Saturday, April 20, 2024

ਵਾਹਿਗੁਰੂ

spot_img
spot_img

ਡਾ: ਰਾਜ ਕੁਮਾਰ ਵੇਰਕਾ ਵੱਲੋਂ ਪੋਸਟ-ਮੈਟਿ੍ਰਕ ਸਕਾਲਰਸ਼ਿਪ ਘੁਟਾਲੇ ਦੇ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਨ ਦੇ ਨਿਰਦੇਸ਼

- Advertisement -

ਯੈੱਸ ਪੰਜਾਬ
ਚੰਡੀਗੜ੍ਹ, 22 ਅਕਤੂਬਰ, 2021 –
ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਪੋਸਟ ਮੈਟਿ੍ਰਕ ਸ਼ਕਾਲਰਸ਼ਿਪ ਘੁਟਾਲੇ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।

ਅੱਜ ਏਥੇ ਇੱਕ ਬਿਆਨ ਵਿੱਚ ਡਾ. ਵੇਰਕਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਭਿ੍ਰਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ ਅਤੇ ਇਸ ਘੁਟਲੇ ਵਿੱਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਕਿੰਨਾ ਵੀ ਤਾਕਤਵਾਰ ਹੀ ਕਿਉ ਨਾ ਹੋਵੇ।

ਡਾ. ਵੇਰਕਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਤਕਰੀਬਨ 100 ਕਾਲਜ ਸ਼ਾਮਲ ਹਨ ਅਤੇ ਇਨ੍ਹਾਂ ਵੱਲ੍ਹ 100 ਕਰੋੜ ਰੁਪਏ ਤੋਂ ਵੱਧ ਦੀ ਵਸੂਲੀ ਬਣਦੀ ਹੈ। ਉਨ੍ਹਾਂ ਕਿਹਾ ਇਸ ਮਾਮਲੇ ਬਾਰੇ ਮੰਤਰੀ ਮੰਡਲ ਵੱਲੋਂ ਵਿਚਾਰ ਵਿਟਾਂਦਰਾ ਕੀਤਾ ਜਾ ਚੁੱਕਾ ਹੈ ਅਤੇ ਇਸ ਸਬੰਧੀ ਐਡਵੋਕੇਟ ਜਨਰਲ ਦੀ ਵੀ ਰਾਇ ਪ੍ਰਾਪਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਨੇ 50 ਲੱਖ ਤੋਂ ਵੱਧ ਵਸੂਲੀ ਦੇ ਸਬੰਧ ਵਿੱਚ ਕੇਸ ਦਰਜ ਕਰਨ ਲਈ ਕਿਹਾ ਹੈ। ਇਸ ਸੰਦਰਭ ਵਿੱਚ ਗਰੀਬ ਬੱਚਿਆਂ ਨਾਲ ਧੋਖਾਂ ਕਰਨ ਵਾਲਿਆਂ ਵਿਰੁੱਧ ਐਫ.ਆਈ. ਆਰ. ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ।

ਗੌਰਤਲਬ ਹੈ ਕਿ ਮੁਢਲੀਆਂ ਰਿਪੋਰਟਾਂ ਦੇ ਆਧਾਰ ’ਤੇ ਡਾ. ਵੇਰਕਾ ਦੇ ਹੁਕਮਾਂ ’ਤੇ ਪੰਜ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪਹਿਲਾਂ ਹੀ ਚਾਰਜਸੀਟ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿੱਚ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ, ਡੀਸੀਐਫਏ ਚਰਨਜੀਤ ਸਿੰਘ, ਐਸਓ ਮੁਕੇਸ ਭਾਟੀਆ, ਸੁਪਰਡੈਂਟ ਰਜਿੰਦਰ ਚੋਪੜਾ ਅਤੇ ਸੀਨੀਅਰ ਸਹਾਇਕ ਰਾਕੇਸ਼ ਅਰੋੜਾ ਸ਼ਾਮਲ ਹਨ।

ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਉਹ ਕਥਿਤ ਪੋਸਟ-ਮੈਟਿ੍ਰਕ ਐਸਸੀ ਸਕਾਲਰਸ਼ਿਪ ਘੁਟਾਲੇ ਨਿਰਪੱਖ ਅਤੇ ਪਾਰਦਰਸ਼ੀ ਕਾਰਵਾਈ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਐਸ.ਸੀ. ਸਕਾਲਰਸ਼ਿਪ ਫੰਡਾਂ ਵਿੱਚ ਹੇਰਾ-ਫੇਰੀ ਕਰਨ ਵਾਲੇ ਕਾਲਜ ਜੋ ਰਕਮ ਵਾਪਸ ਕਰਨ ਵਿੱਚ ਅਸਫ਼ਲ ਰਹੇ ਹਨ, ਉਨ੍ਹਾਂ ਵਿਰੁੱਧ ਵੀ ਹੁਣ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਡਾ. ਵੇਰਕਾ ਨੇ ਕਿਹਾ ਕਿ ਉਹ ਕਿਸੇ ਵੀ ਪੱਧਰ ‘ਤੇ ਘੱਟ ਗਿਣਤੀਆਂ ਨਾਲ ਹੋਣ ਵਾਲੀ ਬੇਇਨਸਾਫੀ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਨੂੰ ਨਿੱਜੀ ਤੌਰ ‘ਤੇ ਇਹ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਭਲਾਈ ਸਕੀਮਾਂ ਦੇ ਲਾਭ ਅਸਲ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...