Friday, April 26, 2024

ਵਾਹਿਗੁਰੂ

spot_img
spot_img

ਡਾ: ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਯੂਨੀਵਰਸਿਟੀ, ਫ਼ਰੀਦਕੋਟ ਦੇ ਉਪ-ਕੁਲਪਤੀ ਨਿਯੁਕਤ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 30 ਸਤੰਬਰ, 2022:
ਦਿਲ ਦੇ ਰੋਗਾਂ ਦੇ ਮੰਨੇੇ-ਪ੍ਰਮੰਨੇ ਡਾਕਟਰ ਡਾ: ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਿਜ਼ ਕੇਂਦਰ ਫ਼ਰੀਦਕੋਟ ਦੇ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ।

ਇਸ ਨਿਯੁਕਤੀ ਸੰਬੰਧੀ ਐਲਾਨ ਖ਼ੁਦ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵੱਲੋਂ ਕੀਤਾ ਗਿਆ ਹੈ।

ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, ‘ਦਿਲ ਦੇ ਰੋਗਾਂ ਨਾਲ ਸਬੰਧੰਤ ਮੰਨੇ-ਪ੍ਰਮੰਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਜੀ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ ਤੇ ਨਿਯੁਕਤ ਕੀਤਾ ਗਿਆ ਹੈ …ਉਮੀਦ ਹੈ ਕਿ ਓਹਨਾਂ ਦੀ ਯੋਗ ਅਗਵਾਈ ਹੇਠ ਇਹ ਸੰਸਥਾ ਲੋਕ ਸੇਵਾ ਲਈ ਵੱਡਮੁੱਲਾ ਯੋਗਦਾਨ ਪਾਵੇਗੀ…

ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਡਾ: ਚੇਤਨ ਸਿੰਘ ਜੌੜਾਮਾਜਰਾ ਅਤੇ ਉਸ ਵੇਲੇ ਯੂਨੀਵਰਸਿਟੀ ਦੇ ਵੀ.ਸੀ. ਡਾ: ਰਾਜ ਬਹਾਦੁਰ ਵਿਚਾਲੇ ਕੈਬਨਿਟ ਮੰਤਰੀ ਦੇ ਦੌਰੇ ਦੌਰਾਨ ਪੈਦਾ ਹੋਏ ਅਣਸੁਖਾਵੇਂ ਹਾਲਾਤ ਤੋਂ ਬਾਅਦ ਡਾ: ਰਾਜ ਬਹਾਦੁਰ ਨੇ ਵੀ.ਸੀ. ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਜਿਸ ਤੋਂ ਬਾਅਦ ਅਜੇ ਤਾਈਂ ਰੈਗੁੂਲਰ ਵੀ.ਸੀ. ਦੀ ਨਿਯੁਕਤੀ ਕੀਤੀ ਜਾਣੀ ਸੀ।

ਇਸੇ ਦੌਰਾਨ ਡਾ: ਅਵਨੀਸ਼ ਕੁਮਾਰ, ਡਾਇਰੈਕਟਰ ਮੈਡੀਕਲ ਐਜੂਕੇਸ਼ਨ ਅਤੇ ਰਿਸਰਚ ਪੰਜਾਬ ਨੂੰ 14 ਅਗਸਤ ਨੂੰ ਵਾਈਸ ਚਾਂਸਲਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...