Friday, April 26, 2024

ਵਾਹਿਗੁਰੂ

spot_img
spot_img

ਡਾ.ਬਲਜੀਤ ਕੌਰ ਵੱਲੋਂ ਜਿਲ੍ਹਾ ਮੁਹਾਲੀ ਦੇ ਆਂਗਨਵਾੜੀ ਸੈਂਟਰਾਂ ਦਾ ਦੌਰਾ, ਬੱਚਿਆਂ ਦੀ ਸਿਹਤ ਅਤੇ ਪੋਸ਼ਣ ਸਬੰਧੀ ਲਿਆ ਜਾਇਜ਼ਾ

- Advertisement -

ਯੈੱਸ ਪੰਜਾਬ
ਐਸ.ਏ.ਐਸ ਨਗਰ, 27 ਮਈ, 2022 –
ਪੰਜਾਬ ਸਰਕਾਰ ਵੱਲੋ ਸੂਬੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਸਮਾਜਿਕ ਨਿਆਂ, ਅਧਿਕਾਰਤਾ ਘੱਟ ਗਿਣਤੀ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜਿੰਦਰ ਕੌਰ ਵੱਲੋਂ ਜਿਲ੍ਹੇ ਦੇ ਆਂਗਨਵਾੜੀ ਸੈਂਟਰ ਫੇਜ਼-2, ਅਤੇ ਆਂਗਣਵਾੜੀ ਸੈਂਟਰ ਸੋਹਾਣਾ ਦਾ ਦੌਰਾ ਕੀਤਾ ਗਿਆ ਅਤੇ ਆਂਗਨਵਾੜੀ ਦੇ ਛੋਟੇ ਬੱਚਿਆਂ ਦੀ ਸਿਹਤ ਅਤੇ ਪੋਸ਼ਣ ਸਬੰਧੀ ਜਾਇਜਾ ਲਿਆ। ਇਸ ਤੋਂ ਬਾਅਦ ਉਹ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚ ਕੇ ਵੱਖ ਵੱਖ ਅਧਿਕਾਰੀਆਂ ਨੂੰ ਵੀ ਮਿਲੇ ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਸੁਖਦੀਪ ਸਿੰਘ ਨੇ ਕਿਹਾ ਕਿ ਕੈਬਨਿਟ ਮੰਤਰੀ ਡਾ. ਬਲਜਿੰਦਰ ਕੌਰ ਵੱਲੋਂ ਜਿਲ੍ਹੇ ਦੇ ਆਂਗਨਵਾੜੀ ਸੈਂਟਰ, ਫੇਜ਼-2 ਅਤੇ ਆਂਗਨਵਾੜੀ ਸੈਂਟਰ, ਸੋਹਾਣਾ ਦਾ ਦੌਰਾ ਕੀਤਾ ਹੈ ਅਤੇ ਆਂਗਨਵਾੜੀ ਦੇ ਛੋਟੇ ਬੱਚਿਆਂ ਦੀ ਸਿਹਤ ਅਤੇ ਪੋਸ਼ਣ ਸਬੰਧੀ ਨਿਰੀਖਣ ਕੀਤਾ ਗਿਆ ਹੈ।

ਉਹਨਾਂ ਕਿਹਾ ਕਿ ਵਿਭਾਗ ਵਲੋਂ ਆਂਗਣਵਾੜੀ ਸੈਂਟਰਾਂ ਰਾਹੀਂ 0-6 ਸਾਲ ਦੇ ਬੱਚਿਆ, ਗਰਭਵਤੀ ਤੇ ਦੁੱਧ ਪਿਲਾਉ ਮਹਿਲਾਵਾਂ, ਕਿਸ਼ੋਰੀ ਲੜਕੀਆਂ ਨੂੰ ਦਿੱਤੀਆ ਜਾ ਰਹੀਆਂ ਸੇਵਾਵਾਂ ਜਿਵੇਂ ਕਿ ਸਪਲੀਮੈਟਰੀ ਨਿਊਟ੍ਰੀਸ਼ਨ ਪ੍ਰੋਗਰਾਮ, ਪ੍ਰੀ-ਸਕੂਲ ਸਿੱਖਿਆ, ਸਿਹਤ ਨਿਰੀਖਣ ਤੇ ਟੀਕਾਕਰਨ, ਰੈਫਰਲ ਸਰਵਿਸਸ, ਨਿਊਟ੍ਰੀਸ਼ਨ ਅਤੇ ਸਿਹਤ ਸਿੱਖਿਆ, ਪੋਸ਼ਣ ਅਭਿਆਨ, ਪ੍ਰਧਾਨ ਮੰਤਰੀ ਮਾਤਰੂ ਵੰਧਨਾ ਯੋਜਨਾ, ਉਡਾਣ ਸਕੀਮ ਆਦਿ ਲੋਕ ਭਲਾਈ ਸਕੀਮਾਂ ਦਾ ਕੈਬਨਿਟ ਮੰਤਰੀ ਜੀ ਵੱਲੋਂ ਨਿਰੀਖਣ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਜਿਲ੍ਹਾ ਪ੍ਰੋਗਰਾਮ ਅਫਸਰ ਵੱਲੋਂ ਦੱਸਆ ਕਿ ਉਨਾਂ ਵੱਲੋਂ 6 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਸਿਹਤ ਅਤੇ ਪੋਸ਼ਣ ਦੇ ਪੱਧਰ ਨੂੰ ਉੱਚਾ ਚੁੱਕਣ, ਮਾਨਸਿਕ, ਸਰੀਰਕ ਅਤੇ ਸਮਾਜਿਕ ਵਿਕਾਸ, ਕੁਪੋਸ਼ਣ ਅਤੇ ਸਕੂਲ ਛੱਡਣ ਦੀਆਂ ਘਟਨਾਵਾਂ ਨੂੰ ਘੱਟ ਕਰਨ, ਮਾਵਾਂ ਦੀ ਬਾਲ ਪਾਲਣ ਪੋਸ਼ਣ ਸਮਰੱਥਾ ਨੂੰ ਵਧਾਉਣ ਅਤੇ ਛੋਟੇ ਬੱਚਿਆਂ ਦੀ ਸਿਹਤ ਅਤੇ ਪੋਸ਼ਣ ਸੰਬੰਧੀ ਜਾਣਕਾਰੀ ਵੀ ਕੈਬਨਿਟ ਮੰਤਰੀ ਜੀ ਨਾਲ ਸਾਂਝੀ ਕੀਤੀ ਗਈ ਅਤੇ ਉਨ੍ਹਾਂ ਨੇ ਇਸਤਰੀਆਂ ਦੇ ਗਰਭ ਅਵਸਥਾ ਦੇ ਸਮੇਂ ਵੀ ਪੌਸ਼ਟਿਕ ਭੋਜਨ ਪ੍ਰਦਾਨ ਕਰਨ ਦਾ ਸੁਨੇਹਾ ਵੀ ਦਿੱਤਾ। ਇਸ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਆਂਗਨਵਾੜੀ ਦੇ ਬੱਚਿਆਂ ਨਾਲ ਨਿੱਜੀ ਤੌਰ ਤੇ ਮਿਲਕੇ ਗੱਲ ਬਾਤ ਵੀ ਕੀਤੀ ।

ਇਸ ਉਪਰੰਤ ਕੈਬਨਿਟ ਮੰਤਰੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ ਵਿਖੇ ਪਹੁੰਚੇ ਅਤੇ ਵੱਖ ਵੱਖ ਦਫਤਰਾਂ ਦਾ ਦੌਰਾ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਮਿਲੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਉਪ ਮੰਡਲ ਮਜਿਸਟ੍ਰੈਟ, ਹਰਬੰਸ ਸਿੰਘ, ਜਿਲ੍ਹਾ ਪ੍ਰੋਗਰਾਮ ਅਫਸਰ, ਸੁਖਦੀਪ ਸਿੰਘ, ਜਿਲ੍ਹਾ ਭਲਾਈ ਅਫਸਰ, ਰਵਿੰਦਰਪਾਲ ਸਿੰਘ ਸੰਧੂ, ਬਾਲ ਵਿਕਾਸ ਪ੍ਰੋਜੈਕਟ ਅਫਸਰ, ਰੁਚਿਕਾ, ਅਤੇ, ਜਿਲ੍ਹਾ ਕੋਆਰਡੀਨੇਟਰ-ਪੋਸ਼ਣ ਮੈਡਮ ਹਰਦੀਪਮ ਵਿਸ਼ੇਸ ਤੌਰ ਤੇ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...