Friday, April 26, 2024

ਵਾਹਿਗੁਰੂ

spot_img
spot_img

ਟੈਕਸ ਅਤੇ ਪੂਰੇ ਦਸਤਾਵੇਜ਼ਾਂ ਤੋਂ ਬਿਨਾਂ ਕਿਸੇ ਵੀ ਬੱਸ ਨੂੰ ਸੜਕ ‘ਤੇ ਚੱਲਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ, 38 ਅਣਅਧਿਕਾਰਤ ਪ੍ਰਾਈਵੇਟ ਬੱਸਾਂ ਕੀਤੀਆਂ ਜ਼ਬਤ: ਰਾਜਾ ਵੜਿੰਗ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਅਕਤੂਬਰ, 2021:
ਪੰਜਾਬ ਟਰਾਂਸਪੋਰਟ ਵਿਭਾਗ ਨੇ ਬੱਸ ਸਵਾਰੀਆਂ ਨੂੰ ਬਿਹਤਰ ਸਫ਼ਰ ਸਹੂਲਤਾਂ ਪ੍ਰਦਾਨ ਕਰਨ ਲਈ ਸੂਬੇ ਦੇ ਆਵਾਜਾਈ ਖੇਤਰ ਵਿੱਚ ਵਧੇਰੇ ਕੁਸ਼ਲਤਾ ਲਿਆਉਣ ਦੇ ਉਦੇਸ਼ ਨਾਲ ਅੱਜ ਟੈਕਸ ਚੋਰੀ, ਅਧੂਰੇ ਦਸਤਾਵੇਜ਼ਾਂ ਅਤੇ ਗ਼ੈਰ-ਕਾਨੂੰਨੀ ਪਰਮਿਟਾਂ ‘ਤੇ ਬੱਸਾਂ ਚਲਾਉਣ ਵਾਲੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਵਿਰੁੱਧ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਅੱਠ ਜ਼ਿਲ੍ਹਿਆਂ ਵਿੱਚ 38 ਬੱਸਾਂ ਜ਼ਬਤ ਕੀਤੀਆਂ ਅਤੇ ਇੱਕ ਬੱਸ ਦਾ ਚਲਾਨ ਕੱਟਿਆ।

ਚੈਕਿੰਗ ਮੁਹਿੰਮ ਦੌਰਾਨ ਅੱਜ ਰਿਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਗੁਰਦਾਸਪੁਰ ਦੇ ਚੈਕਿੰਗ ਦਸਤੇ ਨੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 5 ਬੱਸਾਂ ਜ਼ਬਤ ਕੀਤੀਆਂ, ਜਿਨ੍ਹਾਂ ਵਿੱਚ ਨਿਊ ਦੀਪ ਬੱਸ ਸਰਵਿਸ, ਦਾਲਮ ਅਤੇ ਬਾਬਾ ਨੰਦ ਬੱਸ ਸਰਵਿਸ ਦੀ ਇੱਕ-ਇੱਕ ਬੱਸ ਅਤੇ ਰਾਜਧਾਨੀ ਬੱਸ ਸਰਵਿਸ ਦੀਆਂ ਦੋ ਬੱਸਾਂ ਸ਼ਾਮਲ ਹਨ ਜਦਕਿ ਆਰ.ਟੀ.ਏ. ਫ਼ਿਰੋਜ਼ਪੁਰ ਵੱਲੋਂ ਚਾਰ ਬੱਸਾਂ ਜ਼ਬਤ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਨਿਊ ਬੱਸ ਸਰਵਿਸ ਦੀਆਂ ਦੋ ਬੱਸਾਂ ਅਤੇ ਰਾਜ ਬਸ ਸਰਵਿਸ ਤੇ ਟੂਰਿਸਟ ਬੱਸ ਦੀ ਇੱਕ-ਇੱਕ ਬੱਸ ਸ਼ਾਮਲ ਹੈ।

ਇਸੇ ਤਰ੍ਹਾਂ, ਆਰ.ਟੀ.ਏ. ਐਸ.ਏ.ਐਸ. ਨਗਰ ਵੱਲੋਂ ਚਾਰ ਸੈਲਾਨੀ ਬੱਸਾਂ ਜ਼ਬਤ ਕੀਤੀਆਂ ਹਨ, ਜਿਨ੍ਹਾਂ ਵਿੱਚ ਦੋ ਬੱਸਾਂ ਅਸ਼ੋਕਾ ਟੂਰਿਸਟ ਕੰਪਨੀਆਂ ਅਤੇ ਇੱਕ-ਇੱਕ ਬੱਸ ਸਾਹਿਬਾ ਟੂਰਿਸਟ ਅਤੇ ਵੈਸ਼ਨੋ ਯਾਤਰਾ ਕੰਪਨੀ ਦੀ ਸ਼ਾਮਲ ਹੈ। ਆਰ.ਟੀ.ਏ. ਸੰਗਰੂਰ ਵੱਲੋਂ ਨਿਯਮਾਂ ਦੀ ਉਲੰਘਣਾ ਤਹਿਤ ਆਰਬਿਟ ਐਵੀਏਸ਼ਨ ਕੰਪਨੀ ਦੀ ਇੱਕ ਬੱਸ ਜ਼ਬਤ ਕੀਤੀ ਗਈ।

ਇਸੇ ਤਰ੍ਹਾਂ ਆਰ.ਟੀ.ਏ. ਫ਼ਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਡਿਪੂ ਦੇ ਜਨਰਲ ਮੈਨੇਜਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਂਝੇ ਤੌਰ ‘ਤੇ ਕੀਤੀ ਗਈ ਚੈਕਿੰਗ ਦੌਰਾਨ ਸੱਤ ਬੱਸਾਂ ਦੇ ਕਾਗ਼ਜ਼ਾਤ ਚੈਕ ਕੀਤੇ ਗਏ ਅਤੇ ਆਰਬਿਟ ਐਵੀਏਸ਼ਨ ਦੀਆਂ ਤਿੰਨ, ਨਿਊ ਦੀਪ ਦੀ ਇੱਕ, ਫ਼ਤਹਿ ਬਸ ਸਰਵਿਸ ਦੀ ਇੱਕ ਅਤੇ ਨਾਰਧਰਨ ਬੱਸ ਸਰਵਿਸ ਦੀ ਇੱਕ ਬੱਸ ਕਬਜ਼ੇ ਵਿੱਚ ਲਈ ਗਈ ਜਦਕਿ ਨਾਰਧਰਨ ਬੱਸ ਦੀ ਇੱਕ ਬੱਸ ਦਾ ਚਲਾਨ ਕੱਟਿਆ ਗਿਆ।

ਇਸੇ ਤਰ੍ਹਾਂ, ਆਰ.ਟੀ.ਏ. ਅੰਮ੍ਰਿਤਸਰ ਦੇ ਚੈਕਿੰਗ ਦਸਤੇ ਨੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਲਈ ਚਾਰ ਬੱਸਾਂ ਜ਼ਬਤ ਕੀਤੀਆਂ, ਜਿਨ੍ਹਾਂ ਵਿੱਚ ਨਿਊ ਦੀਪ ਸਰਵਿਸ, ਗੋਬਿੰਦ, ਭੁਪਿੰਦਰ ਬੱਸ ਸਰਵਿਸ ਅਤੇ ਮਾਲਵਾ ਬੱਸ ਸਰਵਿਸ ਦੀ ਇੱਕ-ਇੱਕ ਬੱਸ ਸ਼ਾਮਲ ਹੈ, ਜਦਕਿ ਆਰ.ਟੀ.ਏ. ਹੁਸ਼ਿਆਰਪੁਰ ਵੱਲੋਂ ਦੋ ਮਿੰਨੀ ਬੱਸਾਂ, ਛੇ ਟੂਰਿਸਟ ਬੱਸਾਂ ਅਤੇ ਇੱਕ ਸਕੂਲ ਬੱਸ ਸਣੇ ਕੁੱਲ ਨੌਂ ਬੱਸਾਂ ਜ਼ਬਤ ਕੀਤੀਆਂ ਗਈਆਂ। ਇਸੇ ਤਰ੍ਹਾਂ ਆਰ.ਟੀ.ਏ. ਬਠਿੰਡਾ ਨੇ ਪੰਜ ਬੱਸਾਂ ਜ਼ਬਤ ਕੀਤੀਆਂ ਹਨ, ਜਿਨ੍ਹਾਂ ਵਿੱਚ ਨਿਊ ਦੀਪ ਦੀਆਂ ਦੋ ਬੱਸਾਂ ਅਤੇ ਡੱਬਵਾਲੀ, ਰਾਜਧਾਨੀ ਅਤੇ ਖੱਟੜਾ ਬੱਸ ਸੇਵਾ ਦੀ ਇੱਕ-ਇੱਕ ਬੱਸ ਸ਼ਾਮਲ ਹੈ।

ਇਸੇ ਦੌਰਾਨ, ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਵਧੇਰੇ ਰੁਝੇਵਿਆਂ ਵਾਲੇ ਰੂਟਾਂ ‘ਤੇ ਲੋੜੀਂਦੀ ਗਿਣਤੀ ਵਿੱਚ ਬੱਸਾਂ ਚਲਾਉਣ ਦੇ ਨਾਲ-ਨਾਲ ਬਿਹਤਰ ਸਫ਼ਰ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਚੈਕਿੰਗ ਮੁਹਿੰਮ ਦਾ ਉਦੇਸ਼ ਪ੍ਰਾਈਵੇਟ ਬੱਸ ਆਪ੍ਰੇਟਰਾਂ ਵੱਲੋਂ ਟੈਕਸ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਹੈ, ਜਿਹੜੇ ਕਿ ਹੁਣ ਤੱਕ ਬੇਪਰਵਾਹ ਘੁੰਮ ਰਹੇ ਸਨ।

ਸ੍ਰੀ ਰਾਜਾ ਵੜਿੰਗ ਨੇ ਦੱਸਿਆ ਕਿ ਇਹ ਮੁਹਿੰਮ ਆਪਣੇ ਫੈਸਲਾਕੁੰਨ ਅੰਤ ਤੱਕ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਹੁਣ ਤੱਕ ਬਿਨਾਂ ਟੈਕਸ ਤੇ ਦਸਤਾਵੇਜ਼ਾਂ ਤੋਂ ਇਲਾਵਾ ਗ਼ੈਰ-ਕਾਨੂੰਨੀ ਪਰਮਿਟਾਂ ਨਾਲ ਚੱਲ ਰਹੀਆਂ 296 ਬੱਸਾਂ ਨੂੰ ਜ਼ਬਤ ਕੀਤਾ ਗਿਆ ਹੈ ਅਤੇ ਟਰਾਂਸਪੋਰਟ ਵਿਭਾਗ ਨੇ ਟੈਕਸ ਅਤੇ ਜੁਰਮਾਨੇ ਵਜੋਂ 4.29 ਕਰੋੜ ਰੁਪਏ ਦੀ ਵੱਡੀ ਰਕਮ ਵਸੂਲੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...