Friday, March 29, 2024

ਵਾਹਿਗੁਰੂ

spot_img
spot_img

ਡਾ. ਚੀਮਾ ਵੱਲੋਂ ਸੰਗਰੂਰ ਹਾਦਸੇ ‘ਚ 4 ਬੱਚਿਆਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ, ਹਾਦਸੇ ਦੀ ਨਿਆਂਇਕ ਜਾਂਚ ਮੰਗੀ

- Advertisement -

ਚੰਡੀਗੜ, 15 ਫਰਵਰੀ, 2020 –

ਸਾਬਕਾ ਸਿੱਖਿਆ ਮੰਤਰੀ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸੰਗਰੂਰ ਜ਼ਿਲ੍ਹੇ ਵਿਚ ਇਕ ਸਕੂਲ ਵੈਨ ਨੂੰ ਅੱਗ ਲੱਗਣ ਕਾਰਨ ਚਾਰ ਬੱਚਿਆਂ ਦੀ ਮੌਤ ਹੋਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਡਾ. ਚੀਮਾ ਨੇ ਕਿਹਾ ਕਿ ਭਿਆਨਕ ਹਾਦਸਾ ਬਹੁਤ ਹੀ ਦੁਖਦਾਈ ਹੈ ਜਿਸ ਵਿਚ ਮਾਸੂਸ ਬੱਚੇ ਮੌਤ ਦਾ ਸ਼ਿਕਾਰ ਹੋ ਗਏ ਹਨ।

ਬੱਚਿਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਇਹ ਦੁੱਖ ਅਸਹਿ ਤੇ ਅਕਹਿ ਹੈ ਤੇ ਉਹ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਇਸ ਭਿਆਨਕ ਹਾਦਸੇ ਦੇ ਦੁੱਖ ਨੂੰ ਬਰਦਾਸ਼ਤ ਕਰਨ ਦੀ ਸ਼ਕਤੀ ਦੇਣ।

ਡਾ. ਚੀਮਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹਾਦਸੇ ਦੀ ਨਿਆਂਇਕ ਜਾਂਚ ਦੇ ਹੁਕਮ ਦਿੱਤੇ ਜਾਣ ਤੇ ਦੋਸ਼ੀ ਅਧਿਕਾਰੀਆਂ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਉਹਨਾਂ ਕਿਹਾ ਕਿ ਇਹ ਹਾਦਸਾ ਵਾਪਰਨ ਪਿੱਛੇ ਵੱਡਾ ਕਾਰਨ ਸੜਕ ਸੁਰੱਖਿਆ ਤੇ ਸਕੂਲੀ ਵਿਦਿਆਰਥੀਆਂ ਦੀ ਆਵਾਜਾਈ ਬਾਰੇ ਤੈਅ ਨਿਯਮਾਂ ਦੀ ਪਾਲਣਾ ਨਾ ਹੋਣਾ ਹੈ ਜਿਸ ਲਈ ਜ਼ਿਲ੍ਹੇ ਦੇ ਅਧਿਕਾਰੀ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ। ਉਹਨਾਂ ਕਿਹਾ ਕਿ ਇਸ ਮਾਮਲੇ ਦੀ ਨਿਆਂਇਕ ਜਾਂਚ ਸਦਕਾ ਹੀ ਦੋਸ਼ੀ ਅਧਿਕਾਰੀ ਸਾਹਮਣੇ ਆਉਣਗੇ ਤੇ ਇਹਨਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...