Saturday, April 20, 2024

ਵਾਹਿਗੁਰੂ

spot_img
spot_img

ਡਾ. ਓਬਰਾਏ ਵੱਲੋਂ ਸੁਲਤਾਨਪੁਰ ਲੋਧੀ ‘ਚ ਨਿਵੇਕਲਾ ਜੋੜਾ ਘਰ ਤਿਆਰ, 2.5 ਲੱਖ ਜੋੜਾ ਹਵਾਈ ਚੱਪਲਾਂ ਦਾ ਹੋਵੇਗਾ ਪ੍ਰਬੰਧ

- Advertisement -

ਅੰਮ੍ਰਿਤਸਰ, 12 ਅਕਤੂਬਰ, 2019:
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲਦਿਲੀ ਕਾਰਨ ਅੰਤਰਰਾਸ਼ਟਰੀ ਪੱਧਰ ਤੇ ਇੱਕ ਵੱਖਰੀ ਪਛਾਣ ਬਣਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐੱਸ.ਪੀ. ਸਿੰਘ ਉਬਰਾਏ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੌਰਾਨ ਪੰਜਾਬ ਸਰਕਾਰ ਦੇ ਸਹਿਯੋਗ ਇੱਕ ਨਿਵੇਕਲਾ ਜੋੜਾ ਘਰ ਤਿਅਾਰ ਕੀਤਾ ਜਾ ਰਿਹਾ ਹੈ। ਜਿਸ ‘ਚ ਦਰਸ਼ਨ ਕਰਨ ਅਾਉਣ ਵਾਲੀਅਾਂ ਸੰਗਤਾਂ ਲਈ 2.5 ਲੱਖ ਹਵਾਈ ਚੱਪਲਾਂ ਦੇ ਜੋੜਿਅਾਂ ਦਾ ਪ੍ਰਬੰਧ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਆਉਣ ਵਾਲੀਆਂ ਸੰਗਤਾਂ ਦੀ ਸੁਰੱਖਿਆ ਦੇ ਪ੍ਰਬੰਧ ਲਈ ਵਿਸ਼ੇਸ਼ ਤੌਰ ਤੇ ਤਾਇਨਾਤ ਆਈ.ਜੀ. ਨੌਨਿਹਾਲ ਸਿੰਘ ਵੱਲੋਂ ਡਾ. ਓਬਰਾਏ ਨਾਲ ਇੱਕ ਵਿਸ਼ੇਸ਼ ਮੀਟਿੰਗ ਕਰਨ ਉਪਰੰਤ ਬਣਾਏ ਜਾ ਰਹੇ ਇਸ ਵਿਸ਼ੇਸ਼ ਜੋੜਾ ਘਰ ਅੰਦਰ ਵੱਖ-ਵੱਖ ਅਕਾਰ ਦੀਆਂ 2.5 ਲੱਖ ਜੋੜਾ ਮਿਅਾਰੀ ਕਿਸਮ ਦੀਅਾਂ ਹਵਾਈ ਚੱਪਲਾਂ ਦਾ ਰੱਖਿਅਾ ਜਾਵੇਗਾ|

ਜਿਸ ਵਿਚ ਮਰਦਾਂ,ਔਰਤਾਂ ਤੇ ਬੱਚਿਆਂ ਲਈ ਚੱਪਲਾਂ ਦੇ ਵੱਖ- ਵੱਖ ਰੰਗ ਮੌਜੂਦ ਹੋਣਗੇ। ਉਨ੍ਹਾਂ ਦੱਸਿਆ ਕਿ ਸੁਲਤਾਨਪੁਰ ਲੋਧੀ ਦੇ ਮੁੱਖ ਗੁਰਦੁਆਰਾ ਸਾਹਿਬ ਵਿਖੇ 2 ਲੱਖ ਜੋੜਾ ਰੱਖਿਆ ਜਾਵੇਗਾ ਜਦ ਕਿ ਸ਼ਹਿਰ ਅੰਦਰ ਮੌਜੂਦ ਬਾਕੀ ਗੁਰਦੁਆਰਿਆਂ ਅੰਦਰ 2000 ਤੋਂ ਲੈ ਕੇ 5000 ਤੱਕ ਚੱਪਲਾਂ ਦੇ ਜੋੜੇ ਰੱਖਣ ਦਾ ਫ਼ੈਸਲਾ ਹੋਇਅਾ ਹੈ।

ਉਨ੍ਹਾਂ ਦੱਸਿਆ ਕਿ ਡਾ. ਓਬਰਾਏ ਦੇ ਇਸ ਵਿਸ਼ੇਸ਼ ਤੇ ਨਿਵੇਕਲੇ ਉਪਰਾਲੇ ਸਦਕਾ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ‘ਚ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਉਣ ਆ ਰਹੀਆਂ ਸੰਗਤਾਂ ਨੂੰ ਵੱਡੀ ਸਹੂਲਤ ਮਿਲੇਗੀ ਕਿਉਂਕਿ ਇਸ ਨਾਲ ਸੰਗਤਾਂ ਨੂੰ ਵਾਰ-ਵਾਰ ਆਪਣੇ ਜੋੜੇ ਜਮ੍ਹਾਂ ਕਰਵਾਉਣ ਜਾਂ ਵਾਪਸ ਲੈਣ ਦੀ ਲੋੜ ਨਹੀਂ ਪਵੇਗੀ।

ਸਮਾਗਮਾਂ ਦੌਰਾਨ ਪਹੁੰਚਣ ਵਾਲੀ ਸੰਗਤ ਪ੍ਰਸ਼ਾਸਨ ਵੱਲੋਂ ਬਾਹਰ ਵਾਰ ਤਿਆਰ ਕੀਤੇ ਗਏ ਵੱਡੇ ਜੋੜਾ ਘਰ ਅੰਦਰ ਆਪਣਾ ਨਿੱਜੀ ਜੋੜਾ ਇੱਕ ਵਾਰ ਜਮ੍ਹਾਂ ਕਰਵਾ ਕੇ ਸਰਬੱਤ ਦਾ ਭਲਾ ਟਰੱਸਟ ਵੱਲੋਂ ਉੱਥੇ ਰੱਖੇ ਜੋੜੇ ਬਿਨਾਂ ਕਿਸੇ ਪਰਚੀ ਤੋਂ ਲੈ ਕੇ ਸ਼ਹਿਰ ਦੇ ਕਿਸੇ ਵੀ ਗੁਰਦੁਆਰਾ ਸਾਹਿਬ ਵਿਖੇ ਦਰਸ਼ਨ ਕਰਨ ਜਾ ਸਕਦੇ ਹਨ, ਕਿਸੇ ਵੀ ਗੁਰਦੁਆਰਾ ਸਾਹਿਬ ਵਿਖੇ ਜੋੜਾ ਬਦਲ ਵੀ ਸਕਦੇ ਹਨ ਅਤੇ ਵਾਪਸੀ ਸਮੇਂ ਮੁੱਖ ਜੋੜਾ ਘਰ ਤੋਂ ਅਾਪਣਾ ਜੋੜਾ ਪ੍ਰਾਪਤ ਕਰ ਸਕਦੇ ਹਨ।

ਟਰੱਸਟ ਵੱਲੋਂ ਦਿੱਤੀ ਜਾਣ ਵਾਲੀ ਇਸ ਸਹੂਲਤ ਨਾਲ ਜਿੱਥੇ ਸਮੇਂ ਦੀ ਬਹੁਤ ਬਚਤ ਹੋਵੇਗੀ ਉੱਥੇ ਹੀ ਸੰਗਤ ਦਾ ਬੇਲੋੜੀ ਖ਼ੱਜਲ ਖ਼ੁਆਰੀ ਤੋਂ ਵੀ ਬਚਾ ਹੋਵੇਗਾ। ਡਾ. ਓਬਰਾਏ ਵੱਲੋਂ ਖ੍ਰੀਦੇ ਗਏ ਜੋੜਿਅਾਂ ਤੇ ਉਨ੍ਹਾਂ ਦਾ 70 ਲੱਖ ਰੁਪਏ ਤੋਂ ਵੱਧ ਖਰਚਾ ਅਾਇਅਾ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ.ਓਬਰਾਏ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੋਲ੍ਹੀਆਂ ਜਾ ਰਹੀਆਂ 50 ਮਿਆਰੀ ਤੇ ਕਿਫ਼ਾਇਤੀ ਕਲੀਨੀਕਲ ਲੈਬਾਰਟਰੀਆਂ ਤੇ ਡਾਇਗਨੋਜ਼ ਸੈਂਟਰਾਂ ਦੀ ਲੜੀ ਤਹਿਤ ਗੁਰਪੁਰਬ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪਹਿਲੀ ਲੈਬਾਰਟਰੀ ਦੀ ਸੇਵਾ ਗੁਰਦੁਆਰਾ ਹੱਟ ਸਾਹਿਬ ਵਿਖੇ ਸ਼ੁਰੂ ਕੀਤੀ ਜਾ ਰਹੀ ਹੈ।

ਜਦ ਕਿ ਟਰੱਸਟ ਵੱਲੋਂ ਅਪਣੇ ਪੱਧਰ ਤੇ ਪਹਿਲਾਂ ਹੀ ਚਲਾਈਅਾਂ ਜਾ ਰਹੀਆਂ 10 ਲੈਬਾਰਟਰੀਅਾਂ ‘ਚੋ ਟੈਸਟ ਕਰਵਾ ਕੇ ਹਜ਼ਾਰਾਂ ਹੀ ਲੋਕ ਫ਼ਾਇਦਾ ਉਠਾ ਰਹੇ ਹਨ ।

ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਬਿਨਾਂ ਕਿਸੇ ਸਵਾਰਥ ਦੇ ਅਰਬ ਦੇਸ਼ਾਂ ਅੰਦਰ ਫਸੇ ਨੌਜਵਾਨਾਂ ਨੂੰ ਫਾਂਸੀ ਤੋਂ ਬਚਾਉਣ,ਵਿਦੇਸ਼ਾਂ ਅੰਦਰ ਕਿਸੇ ਕਾਰਨ ਮਰ ਜਾਣ ਵਾਲੇ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਉਨ੍ਹਾਂ ਦੇ ਵਾਰਸਾਂ ਤੱਕ ਵਤਨ ਪਹੁੰਚਾਉਣ ਤੋਂ ਇਲਾਵਾ ਪੰਜਾਬ ਸਮੇਤ ਹੋਰਨਾਂ ਸੂਬਿਆਂ ਅੰਦਰ ਲੋੜਵੰਦ ਲੋਕਾਂ ਦੀ ਸਿਹਤ,ਸਿੱਖਿਆ ਦੀ ਬਿਹਤਰੀ ਤੋਂ ਇਲਾਵਾ ਸਮਾਜ ਦੇ ਹਰੇਕ ਖੇਤਰ ‘ਚ ਵੱਡੇ ਪੱਧਰ ਤੇ ਸੇਵਾ ਦੇ ਕਾਰਜ ਕਰਨ ਵਾਲੇ ਡਾ.ਅੈੱਸ.ਪੀ.ਸਿੰਘ ਓਬਰਾਏ ਵੱਲੋਂ ਸਥਾਪਿਤ ਕੀਤਾ ਗਿਆ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੁਨੀਆਂ ਦਾ ਇੱਕ ਵਾਅਦ ਅਜਿਹਾ ਟਰੱਸਟ ਹੈ|

ਜਿਸ ਵੱਲੋਂ ਇੱਕ ਵੀ ਪੈਸਾ ਦਾਨ ਵਜੋਂ ਇਕੱਠਾ ਨਹੀਂ ਕੀਤਾ ਜਾਂਦਾ।ਇਸ ਟਰੱਸਟ ਵੱਲੋਂ ਖਰਚਿਆ ਜਾਂਦਾ ਸਾਰਾ ਹੀ ਪੈਸਾ ਡਾ.ਐੱਸ.ਪੀ. ਸਿੰਘ ਓਬਰਾਏ ਆਪਣੀ ਨੇਕ ਕਮਾਈ ‘ਚੋਂ ਖਰਚ ਕਰਦੇ ਹਨ ਅਤੇ ਟਰੱਸਟ ਦਾ ਸਾਲਾਨਾ ਬਜਟ ਕਰੋੜਾਂ ਵਿੱਚ ਹੁੰਦਾ ਹੈ ।

ਇਸ ਨੂੰ ਵੀ ਪੜ੍ਹੋ:
ਮੁੱਦਾ ਦਰਬਾਰ ਸਾਹਿਬ ਦੀ ਨਕਲ ਦਾ – ਚਿੱਠੀ ਲਿਖ਼ ਬਾਵੇ ਨੇ ਪਾਈ ਭਾਈ ਲੌਂਗੋਵਾਲ ਨੂੰ – ਐੱਚ.ਐੱਸ.ਬਾਵਾ – ਇੱਥੇ ਕਲਿੱਕ ਕਰੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...