Saturday, April 20, 2024

ਵਾਹਿਗੁਰੂ

spot_img
spot_img

ਡਾ. ਨਿੱਜਰ ਵੱਲੋਂ ਨਾਭਾ ਸੀਵਰੇਜ ਪ੍ਰਾਜੈਕਟ ਨੂੰ ਦਸੰਬਰ ਦੇ ਅੰਤ ਤੱਕ ਮੁਕੰਮਲ ਕਰਨ ਦੇ ਨਿਰਦੇਸ਼

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਸਤੰਬਰ, 2022:
ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸ ਦਿਸ਼ਾ ਵਿੱਚ ਨਾਭਾ ਵਿਖੇ 21.88 ਕਰੋੜ ਰੁਪਏ ਨਾਲ ਬਣ ਰਹੇ ਸੀਵਰੇਜ, ਮੇਨ ਪੰਪਿੰਗ ਸਟੇਸ਼ਨ ਅਤੇ ਸੀਵਰੇਜ ਟਰੀਟਮੈਂਟ ਪਲਾਂਟ ਪ੍ਰਾਜੈਕਟ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਪ੍ਰਾਜੈਕਟ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਿੱਜਰ ਨੇ ਦੱਸਿਆ ਕਿ ਨਾਭਾ ਵਿਖੇ ਸੀਵਰੇਜ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ। ਮੇਨ ਪੰਪਿੰਗ ਸਟੇਸ਼ਨ ਅਤੇ 12 ਐਮ.ਐਲ.ਡੀ. ਸੀਵਰੇਜ਼ ਟਰੀਟਮੈਂਟ ਪਲਾਂਟ ਦਾ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਮੇਨ ਪੰਪਿੰਗ ਸਟੇਸ਼ਨ (ਐਮ.ਐਸ.ਪੀ) ਦਾ 82 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਇਸੇ ਤਰ੍ਹਾਂ ਸੀਵਰੇਜ਼ ਟਰੀਟਮੈਂਟ ਪਲਾਂਟ (ਐਸ.ਟੀ.ਪੀ) ਦਾ 55 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਐਮ.ਪੀ.ਐਸ ਅਤੇ ਐਸ.ਟੀ.ਪੀ. ਨੂੰ ਮੁਕੰਮਲ ਕਰਨ ਲਈ 14.02 ਕਰੋੜ ਰੁਪਏ ਦੀ ਲਾਗਤ ਆਵੇਗੀ।

ਡਾ.ਨਿੱਜਰ ਨੇ ਦੱਸਿਆ ਕਿ ਇਸ ਸੀਵਰੇਜ ਪ੍ਰਾਜੈਕਟ ਅਧੀਨ ਨਾਭਾ ਦੇ 7.92 ਕਿਲੋਮੀਟਰ ਏਰੀਏ ਨੂੰ ਕਵਰ ਕੀਤਾ ਜਾਵੇਗਾ, ਜਿਸ ਨਾਲ ਨਾਭਾ ਦੇ ਵੱਡੀ ਗਿਣਤੀ ਲੋਕਾਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਦੱਸਿਆ ਕਿ ਮੇਨ ਪੰਪਿੰਗ ਸਟੇਸ਼ਨ ਦਾ ਉਦੇਸ਼ ਕਸਬੇ ਦੇ ਸੀਵਰੇਜ ਨੂੰ ਸੀਵਰੇਜ ਟਰੀਟਮੈਂਟ ਪਲਾਂਟ ਵਿੱਚ ਪੰਪ ਰਾਹੀਂ ਟਰੀਟ ਕਰਨਾ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਨੂੰ ਦਸੰਬਰ ਦੇ ਅੰਤ ਤੱਕ ਮੁਕੰਮਲ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

ਸ੍ਰੀ ਵਰਿੰਦਰ ਸ਼ਰਮਾ, ਮੁੱਖ ਕਾਰਜਕਾਰੀ ਅਧਿਕਾਰੀ ਜਲ ਸਪਲਾਈ ਅਤੇ ਸੀਵਰੇਜ ਬੋਰਡ ਨੇ ਦੱਸਿਆ ਕਿ ਨਾਭਾ ਵਿਖੇ ਲਗਾਇਆ ਜਾਣ ਵਾਲਾ ਸੀਵਰੇਜ਼ ਟਰੀਟਮੈਂਟ ਪਲਾਂਟ ਨਵੀਨਤਮ ਤਕਨਾਲੋਜੀ ਦਾ ਹੈ ਜੋ ਕ੍ਰਮਵਾਰ ਬੈਚ ਰਿਐਕਟਰ ‘ਤੇ ਅਧਾਰਿਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਸੀਵਰੇਜ਼ ਟਰੀਟਮੈਂਟ ਪਲਾਂਟ ਕਸਬੇ ਦੇ 12 ਐਮ.ਐਲ.ਡੀ. ਸੀਵਰੇਜ਼ ਨੂੰ ਟਰੀਟ ਕਰੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਟਰੀਟਡ ਪਾਣੀ ਨੂੰ ਭੂਮੀ ਤੇ ਜਲ ਸੰਭਾਲ ਵਿਭਾਗ ਵੱਲੋਂ ਸਿੰਜਾਈ ਲਈ ਵਰਤਿਆ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...