Friday, January 10, 2025
spot_img
spot_img
spot_img
spot_img

ਡਾ. ਬਲਬੀਰ ਸਿੰਘ ਵੱਲੋਂ PIMS ਵਿਖੇ ਮੈਡੀਕਲ ਦੀ ਪੜ੍ਹਾਈ ਪੂਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ

ਯੈੱਸ ਪੰਜਾਬ
ਜਲੰਧਰ, ਅਕਤੂਬਰ 27, 2024:

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ (ਪਿਮਸ) ਵਿਖੇ ਡਿਗਰੀ ਸਮਾਰੋਹ ਵੰਡ ਦੌਰਾਨ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਦਿਆਂ ਉਨ੍ਹਾਂ ਨੂੰ ਸੂਬੇ ਅਤੇ ਦੇਸ਼ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ’ਚ ਆਪਣਾ ਯੋਗਦਾਨ ਦੇਣ ਦਾ ਸੱਦਾ ਦਿੱਤਾ।

ਇਸ ਮੌਕੇ ਗੈਸਟ ਆਫ ਆਨਰ ਪਿਮਸ ਸੁਸਾਇਟੀ ਦੇ ਡਾਇਰੈਕਟਰ ਡਾ. ਕੰਵਰਦੀਪ ਸਿੰਘ ਅਤੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਮੰਗਲ ਸਿੰਘ ਵੀ ਮੌਜੂਦ ਸਨ।

ਸਮਾਰੋਹ ਦੀ ਸ਼ੁਰੂਆਤ ’ਚ ਸ਼ਮਾ ਰੌਸ਼ਨ ਕਰਨ ਉਪਰੰਤ ਸਿਹਤ ਮੰਤਰੀ ਨੇ ਡਿਗਰੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਸਿਹਤ ਸੇਵਾਵਾਂ ਵਰਗੇ ਆਦਰਸ਼ ਪੇਸ਼ੇ ਵਿੱਚ ਕਦਮ ਰੱਖਣ ਜਾ ਰਹੇ ਹਨ, ਇਸ ਲਈ ਉਨ੍ਹਾਂ ਦੀ ਜ਼ਿੰਮੇਵਾਰੀ ਬਹੁਤ ਵਧ ਜਾਂਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ ਤੇ ਮਿਹਨਤ ਨਾਲ ਨੈਤਿਕ ਮੁੱਲਾਂ ਨੂੰ ਸਭ ਤੋਂ ਉੱਪਰ ਰੱਖਦੇ ਹੋਏ ਨਿਭਾਉਣ ਲਈ ਕਿਹਾ।

ਮੰਤਰੀ ਨੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਆਪਣੇ ਪੇਸ਼ੇ ਰਾਹੀਂ ਮਨੁੱਖਤਾ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣ ਲਈ ਕਿਹਾ। ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਮੁਬਾਰਕਬਾਦ ਦਿੱਤੀ।

ਡਾ. ਬਲਬੀਰ ਸਿੰਘ ਨੇ ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਦੇ ਖੇਤਰ ਵਿੱਚ ਚੁੱਕੇ ਜਾ ਰਹੇ ਕ੍ਰਾਂਤੀਕਾਰੀ ਕਦਮਾਂ ਵੀ ਜ਼ਿਕਰ ਕੀਤਾ।

ਇਸ ਮੌਕੇ ਡਾਇਰੈਕਟਰ ਪ੍ਰਿੰ. ਰਾਜੀਵ ਅਰੋੜਾ ਨੇ ਮਨੁੱਖਤਾ ਦੀ ਸੇਵਾ ਦੇ ਸਭ ਤੋਂ ਅਨੁਸ਼ਾਸਨਬੱਧ ਮਹਾਨ ਪੇਸ਼ੇ ਵਿੱਚ ਕਦਮ ਰੱਖਣ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੂੰ ਪੜ੍ਹਾਈ ਦੌਰਾਨ ਕੀਤੀ ਗਈ ਮਿਹਨਤ ਦਾ ਫਲ ਮਿਲ ਰਿਹਾ ਹੈ।

ਪਿਮਸ ਦੇ ਐਗਜ਼ੈਕਟਿਵ ਚੇਅਰਮੈਨ ਡਾ. ਕੰਵਲਜੀਤ ਸਿੰਘ ਨੇ ਕਿਹਾ ਕਿ ਮੈਡੀਕਲ ਸੇਵਾ ਵਿੱਚ ਲਗਾਤਾਰ ਅਪਗ੍ਰੇਡੇਸ਼ਨ ਦੀ ਲੋੜ ਹੈ, ਜਿਸ ਨਾਲ ਸਮੇਂ ਦੀ ਲੋੜ ਅਨੁਸਾਰ ਮਾਨਵ ਸੇਵਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਸਕੇ। ਉਨ੍ਹਾਂ ਨੌਜਵਾਨ ਡਾਕਟਰਾਂ ਨੂੰ ਆਪਣੀ ਪੇਸ਼ੇਵਰ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਨਿਭਾਉਣ ਲਈ ਕਿਹਾ।

ਹਸਪਤਾਲ ਦੇ ਡਾਇਰੈਕਟਰ ਗੁਰਕੀਰਤ ਸਿੰਘ ਅਤੇ ਪਿਮਸ ਦੀ ਐਸੋਸੀਏਟ ਡੀਨ ਅਕਾਦਮਿਕ ਡਾ. ਹਰਵਿੰਦਰ ਕੌਰ ਚੀਮਾ ਨੇ ਵੀ ਡਿਗਰੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਨੂੰ ਆਪਣੀ ਡਿਊਟੀ ਨੂੰ ਫਰਜ਼ ਸਮਝ ਕੇ ਨਿਭਾਉਣ ਲਈ ਕਿਹਾ।

ਜ਼ਿਕਰਯੋਗ ਹੈ ਕਿ ਸਮਾਰੋਹ ਦੌਰਾਨ ਕਰੀਬ 180 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ।

ਇਸ ਮੌਕੇ ਪਿਮਸ ਦੇ ਮੈਡੀਕਲ ਸੁਪਰਡੈਂਟ ਡਾ. ਪੁਨੀਤ ਖੁਰਾਣਾ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪੇ ਅਤੇ ਪਿਮਸ ਦਾ ਸਟਾਫ਼ ਵੀ ਮੌਜੂਦ ਸੀ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ