Wednesday, April 24, 2024

ਵਾਹਿਗੁਰੂ

spot_img
spot_img

ਟਰੈਕਟਰ ਮਾਰਚ ਦੌਰਾਨ ਅਮਨ ਤੇ ਭਾਈਚਾਰਕ ਸਾਂਝ ਦਾ ਮਾਹੌਲ ਕਿਸਾਨਾਂ ਲਈ ਜਿੱਤ ਦਾ ਰਾਹ ਪੱਧਰਾ ਕਰੇਗਾ: ਸੁਖ਼ਬੀਰ ਬਾਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 25 ਜਨਵਰੀ, 2021:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਇਕੇ ਕਿਹਾ ਕਿ ਕਿਸਾਨ ਮਾਰਚ ਦੌਰਾਨ ਅਮਨ ਤੇ ਭਾਈਚਾਰਕ ਸਾਂਝ ਦਾ ਮਾਹੌਲ ਬਾਡੇ ਕਿਸਾਨਾਂ ਲਈ ਮਹਾਨ ਜਿੱਤ ਦਾ ਰਾਹ ਪੱਧਰਾ ਕਰੇਗਾ। ਉਹਨਾਂ ਕਿਹਾÇ ਕ ਉਹਨਾਂ ਨੁੰ ਪੂਰਾ ਵਿਸ਼ਵਾਸ ਹੈ ਕਿ ਇਹ ਪੂਰਨ ਤੌਰ ’ਤੇ ਸ਼ਾਂਤੀਪੂਰਨ ਮਾਰਚ ਰਹੇਗਾ।

ਉਹਨਾਂ ਕਿਹਾ ਕਿ ਸ਼ਾਂਤੀ ਹਰ ਕਿਸੇ ਦੀ ਉਚ ਤਰਜੀਹ ਹੈ ਤੇ ਕਿਸਾਨ ਸੰਘਰਸ਼ ਵਿਚ ਸ਼ਾਮਲ ਲੋਕਾਂ ਨੈ ਹੁਣ ਤੱਕ ਵਿਖਾ ਦਿੱਤਾ ਹੈ ਕਿ ਉਹਨਾਂ ਨਾਲੋਂ ਵੱਧ ਅਨੁਸ਼ਾਸਤ ਕੋਈ ਨਹੀਂ ਹੈ। ਉਹਨਾਂ ਕਿਹਾ ਕਿ ਇਸ ਸਦਕਾ ਇਹ ਲਹਿਰ ਇਤਿਹਾਸ ਵਿਚ ਸਭ ਤੋਂ ਵਿਲੱਖਣ ਲੋਕਤੰਤਰੀ ਮੌਕਾ ਬਣ ਗਿਆ ਹੈ।

ਉਹਨਾਂ ਕਿਹਾ ਕਿ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਪਿਛਲੇ ਦੋ ਮਹੀਨਿਆਂ ਤੋਂ ਜ਼ਿਆਦਾ ਸ਼ਾਂਤੀਪੂਰਨ ਤਰੀਕੇ ਨਾਲ ਤੇ ਬਿਨਾਂ ਕਿਸੇ ਭੜਕਾਹਟ ਤੇ ਸਾਜ਼ਿਸ਼ਾਂ ਦੀ ਪਰਵਾਹ ਕੀਤਿਆਂ ਬਗੈਰ ਸ਼ਾਂਤੀਪੂਰਨ ਤਰੀਕੇ ਨਾਲ ਡਟੇ ਹੋਏ ਹਨ। ਉਹਨਾਂ ਕਿਹਾ ਕਿ ਇਸ ਲਹਿਰ ਵਿਚ ਹਰ ਕੋਈ ਸ਼ਾਮਲ ਹੋ ਰਿਹਾ ਹੈ ਤੇ ਸਾਰੇ ਪੰਜਾਬੀਆਂ ਸਿਰ ਇਸਦਾ ਸਿਹਰਾ ਬੱਝਦਾ ਹੈ।

ਸ੍ਰੀ ਬਾਦਲ ਨੇ ਭਾਰਤ ਸਰਕਾਰ ਨੁੰ ਅਪੀਲ ਕੀਤੀ ਕਿ ਉਹ ਪੁਲਿਸ ਤੇ ਕਾਨੁੰਨ ਲਾਗੂ ਕਰਨ ਵਾਲੀਆਂ ਹੋਰ ਏਜੰਸੀਆਂ ਨੂੰ ਹਦਾਇਤ ਦੇਵੇ ਕਿ ਉਹ ਕੱਲ੍ਹ ਕਿਸਾਨ ਮਾਰਚ ਨਾਲ ਅਤਿ ਸੰਵਦੇਨਸ਼ੀਲਤਾਂ ਤੇ ਸੰਜਮ ਨਾਲ ਪੇਸ਼ ਆਉਣ।

ਸ੍ਰੀ ਬਾਦਲ ਨੇ ਕਿਹਾ ਕਿ ਉਹਨਾਂ ਨੇ ਪਾਰਟੀ ਵਰਕਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਕੱਲ੍ਹ ਮਾਰਚ ਦੌਰਾਨ ਅਮਨ ਦੇ ਪਹਿਰੇਦਾਨ ਬਣ ਕੇ ਕੰਮ ਕਰਨ।

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਦਾ ਖਾਸ ਤੌਰ ’ਤੇ ਪੰਜਾਬ ਵਿਚ ਮੁਦੱਈ ਰਿਹਾ ਹੈ। ਉਹਨਾਂ ਕਿਹਾ ਕਿ ਪਾਰਟੀ ਦਾ ਹਰ ਵਰਕਰ ਆਪਣੇ ਆਪ ਸ਼ਾਂਤੀ ਦਾ ਸੈਨਿਕ ਬਣ ਕੇ ਜ਼ਿੰਮੇਵਾਰੀ ਨਿਭਾ ਰਿਹਾ ਹੈ।

ਸ੍ਰੀ ਬਾਦਲ ਨੇ ਕਿਹਾ ਕਿ ਕੱਲ੍ਹ ਦੇ ਮਾਰਚ ਵਿਚ ਸ਼ਾਂਤੀਪੂਰਨ ਤਰੀਕੇ ਵਿਵਹਾਰ ਅਸਲ ਵਿਚ ਲੋਕਤੰਤਰੀ ਭਾਵਨਾ ਤੇ ਅਨੁਸ਼ਾਸ਼ਨ ਦੀ ਜਿੱਤ ਹੋਵੇਗੀ ਜੋ ਕਿ ਕਿਸਾਨਾਂ ਵੱਲੋਂ ਪਿਛਲੇ ਦੋ ਮਹੀਨਿਆਂ ਤੋਂ ਵਿਖਾਇਆ ਜਾ ਰਿਹਾ ਹੈ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...