ ਰਹੇ ਹਨ, ਸਾਰੀ ਟੀਮ ਸਾਰਿਆਂ ਦੇ ਆਸ਼ੀਰਵਾਦ ਲਈ ਧੰਨਵਾਦੀ ਹੈ। ਇਸ ਵਾਰ ਅਸੀਂ ਇੱਕ ਬਿਲਕੁਲ ਨਵੇਂ ਸੰਕਲਪ ਅਤੇ ਕਹਾਣੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਾਂਗੇ, ਅੱਜ ਤਕ ਇਹ ਕਦੀ ਨਹੀਂ ਹੋਇਆ ਕੇ ਕਿਸੀ ਫਿਲਮ ਵਿੱਚ ਇੱਕ ਜਾਂ ਦੋ ਨਹੀਂ ਬਲਕਿ ਸੱਤ ਅਭਿਨੇਤਰੀਆਂ ਮੁੱਖ ਭੂਮਿਕਾ ਵਿੱਚ ਸ਼ਾਮਿਲ ਹੋਣ ਅਤੇ ਸਾਨੂੰ ਉਮੀਦ ਹੈ ਕਿ ਹਰ ਕੋਈ ਇਸਨੂੰ ਪਸੰਦ ਕਰੇਗਾ।

ਓਮਜੀ ਸਟਾਰ ਸਟੂਡੀਓਜ਼ ਦੇ ਨਿਰਦੇਸ਼ਕ ਮੁਨੀਸ਼ ਸਾਹਨੀ ਨੇ ਕਿਹਾ, “ਅਸੀਂ ਪੰਜਾਬ ਵਿੱਚ ਬਹੁਤ ਸਾਰੀਆਂ ਫਿਲਮਾਂ ਦਾ ਨਿਰਮਾਣ ਅਤੇ ਵੰਡ ਕੀਤਾ ਹੈ ਪਰ ਇਸ ਵਾਰ ਦਾ ਪ੍ਰੋਜੈਕਟ ਬਹੁਤ ਵੱਖਰਾ ਹੈ ਕਿਉਂਕਿ ਇੱਕ ਫਿਲਮ ਵਿੱਚ ਪੰਜਾਬੀ ਇੰਡਸਟਰੀ ਦੀਆਂ ਸੱਤ ਖੂਬਸੂਰਤ ਅਭਿਨੇਤਰੀਆਂ ਨੂੰ ਪੇਸ਼ ਕਰਨਾ ਆਪਣੇ ਆਪ ਵਿੱਚ ਇੱਕ ਵੱਡੀ ਗੱਲ ਹੈ। ਜੋ ਕਿ ਪਹਿਲਾਂ ਕਦੇ ਕਿਸੇ ਪੰਜਾਬੀ ਫਿਲਮ ਵਿੱਚ ਨਹੀਂ ਕੀਤਾ ਗਿਆ, ਇਹ ਫਿਲਮ ਸਾਲ ਦੀ ਸਭ ਤੋਂ ਵੱਡੀ ਰਿਲੀਜ਼ ਹੋਣ ਜਾ ਰਹੀ ਹੈ ਅਤੇ ਸਕਾਰਾਤਮਕ ਤੌਰ ‘ਤੇ ਇੱਕ ਬੈਂਚਮਾਰਕ ਸਥਾਪਤ ਕਰੇਗੀ।

‘ਸ਼ਾਵਾ ਨੀ ਗਿਰਧਾਰੀ ਲਾਲ’ ਥੋੜੜੇ ਨਜ਼ਦੀਕੀ ਸਿਨੇਮਾ ਘਰਾਂ ਵਿੱਚ 17 ਦਸੰਬਰ 2021 ਨੂੰ ਦਸਤਕ ਦੇਣ ਆ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...